11.75C Vancouver
ADS

Jan 29, 2021 10:50 AM -

ਸਿੰਘੂ ਬਾਰਡਰ 'ਤੇ ਕਿਸਾਨ ਧਰਨੇ ਵਾਲੀ ਥਾਂ 'ਤੇ ਹਾਲਾਤ ਤਣਾਅਪੂਰਨ, ਪੁਲਿਸ ਨੇ ਦਾਗ਼ੇ ਅੱਥਰੂ ਗੈਸ ਦੇ ਗੋਲੇ

Share On
tense-situation-at-singhu-border-farm-protest-site-police-fire-tear-gas-shell
Tense situation at Singhu border farm protest site, police fire tear gas shell

ਭਾਰਤ 'ਚ ਸਿੰਘੂ ਬਾਰਡਰ 'ਤੇ ਅੱਜ ਧਰਨੇ 'ਤੇ ਬੈਠੇ ਕਿਸਾਨਾਂ ਅਤੇ ਸਥਾਨਕ ਲੋਕਾਂ ਵਿਚਾਲੇ ਧਰਨੇ ਵਾਲੀ ਥਾਂ ਨੂੰ ਖਾਲੀ ਕਰਨ ਨੂੰ ਲੈਕੇ ਵੱਡੀ ਝੜਪ ਹੋਣ ਨਾਲ ਹਾਲਾਤ ਗੰਭੀਰ ਬਣ ਗਏ ਹਨ|

ਉਸ ਇਲਾਕੇ 'ਚ ਪਥਰਾਅ ਹੋਣ ਦੀਆਂ ਖਬਰਾਂ ਤੋਂ ਬਾਅਦ ਪੁਲਿਸ ਵੱਲੋਂ ਭੀੜ ਨੂੰ ਤਿੱਤਰ-ਬਿੱਤਰ ਕਰਨ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਅਤੇ ਲਾਠੀ ਚਾਰਜ ਕੀਤਾ ਗਿਆ|

ਇਸ ਦੌਰਾਨ ਪੁਲਿਸ ਦੇ ਬੈਰੀਕੇਡ ਤੋੜ ਦਿੱਤੇ ਗਏ| ਕੁਝ ਲੋਕਾਂ ਵੱਲੋਂ ਕਿਸਾਨ ਵਿਰੋਧੀ ਨਾਅਰੇ ਲਾਕੇ ਕਿਸਾਨਾਂ ਨੂੰ ਧਰਨੇ ਵਾਲੀ ਥਾਂ ਛੱਡਣ ਲਈ ਆਖਿਆ ਗਿਆ|

ਜੋ ਸਥਾਨਕ ਲੋਕ ਕਿਸਾਨਾਂ ਖ਼ਿਲਾਫ਼ ਨਾਅਰੇ ਲਾ ਰਹੇ ਸਨ ਅਤੇ ਧਰਨੇ ਵਾਲੀ ਥਾਂ ਖਾਲੀ ਕਰਾਉਣ ਦੀ ਗੱਲ ਆਖ ਰਹੇ ਸਨ, ਉਹ ਕਹਿ ਰਹੇ ਸਨ- "ਖਾਲਿਸਤਾਨ ਮੁਰਦਾਬਾਦ", "ਤਿਰੰਗੇ ਕਾ ਅਪਮਾਨ ਨਹੀਂ ਸਹੇਗਾ ਹਿੰਦੁਸਤਾਨ"| ਉਹਨਾਂ ਵੱਲੋਂ ਫੜੇ ਬੈਨਰਾਂ 'ਤੇ ਵੀ ਇਹੋ ਹੀ ਲਿਖਿਆ ਹੋਇਆ ਸੀ|

ਮੌਕੇ 'ਤੇ ਹਾਜ਼ਰ ਪੁਲਿਸ ਅਤੇ ਸੁਰੱਖਿਆ ਦਸਤਿਆਂ ਵੱਲੋਂ ਧਰਨੇ ਵਾਲੀ ਥਾਂ 'ਤੇ ਸ਼ਾਂਤੀ ਬਣਾਈ ਰੱਖਣ ਲਈ ਕਹਿਣ ਦੇ ਬਾਵਜੂਦ ਲੋਕਾਂ ਵੱਲੋਂ ਨਾਅਰੇ ਲਾਏ ਗਏ|

ਸਿੰਘੂ ਬਾਰਡਰ(ਦਿੱਲੀ- ਹਰਿਆਣਾ ਬਾਰਡਰ) 'ਤੇ ਹੁਣ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ|

