15.88C Vancouver
ADS

Jun 10, 2026 4:32 PM - Connect Newsroom - Ramandeep Kaur with files from The Canadian Press

ਬੀ.ਸੀ. ਦੀ ਲੇਕ ਵਿੱਚ ਕਿਸ਼ਤੀ ਪਲਟਣ ਤੋਂ ਬਾਅਦ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ

Share On
teens-body-recovered-from-b-c-lake-after-weekend-boat-capsize
RCMP and emergency crews responded to Stony Lake near Quesnel after a boat carrying four people capsized on June 7. A 17-year-old boy was recovered from the lake three days later. (Photo: The Canadian Press)

ਬੀ.ਸੀ. ਦੇ ਕੈਰੀਬੂ ਖੇਤਰ ਦੀ ਸਟੋਨੀ ਲੇਕ ਵਿਚ ਕਿਸ਼ਤੀ ਪਲਟਣ ਕਾਰਨ ਲਾਪਤਾ ਹੋਏ ਪ੍ਰਿੰਸ ਜਾਰਜ ਦੇ 17 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਹਾਦਸੇ ਤੋਂ ਬਾਅਦ ਹੀ ਨੌਜਵਾਨ ਨੂੰ ਮ੍ਰਿਤਕ ਮੰਨਿਆ ਜਾ ਰਿਹਾ ਸੀ ਅਤੇ ਉਸ ਦੀ ਭਾਲ ਲਈ ਵੱਡੇ ਪੱਧਰ 'ਤੇ ਸਰਚ ਓਪ੍ਰੇਸ਼ਨ ਚਲਾਇਆ ਗਿਆ ਸੀ। ਪੁਲਿਸ ਮੁਤਾਬਕ ਇਹ ਘਟਨਾ ਸ਼ਨੀਵਾਰ ਨੂੰ Quesnel ਸ਼ਹਿਰ ਤੋਂ ਲਗਭਗ 100 ਕਿਲੋਮੀਟਰ ਦੂਰ ਸਥਿਤ ਸਟੋਨੀ ਲੇਕ ਵਿਚ ਵਾਪਰੀ ਸੀ।

ਹਾਦਸੇ ਸਮੇਂ ਕਿਸ਼ਤੀ ਵਿਚ ਚਾਰ ਲੋਕ ਸਵਾਰ ਸਨ। ਜਦੋਂ ਅਚਾਨਕ ਇਹ ਪਲਟੀ ਤਾਂ ਉਸ ਵਿਚ ਸਵਾਰ ਤਿੰਨ ਵਿਅਕਤੀ ਕਿਸੇ ਤਰ੍ਹਾਂ ਤੈਰ ਕੇ ਸੁਰੱਖਿਅਤ ਕਿਨਾਰੇ ਤੱਕ ਪਹੁੰਚਣ ਵਿਚ ਕਾਮਯਾਬ ਹੋ ਗਏ ਸਨ। ਫਿਲਹਾਲ ਮ੍ਰਿਤਕ ਦੀ ਪਛਾਣ ਜਨਤਕ ਨਹੀਂ ਕੀਤੀ ਗਈ।

Quesnel ਆਰ.ਸੀ.ਐਮ.ਪੀ. ਮੁਤਾਬਕ, 17 ਸਾਲਾ ਨੌਜਵਾਨ ਦੀ ਲਾਸ਼ ਮੰਗਲਵਾਰ ਨੂੰ ਅੰਡਰ ਵਾਟਰ ਰਿਕਵਰੀ ਟੀਮ ਵਲੋਂ ਬਰਾਮਦ ਕੀਤੀ ਗਈ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਇਸ ਸਾਲ ਮਾਰਚ ਤੋਂ ਮਈ ਤੱਕ 9 ਲੋਕਾਂ ਦੀ ਮੌਤ ਡੁੱਬਣ ਨਾਲ ਹੋ ਚੁੱਕੀ ਹੈ, 2025 ਵਿਚ ਇਸੇ ਸਮੇਂ ਦੌਰਾਨ 5 ਮੌਤਾਂ ਦਰਜ ਹੋਈਆਂ ਸਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link