12.53C Vancouver
ADS

Mar 1, 2024 4:21 PM - The Connect News

ਐਲਬਰਟਾ ਸਰਕਾਰ ਨੇ ਪੇਸ਼ ਕੀਤੇ ਬਜਟ ਵਿਚ ਇਲੈਕਟ੍ਰਿਕ ਵਾਹਨਾਂ ’ਤੇ ਲਗਾਇਆ $200 ਸਾਲਾਨਾ ਟੈਕਸ

Share On
the-alberta-government-introduced-a-200-annual-tax-on-electric-vehicles-in-the-budget
This tax will be paid when the owners register their vehicles and the fee will be paid in addition to the existing registration fee.

ਐਲਬਰਟਾ ਸਰਕਾਰ ਨੇ ਬੀਤੇ ਦਿਨ ਪੇਸ਼ ਕੀਤੇ ਬਜਟ ਵਿਚ ਐਲਾਨ ਕੀਤਾ ਕਿ ਇਲੈਕਟ੍ਰਿਕ ਵਾਹਨਾਂ ’ਤੇ $200 ਸਾਲਾਨਾ ਟੈਕਸ ਲਾਗੂ ਕੀਤਾ ਜਾਵੇਗਾ। ਇਹ ਟੈਕਸ ਜਨਵਰੀ 2025 ਤੋਂ ਲਾਗੂ ਹੋਵੇਗਾ। ਇਸ ਟੈਕਸ ਦਾ ਭੁਗਤਾਨ ਉਦੋਂ ਕੀਤਾ ਜਾਵੇਗਾ ਜਦੋਂ ਮਾਲਕ ਆਪਣੇ ਵਾਹਨਾਂ ਨੂੰ ਰਜਿਸਟਰ ਕਰਨਗੇ ਅਤੇ ਮੌਜੂਦਾ ਰਜਿਸਟਰੇਸ਼ਨ ਫੀਸ ਤੋਂ ਇਲਾਵਾ ਫੀਸ ਭਰੀ ਜਾਵੇਗੀ।

ਐਲਬਰਟਾ ਸਰਕਾਰ ਮੁਤਾਬਕ ਗੈਸ ਵਾਹਨਾਂ ਦੇ ਡਰਾਈਵਜ਼ ਜਿੰਨਾ ਸਲਾਨਾ ਬਾਲਣ ਟੈਕਸ ਭਰਦੇ ਹਨ, ਉਨਾ ਹੀ ਇਲੈਕਟ੍ਰਿਕ ਵਾਹਨਾਂ ਲਈ ਵਸੂਲਿਆ ਜਾਵੇਗਾ। ਹਾਈਬਿ੍ਰਡ ਵਾਹਨਾਂ ਦੇ ਮਾਲਕਾਂ ’ਤੇ ਇਹ ਟੈਕਸ ਲਾਗੂ ਨਹੀਂ ਹੋਵੇਗਾ।

ਸਰਕਾਰ ਦਾ ਕਹਿਣਾ ਹੈ ਕਿ ਇਲੈਕਟ੍ਰਿਕ ਵਾਹਨ ਭਾਰੇ ਹੁੰਦੇ ਹਨ ਅਤੇ ਸੜਕਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ ਪਰ ਇਨ੍ਹਾਂ ਦੇ ਮਾਲਕ ਬਾਲਣ ਟੈਕਸ ਨਹੀਂ ਭਰਦੇ। 2024-25 ਲਈ ਇਸ ਟੈਕਸ ਨਾਲ ਸਰਕਾਰ ਨੂੰ $1 ਮਿਲੀਅਨ ਦਾ ਰੈਵੇਨਿਊ ਇਕੱਠਾ ਹੋਣ ਦੀ ਆਸ ਹੈ।

ਸਰਕਾਰੀ ਅਨੁਮਾਨਾਂ ਮੁਤਾਬਕ ਇਲੈਕਟ੍ਰਿਕ ਵਾਹਨ ਅਪਣਾਉਣ ਵਿਚ ਤੇਜ਼ੀ ਆਉਣ ਦੀ ਉਮੀਦ ਹੈ,ਇਸ ਨਾਲ ਸਰਕਾਰ ਨੂੰ 2025-26 ਵਿਚ $5 ਮਿਲੀਅਨ ਅਤੇ 2026-27 ਵਿਚ $8 ਮਿਲੀਅਨ ਦੀ ਕਮਾਈ ਹੋਣ ਦੀ ਆਸ ਹੈ।

ਬੀਤੇ ਸਾਲ ਜੂਨ ਵਿਚ ਹੋਏ ਸਰਵੇ ਮੁਤਾਬਕ 66 ਫੀਸਦੀ ਕੈਨੇਡੀਅਨ ਦਾ ਕਹਿਣਾ ਸੀ ਕਿ ਉਹ ਇਲੈਕਟ੍ਰਿਕ ਵਾਹਨ ਲੈਣ ਦਾ ਵਿਚਾਰ ਕਰ ਰਹੇ ਹਨ। ਹਾਲਾਂਕਿ ਟੈਕਸ ਲਾਗੂ ਹੋਣ ਨਾਲ ਲੋਕਾਂ ਦੇ ਵਿਚਾਰ ਵਿਚ ਤਬਦੀਲੀ ਆਉਣ ਦੀ ਆਸ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link