16.75C Vancouver
ADS

Jun 9, 2026 3:20 PM - Connect Newsroom - Ramandeep Kaur with files from The Canadian Press

ਬੀ.ਸੀ. ਵਿੱਚ ਕਿਸ਼ਤੀ ਪਲਟਣ ਤੋਂ ਬਾਅਦ 17 ਸਾਲਾ ਨੌਜਵਾਨ ਲਾਪਤਾ, ਡੁੱਬਣ ਦਾ ਖਦਸ਼ਾ

Share On
teen-missing-presumed-drowned-after-boat-capsizes-near-quesnel
Police identified the missing person as a 17-year-old male from Prince George. His family has been notified, RCMP said.(Photo: The Canadian Press)

ਬੀ.ਸੀ. ਦੇ ਕੈਰੀਬੂ ਖੇਤਰ ਦੀ ਸਟੋਨੀ ਲੇਕ ਵਿਚ ਇੱਕ ਕਿਸ਼ਤੀ ਪਲਟਣ ਕਾਰਨ ਪ੍ਰਿੰਸ ਜਾਰਜ ਦੇ 17 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। Quesnel RCMP ਮੁਤਾਬਕ, ਇਹ ਹਾਦਸਾ ਸ਼ਨੀਵਾਰ ਸ਼ਾਮ ਨੂੰ ਵਾਪਰਿਆ, ਪੁਲਿਸ ਨੂੰ ਸਟੋਨੀ ਲੇਕ ਵਿਖੇ ਚਾਰ ਵਿਅਕਤੀਆਂ ਦੇ ਪਾਣੀ ਵਿਚ ਡੁੱਬਣ ਦੀ ਇਤਲਾਹ ਮਿਲੀ ਸੀ, ਜਿਨ੍ਹਾਂ ਵਿਚੋਂ ਤਿੰਨ ਵਿਅਕਤੀ ਸੁਰੱਖਿਅਤ ਤੈਰ ਕੇ ਬਾਹਰ ਆ ਗਏ ਸਨ ਪਰ ਕਿਸ਼ਤੀ ਚਲਾ ਰਿਹਾ ਨੌਜਵਾਨ ਪਾਣੀ ਵਿਚੋਂ ਬਾਹਰ ਨਹੀਂ ਆ ਸਕਿਆ। ​

ਲਾਪਤਾ ਨੌਜਵਾਨ ਦੀ ਭਾਲ ਲਈ ਸਟੋਨੀ ਲੇਕ ਵਿਚ ਸਰਚ ਓਪ੍ਰੇਸ਼ਨ ਵੀ ਚਲਾਇਆ ਗਿਆ ਪਰ ਅਜੇ ਤੱਕ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਹੁਣ ਆਰ.ਸੀ.ਐਮ.ਪੀ. ਦੀ ਅੰਡਰਵਾਟਰ ਰਿਕਵਰੀ ਟੀਮ ਨੂੰ ਮੰਗਲਵਾਰ ਤੋਂ ਲੇਕ ਵਿਚ ਸਰਚ ਲਈ ਸੱਦਿਆ ਗਿਆ ਹੈ। ​ਸਟਾਫ ਸਾਰਜੈਂਟ ਕ੍ਰਿਸ ਕਲਾਰਕ ਨੇ ਇਸ ਘਟਨਾ ਦੇ ਸਬੰਧ ਵਿਚ 17 ਸਾਲਾ ਨੌਜਵਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਫਿਲਹਾਲ ਉਸ ਦਾ ਨਾਂ ਜਨਤਕ ਨਹੀਂ ਕੀਤਾ ਗਿਆ।

