14.61C Vancouver
ADS

Feb 22, 2024 7:00 PM - The Connect News

ਬ੍ਰਿਟਿਸ਼ ਸਰਕਾਰ ਨੇ ਬੀਬੀਸੀ ਦੇ ਨਵੇਂ ਮੁਖੀ ਵਜੋਂ ਭਾਰਤੀ ਮੂਲ ਦੇ ਡਾ.ਸਮੀਰ ਸ਼ਾਹ ਨੂੰ ਕੀਤਾ ਨਿਯੁਕਤ

Share On
the-british-government-appointed-dr-samir-shah-of-indian-origin-as-the-new-head-of-the-bbc
The British government has appointed Dr. Samir Shah of Indian origin as the new head of the BBC. 72-year-old Dr. Sameer Shah has more than 40 years of experience in journalism. He has held many important positions.

ਬ੍ਰਿਟਿਸ਼ ਸਰਕਾਰ ਨੇ ਬੀਬੀਸੀ ਦੇ ਨਵੇਂ ਮੁਖੀ ਵਜੋਂ ਭਾਰਤੀ ਮੂਲ ਦੇ ਡਾ.ਸਮੀਰ ਸ਼ਾਹ ਨੂੰ ਨਿਯੁਕਤ ਕੀਤਾ ਹੈ। 72 ਸਾਲਾ ਡਾ. ਸਮੀਰ ਸ਼ਾਹ ਦਾ ਪੱਤਰਕਾਰੀ ਵਿਚ 40 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਕਈ ਅਹਿਮ ਅਹੁਦਿਆਂ ’ਤੇ ਰਹਿ ਚੁੱਕੇ ਹਨ।

ਬ੍ਰਿਟਿਸ਼ ਸਰਕਾਰ ਨੇ ਪਿਛਲੇ ਸਾਲ ਦਸੰਬਰ ਵਿਚ ਉਨ੍ਹਾਂ ਦੇ ਨਾਮ ਨੂੰ ਅੱਗੇ ਕੀਤਾ ਸੀ ਅਤੇ ਉਨ੍ਹਾਂ ਦੀ ਚੋਣ ਨੇ ਕਿੰਗ ਚਾਰਲਸ ਵਲੋਂ ਮਨਜ਼ੂਰੀ ਕੀਤੀ ਜਾਣ ਵਾਲੀਆਂ ਪੜਾਅ ਨੂੰ ਇਸ ਹਫ਼ਤੇ ਪਾਰ ਕੀਤਾ। ਡਾ.ਸਮੀਰ ਸ਼ਾਹ 4 ਮਾਰਚ ਨੂੰ ਅਹੁਦਾ ਸੰਭਾਲਣਗੇ।

ਉਨ੍ਹਾਂ ਦਾ ਕਾਰਜਕਾਲ 4 ਸਾਲ ਦਾ ਹੋਵੇਗਾ ਅਤੇ ਪ੍ਰਤੀ ਸਾਲ ਉਨ੍ਹਾਂ ਨੂੰ 1,60,000 ਪੌਂਡ ਸੈਲਰੀ ਮਿਲੇਗੀ। ਬੀਬੀਸੀ ਦੇ ਚੇਅਰਮੈਨ ਦੇ ਅਹੁਦੇ ’ਤੇ ਪਹੁੰਚਣ ਵਾਲੇ ਉਹ ਭਾਰਤੀ ਮੂਲ ਦੇ ਪਹਿਲੇ ਵਿਅਕਤੀ ਹਨ। ਉਨ੍ਹਾਂ ਦਾ ਜਨਮ ਮਹਾਰਾਸ਼ਟਰ ਦੇ ਔਰੰਗਾਬਾਦ ਦਾ ਹੈ। ਉਹ 1960 ਵਿਚ ਇੰਗਲੈਂਡ ਗਏ ਸਨ। ਡਾ. ਸ਼ਾਹ ਰਿਚਰਡ ਸ਼ਾਰਪ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਬੌਰਿਸ ਜੋਨਸਨ ਨਾਲ ਗੱਲਬਾਤ ਲੀਕ ਹੋਣ ਤੋਂ ਬਾਅਦ ਅਸਤੀਫਾ ਦੇਣਾ ਪਿਆ ਸੀ।

ਬੀਬੀਸੀ ਦਾ ਕਹਿਣਾ ਹੈ ਕਿ ਉਹ ਆਪਣੇ ਕੰਮਕਾਜ ਵਿਚ ਸਰਕਾਰ ਤੋਂ ਪੂਰੀ ਤਰ੍ਹਾਂ ਸੁਤੰਤਰ ਹੈ ਪਰ ਇਸ ਦੇ ਚੇਅਰਮੈਨ ਦੀ ਨਿਯੁਕਤੀ ਸਰਕਾਰ ਵਲੋਂ ਨਾਮਜ਼ਦਗੀ ਦੇ ਆਧਾਰ ’ਤੇ ਕੀਤੀ ਜਾਂਦੀ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link