ਦੱਸਣਯੋਗ ਹੈ ਕਿ ਗਣਤੰਤਰ ਦਿਹਾੜੇ 'ਤੇ ਕਿਸਾਨਾਂ ਦੀ 'ਟ੍ਰੈਕਟਰ ਰੈਲੀ' ਦੌਰਾਨ ਹੋਈ ਹਿੰਸਾ ਤੋਂ ਤੀਜੇ ਦਿਨ ਇਹ ਸਭ ਹੋ ਰਿਹਾ ਹੈ| 26 ਜਨਵਰੀ ਨੂੰ ਪ੍ਰਦਰਸ਼ਨਕਾਰੀਆਂ ਵੱਲੋਂ ਦਿੱਲੀ 'ਚ ਦਾਖਲ ਹੋਣ ਲਈ ਬੈਰੀਕੇਡ ਤੋੜੇ ਗਏ ਸਨ ਅਤੇ ਕੌਮੀ ਰਾਜਧਾਨੀ ਤੇ ਕਈ ਹਿੱਸਿਆਂ 'ਚ ਟ੍ਰੈਕਟਰ ਰੈਲੀ, ਜੋ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੀ, ਦੌਰਾਨ ਗੁੰਡਾਗਰਦੀ ਹੋਈ ਸੀ|
ਇਸ ਦੌਰਾਨ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਅਤੇ ਦਿੱਲੀ ਜਲ ਮਹਿਕਮੇ ਦੇ ਨਾਇਕ ਚੇਅਰਮੈਨ ਰਾਘਵ ਚਢਾ ਸਿੰਘੂ ਬਾਰਡਰ ਪੁੱਜੇ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਗਾਜ਼ੀਪੁਰ (ਦਿੱਲੀ-ਉੱਤਰ ਪ੍ਰਦੇਸ਼) ਬਾਰਡਰ ਪੁੱਜੇ, ਜਿੱਥੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ|

ਜੈਨ ਨੇ ਮੀਡੀਆ ਨਾਲ ਗੱਲ ਕਰਦਿਆਂ ਆਖਿਆ,"ਅਸੀਂ ਇੱਥੇ ਸਾਡੇ ਵੱਲੋਂ ਕੀਤੇ ਪਾਣੀ ਅਤੇ ਪਖਾਨਿਆਂ ਦੇ ਪ੍ਰਬੰਧ ਦੀ ਜਾਂਚ ਕਰਨ ਆਏ ਹਾਂ| ਪੁਲਿਸ ਵੱਲੋਂ ਪਾਣੀ ਦੇ ਟੈਂਕ ਆਉਣ ਤੋਂ ਰੋਕ ਦਿੱਤੇ ਗਏ ਸਨ ਤਾਂ ਕਿ ਉਹ ਧਰਨੇ ਵਾਲੀ ਥਾਂ 'ਤੇ ਨਾ ਪਹੁੰਚ ਸਕਣ| ਸਾਨੂੰ ਦੱਸਿਆ ਗਿਆ ਹੈ ਕਿ ਪੁਲਿਸ ਵੱਲੋਂ ਪਾਣੀ ਦੇ ਟੈਂਕ ਇਸ ਲਈ ਰੋਕੇ ਜਾ ਰਹੇ ਹਨ ਕਿਉਂਕਿ ਉਹਨਾਂ ਨੂੰ ਅਜਿਹਾ ਕਰਨ ਦੇ ਉੱਤੋਂ ਉੱਚ ਅਧਿਕਾਰੀਆਂ ਵੱਲੋਂ ਹੁਕਮ ਹਨ| ਇਹ ਉੱਚ ਅਧਿਕਾਰੀਆਂ ਦੇ ਹੁਕਮ ਨਹੀਂ ਹਨ, ਬੀ ਜੇ ਪੀ ਦੇ ਹੁਕਮ ਹਨ| ਅਸੀਂ ਕਿਸੇ ਨੂੰ ਵੀ ਭੁੱਖ ਅਤੇ ਪਿਆਸ ਨਾਲ ਮਰਨ ਲਈ ਨਹੀਂ ਛੱਡ ਸਕਦੇ|"

ਦੱਸਣਯੋਗ ਹੈ ਕਿ ਦਿੱਲੀ ਦੇ ਵੱਖੋ ਵੱਖ ਬਾਰਡਰਾਂ 'ਤੇ ਬੀਤੇ ਸਾਲ ਦੀ 26 ਨਵੰਬਰ ਤੋਂ ਨਵੇਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ -ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020 , ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਖ਼ਿਲਾਫ਼ ਵਿਰੋਧ ਕੀਤਾ ਜਾ ਰਿਹਾ ਹੈ|


Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link