ਗੌਰਤਲਬ ਹੈ ਕਿ ਬੀ.ਸੀ.ਕੋਰੋਨਰ ਸਰਵਿਸ ਨੇ ਹਾਲ ਹੀ ਵਿਚ ਦੱਸਿਆ ਸੀ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਡੁੱਬਣ ਦੀਆਂ ਘਟਨਾਵਾਂ ਵਿਚ ਉਛਾਲ ਦੇਖਿਆ ਗਿਆ ਹੈ। ਮਾਰਚ ਤੋਂ ਮਈ ਤੱਕ 9 ਲੋਕਾਂ ਦੀ ਮੌਤ ਡੁੱਬਣ ਨਾਲ ਹੋਈ ਹੈ, ਜਦੋਂ ਕਿ 2025 ਵਿਚ ਇਸੇ ਅਰਸੇ ਦੌਰਾਨ 5 ਮੌਤਾਂ ਦਰਜ ਹੋਈਆਂ ਸਨ।

Latest news

fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
275-indians-still-missing-after-severe-floods-along-nepal-tibet-border
Punjabi

ਨੇਪਾਲ-ਤਿੱਬਤ ਸਰਹੱਦ ’ਤੇ ਹੜ੍ਹ: 275 ਭਾਰਤੀ ਨਾਗਰਿਕ ਲਾਪਤਾ, 166 ਸੁਰੱਖਿਅਤ ਬਚਾਏ

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਨੇਪਾਲ-ਤਿੱਬਤ ਸਰਹੱਦ 'ਤੇ ਆਏ ਭਿਆਨਕ ਹੜ੍ਹਾਂ ਤੋਂ ਬਾਅਦ 275 ਭਾਰਤੀ ਨਾਗਰਿਕ ਹਾਲੇ ਵੀ ਲਾਪਤਾ ਹਨ, ਜਦਕਿ 166 ਹੋਰਨਾਂ ਨੂੰ ਸੁਰੱਖਿਅਤ ਬਚਾਅ ਲਿਆ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦੱਸਿਆ ਕਿ 1,907 ਭਾਰਤੀ ਨਾਗਰਿਕ ਚੀਨ ਤੋਂ ਸੁਰੱਖਿਅਤ ਤਰੀਕੇ ਨਾਲ ਨੇਪਾਲ ਪਹੁੰਚ ਗਏ ਹਨ।
poilievre-blasts-liberal-government-over-42-000-jobs-lost-in-august
Punjabi

ਅਗਸਤ ’ਚ 42 ਹਜ਼ਾਰ ਨੌਕਰੀਆਂ ਗਈਆਂ, ਪੌਲੀਐਵ ਨੇ ਲਿਬਰਲ ਸਰਕਾਰ ਨੂੰ ਘੇਰਿਆ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਸਟੈਟਿਸਟਿਕਸ ਕੈਨੇਡਾ ਦੀ ਤਾਜ਼ਾ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਲਿਬਰਲ ਸਰਕਾਰ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਅਗਸਤ ਮਹੀਨੇ ਦੌਰਾਨ ਦੇਸ਼ ਵਿਚੋਂ 42,000 ਨੌਕਰੀਆਂ ਦਾ ਖ਼ਤਮ ਹੋਣਾ ਬੇਹੱਦ ਚਿੰਤਾਜਨਕ ਹੈ ਅਤੇ ਲਿਬਰਲ ਸਰਕਾਰ ਦੇ ਉੱਚ ਟੈਕਸ, ਲਾਲ ਫ਼ੀਤਾਸ਼ਾਹੀ ਅਤੇ ਬੇਲੋੜੀ ਬਿਊਰੋਕਰੇਸੀ ਕੈਨੇਡਾ ਵਿਚ ਰੁਜ਼ਗਾਰ ਦੇ ਮੌਕਿਆਂ ਦਾ ਗਲਾ ਘੁੱਟ ਰਹੀ ਹੈ।
canada-could-face-5-c-warming-by-centurys-end-new-climate-report-warns
Punjabi

