17.22C Vancouver
ADS

Mar 11, 2021 9:23 PM -

ਵੈਨਕੂਵਰ ਦੇ ਸਟੈਨਲੀ ਪਾਰਕ 'ਚ ਹੋ ਰਹੀ ਬਾਈਕ ਲੇਨ ਦੀ ਵਾਪਸੀ

Share On
temporary-dedicated-bike-lane-replaces-one-vehicle-lane-through-stanley-park
A cyclist rides on the road in Stanley Park in Vancouver, B.C., Friday, Oct. 2, 2020. A temporary bike lane is returning to Vancouver's Stanley Park, replacing one lane of traffic on the road ringing the park. THE CANADIAN PRESS/Darryl Dyck

ਵੈਨਕੂਵਰ ਦੇ ਸਟੈਂਲੀ ਪਾਰਕ ਵਿੱਚ ਇੱਕ ਟੈਂਪਰੇਰੀ ਬਾਈਕ ਲੇਨ ਦੀ ਵਾਪਸੀ ਹੋ ਰਹੀ ਹੈ।

ਇਸ ਦੇ ਨਾਲ ਟ੍ਰੈਫਿਕ ਦੀ ਇੱਕ ਲੇਨ ਨੂੰ ਹੁਣ ਬਾਈਕ ਸਵਾਰਾਂ ਦੇ ਲਈ ਵਰਤਣਾ ਸ਼ੁਰੂ ਹੋ ਜਾਵੇਗਾ।

ਬੁੱਧਵਾਰ ਨੂੰ ਪਾਰਕ ਬੋਰਡ ਕਮਿਸ਼ਨਰਸ ਨੇ ਪਾਰਕ ਡ੍ਰਾਈਵ 'ਚ ਲੇਨ ਨੂੰ ਸਥਾਪਿਤ ਕਰਨ ਦੇ ਹੱਕ 'ਚ 5-2 ਦੇ ਫਰਕ ਨਾਲ ਵੋਟ ਕੀਤਾ।

ਜਲਦੀ ਤੋਂ ਜਲਦੀ ਇਸ ਨੂੰ ਲਾਗੂ ਕਰਨ ਤੋਂ ਬਾਅਦ ਇਸ ਦੇ ਘਟੋ-ਘੱਟ 31 ਅਕਤੂਬਰ ਤਕ ਜਾਰੀ ਰਹਿਣ ਦੀ ਜਾਣਕਾਰੀ ਦਿੱਤੀ ਗਈ ਹੈ।

ਇਹ ਵੋਟਿੰਗ ਉਸ ਵੇਲੇ ਹੋਈ ਜਦ ਇਸ ਇਲਾਕੇ ਦੇ ਵਪਾਰ ਸਵਾਲ ਚੁੱਕ ਰਹੇ ਸਨ ਕਿ ਟ੍ਰੈਫਿਕ ਲਈ ਇੱਕੋ ਲੇਨ ਰਹਿ ਜਾਣ ਨਾਲ ਉਨ੍ਹਾਂ ਦੇ ਰੈਸਟੂਰੈਂਟਾਂ ਅਤੇ ਹੋਰ ਥਾਵਾਂ 'ਤੇ ਆਵਾਜਾਈ ਪ੍ਰਭਾਵਿਤ ਹੋਵੇਗੀ।

ਬੁਜ਼ੁਰਗਾਂ ਅਤੇ ਮੋਬਿਲਿਟੀ ਸੰਬੰਧੀ ਚੁਣੌਤੀ ਦਾ ਸਾਹਮਣਾ ਕਰਨ ਵਾਲੇ ਲੋਕਾਂ ਨੇ ਵੀ ਇਸ ਫੈਸਲੇ 'ਤੇ ਸਵਾਲ ਚੁੱਕੇ ਹਨ ਅਤੇ ਕਿਹਾ ਹੈ ਕਿ ਇਸ ਨਾਲ ਉਨ੍ਹਾਂ ਦੀ ਪਾਰਕ ਦਾ ਅਨੰਦ ਮਾਨਣ ਦੀ ਪ੍ਰੀਕਿਰਿਆ 'ਚ ਵਿਘਨ ਪੈਂਦਾ ਹੈ।

ਯਾਦ ਰਹੇ ਇਸ ਲੇਨ ਨੂੰ ਉਸ ਵੇਲੇ ਲਿਆਂਦਾ ਗਿਆ ਸੀ ਜਦ ਪੈਂਡੈਮਿਕ ਦੇ ਮਾਮਲੇ ਵਧਣ ਲੱਗੇ ਸਨ ਅਤੇ ਇਸ ਦਾ ਟੀਚਾ ਤੁਰਨ ਵਾਲੇ ਲੋਕਾਂ ਅਤੇ ਬਾਈਕ ਸਵਾਰਾਂ 'ਚ ਵਧੇਰੇ ਦੂਰੀ ਬਣਾ ਕੇ ਰੱਖਣਾ ਸੀ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link