18.97C Vancouver
ADS

Jun 30, 2025 2:08 PM - The Canadian Press

ਵਿਨੀਪੈੱਗ 'ਚ 15 ਸਾਲਾ ਲੜਕੇ ਨੇ 68 ਸਾਲਾ ਬਜ਼ੁਰਗ 'ਤੇ ਅਚਾਨਕ ਚਾਕੂ ਨਾਲ ਕੀਤਾ ਹਮਲਾ

Share On
teen-arrested-after-unprovoked-machete-attack
Police say the assault on Friday night was random and happened while the man was walking past a Salvation Army on Henry Avenue.

ਵਿਨੀਪੈੱਗ ਵਿਚ ਇੱਕ 15 ਸਾਲਾ ਲੜਕੇ ਨੇ ਇੱਕ 68 ਸਾਲਾ ਬਜ਼ੁਰਗ 'ਤੇ ਅਚਾਨਕ ਚਾਕੂ ਨਾਲ ਹਮਲਾ ਕਰ ਦਿੱਤਾ, ਪੁਲਿਸ ਨੇ ਕਿਹਾ ਕਿ ਬਜ਼ੁਰਗ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਸ਼ੱਕੀ 'ਤੇ ਬਿਨਾਂ ਉਕਸਾਵੇ ਦੇ ਹਮਲਾ ਕਰਨ ਤੇ ਹਥਿਆਰਾਂ ਨਾਲ ਸਬੰਧਤ ਚਾਰਜ ਲਗਾਏ ਗਏ ਹਨ।

ਵਿਨੀਪੈਗ ਪੁਲਿਸ ਨੇ ਕਿਹਾ ਕਿ ਇਹ ਹਮਲਾ ਸ਼ੁੱਕਰਵਾਰ ਰਾਤ ਕਰੀਬ 8.30 ਵਜੇ ਹੈਨਰੀ ਐਵੇਨਿਊ ਦੇ 100 ਬਲਾਕ ਵਿਚ ਹਮਲਾ ਹੋਇਆ, ਚਸ਼ਮਦੀਦਾਂ ਨੇ ਪੁਲਿਸ ਨੂੰ ਦੱਸਿਆ ਕਿ 68 ਸਾਲਾ ਪੀੜਤ ਪੈਦਲ ਜਾ ਰਿਹਾ ਸੀ ਜਦੋਂ ਇੱਕ ਨੌਜਵਾਨ ਨੇ ਉਸ 'ਤੇ ਚਾਕੂ ਨਾਲ ਹਮਲਾ ਕੀਤਾ। ਉਥੇ ਮੌਜੂਦ ਲੋਕਾਂ ਨੇ ਲੜਕੇ ਨੂੰ ਘੇਰ ਕੇ ਪੁਲਿਸ ਦੇ ਆਉਣ ਤੱਕ ਫੜ੍ਹ ਕੇ ਰੱਖਿਆ, ਪੁਲਿਸ ਨੇ ਕਿਹਾ ਕਿ ਬਜ਼ੁਰਗ ਨੂੰ ਹਸਪਤਾਲ ਗੰਭੀਰ ਹਾਲਤ ਵਿਚ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਹੈ।

ਗੌਰਤਲਬ ਹੈ ਕਿ 22 ਜੂਨ ਨੂੰ ਵਿਨੀਪੈਗ ਦੇ ਹੀ ਓਸਬੋਰਨ ਪਿੰਡ ਵਿਚ 23 ਸਾਲਾ ਤਨਪ੍ਰੀਤ ਕੌਰ 'ਤੇ ਕਈ ਲੋਕਾਂ ਨੇ ਹਮਲਾ ਕੀਤਾ ਸੀ, ਉਹ ਉਸ ਦਿਨ ਸ਼ਾਮ ਦੀ ਸ਼ਿਫਟ ਖਤਮ ਕਰਕੇ ਘਰ ਵਾਪਸ ਜਾ ਰਹੀ ਸੀ। ਪਿਛਲੀ ਦਿਨੀਂ ਪੁਲਿਸ ਨੇ ਇਸ ਮਾਮਲੇ ਵਿਚ 17 ਸਾਲਾ ਲੜਕੀ ਨੂੰ ਗ੍ਰਿਫਤਾਰ ਕੀਤਾ, ਜਿਸ 'ਤੇ ਲੁੱਟ-ਖੋਹ ਸਮੇਤ 7 ਚਾਰਜਿਜ਼ ਲਗਾਏ ਗਏ ਹਨ।

Latest news

jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
high-risk-offender-jonathan-muzichka-set-for-release-surrey-police-issue-warning
Punjabi

ਹਾਈ-ਰਿਸਕ ਅਪਰਾਧੀ ਜੋਨਾਥਨ ਮੁਜ਼ਿਚਕਾ ਦੀ ਰਿਹਾਈ, ਸਰੀ ਪੁਲਿਸ ਨੇ ਜਾਰੀ ਕੀਤੀ ਚਿਤਾਵਨੀ

ਸਰੀ ਵਿਚ ਇੱਕ ਹੋਰ ਹਾਈ-ਰਿਸਕ ਅਪਰਾਧੀ ਜੋਨਾਥਨ ਐਂਡਰਸ ਮੁਜ਼ਿਚਕਾ ਨੂੰ ਰਿਹਾਅ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੁਲਿਸ ਨੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਚਿਤਾਵਨੀ ਜਾਰੀ ਕੀਤੀ ਹੈ। ਸਰੀ ਪੁਲਿਸ ਸਰਵਿਸ ਨੇ ਮੰਗਲਵਾਰ ਨੂੰ ਇੱਕ ਰਿਲੀਜ਼ ਜਾਰੀ ਕਰਦਿਆਂ ਦੱਸਿਆ ਕਿ 49 ਸਾਲਾ ਜੋਨਾਥਨ ਮੁਜ਼ਿਚਕਾ ਦਾ ਲੋਕਾਂ ’ਤੇ ਹਮਲਾ ਕਰਨ ਅਤੇ ਜਾਇਦਾਦ ਅਪਰਾਧ ਦਾ ਪੁਰਾਣਾ ਰਿਕਾਰਡ ਹੈ।
77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link