ਕੈਨੇਡਾ ’ਚ ਵਧੇਗਾ ਤਾਪਮਾਨ, 5°C ਤੱਕ ਗਰਮੀ ਦੀ ਚਿਤਾਵਨੀ, ਗਲੇਸ਼ੀਅਰਾਂ ਦੀ 75% ਬਰਫ਼ ਪਿਘਲਣ ਦਾ ਖਦਸ਼ਾ

ਕੈਨੇਡਾ ਦੇ ਬਦਲਦੇ Climate ਬਾਰੇ ਇੱਕ ਤਾਜ਼ਾ ਰਿਪੋਰਟ ਵਿਚ ਚਿਤਾਵਨੀ ਦਿੱਤੀ ਗਈ ਹੈ ਕਿ ਕੈਨੇਡੀਅਨ ਨੂੰ ਭਵਿੱਖ ਵਿਚ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਵਧਣ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਕਾਰਨ ਸੋਕਾ, ਫਲੈਸ਼ ਫਲੱਡ ਅਤੇ ਵਾਯੂਮੰਡਲੀ ਨਦੀਆਂ ਵਰਗੇ ਹਾਲਾਤ ਗੰਭੀਰ ਹੋਣਗੇ। ਕੈਨੇਡਾ ਦੀ ਬਦਲਦੀ ਜਲਵਾਯੂ ਰਿਪੋਰਟ ਦੇ ਜਾਰੀ ਹੋਏ ਦੂਜੇ ਐਡੀਸ਼ਨ ਵਿਚ ਕਿਹਾ ਗਿਆ ਹੈ ਕਿ ਜੈਵਿਕ ਬਾਲਣ ਦੀ ਵਰਤੋਂ ਅਤੇ ਮਨੁੱਖੀ ਗਤੀਵਿਧੀਆਂ ਜਲਵਾਯੂ ਪਰਿਵਰਤਨ ਲਈ ਜ਼ਿੰਮੇਵਾਰ ਹਨ।
stabbing-at-abbotsford-gas-station-parking-lot-leaves-49-year-old-man-seriously-injured
Punjabi

ਐਬਟਸਫੋਰਡ ਗੈਸ ਸਟੇਸ਼ਨ ਦੀ ਪਾਰਕਿੰਗ ’ਚ ਛੁਰੇਬਾਜ਼ੀ, 49 ਸਾਲਾ ਵਿਅਕਤੀ ਗੰਭੀਰ ਜ਼ਖਮੀ

ਐਬਟਸਫੋਰਡ ਦੇ ਇੱਕ ਗੈਸ ਸਟੇਸ਼ਨ ਦੀ ਪਾਰਕਿੰਗ ਲਾਟ ਵਿਚ ਵੀਰਵਾਰ ਦੀ ਸ਼ਾਮ ਛੁਰੇਬਾਜ਼ੀ ਦੀ ਘਟਨਾ ਵਾਪਰੀ, ਇਸ ਹਮਲੇ ਵਿਚ ਇੱਕ 49 ਸਾਲਾ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋਇਆ ਹੈ। ਐਬਟਸਫੋਰਡ ਪੁਲਿਸ ਵੱਲੋਂ ਜਾਰੀ ਕੀਤੇ ਗਏ ਬਿਆਨ ਮੁਤਾਬਕ, ਘਟਨਾ ਮੈਕੈਲਮ ਰੋਡ ਦੇ 1900 ਬਲਾਕ ਵਿਚ ਸ਼ਾਮ ਲਗਭਗ 5:30 ਵਜੇ ਵਾਪਰੀ, ਜਿਸ ਤੋਂ ਤੁਰੰਤ ਫਸਟ ਰਿਸਪਾਂਡਰ ਨੂੰ ਮੌਕੇ 'ਤੇ ਬੁਲਾਇਆ ਗਿਆ, ਜਿਨ੍ਹਾਂ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਪੀੜਤ ਨੂੰ ਮੁੱਢਲੀ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ ਅਤੇ ਇਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link