12.32C Vancouver
ADS

Jun 14, 2021 3:33 PM -

ਲੰਡਨ ਹਮਲੇ ਦੇ ਸ਼ੱਕੀ ਖਿਲਾਫ ਅੱਤਵਾਦ ਦੇ ਦੋਸ਼ ਲਗਾਏ ਗਏ

Share On
terror-charges-laid-against-london-attack-suspect
The accused in Sunday's deadly attack on a Muslim family in London, Ontario made his first court appearance today. (Photo shared by London mayor Ed Holder on his twitter page)

ਲੰਡਨ, ਔਂਨਟਾਰਿਓ ਵਿੱਚ ਇੱਕ ਮੁਸਲਿਮ ਪਰਿਵਾਰ ’ਤੇ ਗੱਡੀ ਚੜ੍ਹਾਕੇ ਚਾਰ ਵਿਅਕਤੀਆਂ ਨੂੰ ਕਤਲ ਕਰਨ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਆਦਮੀ ’ਤੇ ਹੁਣ ਸਰਕਾਰੀ ਵਕੀਲਾਂ ਵਲੋਂ ਅੱਤਵਾਦ ਦੇ ਚਾਰਜ ਲਾਏ ਗਏ ਹਨ।

ਕਰਾਊਨ ਅਨੁਸਾਰ 20 ਸਾਲਾ ਨੈਥਨੀਲ ਵੇਲਟਮੈਨ ’ਤੇ ਲੱਗੇ ਪਹਿਲੇ ਦਰਜੇ ਦੇ ਕਤਲ ਦੇ ਚਾਰ ਚਾਰਜਾਂ ਵਿੱਚ ਕ੍ਰਿਮੀਨਲ ਕੋਡ ਦੀ ਧਾਰਾ 83 ਤਹਿਤ ਵਾਧਾ ਕੀਤਾ ਗਿਆ ਹੈ।

ਵੇਲਟਮੈਨ ਸੋਮਵਾਰ ਸਵੇਰ ਇੱਕ ਵੀਡੀਓ ਰਾਹੀਂ ਅਦਾਲਤ ਸਾਹਮਣੇ ਪੇਸ਼ ਹੋਇਆ।

ਸ਼ਨੀਵਾਰ ਨੂੰ ਅਫ਼ਜ਼ਾਲ ਪਰਿਵਾਰ ਦੇ ਚਾਰ ਮੈੰਬਰਾਂ ਨੂੰ ਇੱਕ ਪਬਲਿਕ ਫਿਊਨਰਲ ਦੌਰਾਨ ਹਜ਼ਾਰਾਂ ਲੋਕਾਂ ਨੇ ਭਿਜੀਆਂ ਅੱਖਾਂ ਨਾਲ ਆਖਰੀ ਵਿਦਾਇਗੀ ਦਿੱਤੀ।

ਪੁਲਿਸ ਮੁਤਾਬਕ ਪਰਿਵਾਰ ’ਤੇ ਕੀਤਾ ਗਿਆ ਹਮਲਾ ਮਿੱਥਕੇ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਮੁਸਲਮਾਨ ਹੋਣ ਕਾਰਨ ਨਿਸ਼ਾਨਾ ਬਣਾਇਆ ਗਿਆ ਸੀ।

46 ਸਾਲਾ ਸਲਮਾਨ ਅਫ਼ਜ਼ਾਲ, ਉਨ੍ਹਾਂ ਦੀ 44 ਸਾਲਾ ਪਤਨੀ ਮਦਿਹਾ ਸਲਮਾਨ, 15 ਸਾਲਾ ਬੇਟੀ ਯਮਨਾ ਸਲਮਾਨ ਅਤੇ ਅਫ਼ਜ਼ਾਲ ਦੀ 74 ਸਾਲਾ ਮਾਂ ਇਸ ਵਾਰਦਾਤ ਵਿੱਚ 6 ਜੂਨ ਨੂੰ ਮਾਰੇ ਗਏ ਸਨ।

ਪਰਿਵਾਰ ਦਾ 9 ਸਾਲਾ ਬੱਚਾ ਫਾਇਜ਼ ਜ਼ਖਮੀ ਹਾਲਤ ਵਿੱਚ ਹਸਪਤਾਲ ਵਿੱਚ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link