14.07C Vancouver
ADS

Dec 9, 2024 2:51 PM - The Canadian Press

ਕੈਨੇਡਾ ਪੋਸਟ ਦੇ 55,000 ਤੋਂ ਵੱਧ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਹੜਤਾਲ ’ਤੇ

Share On
the-canada-post-strike-involving-more-than-55-000-has-hit-25-days
The strike began Nov. 14, and federal mediation was put on hold nearly two weeks ago due to the sides being too far apart.(Photo: The Canadian Press)

ਕੈਨੇਡਾ ਪੋਸਟ ਦੇ 55,000 ਤੋਂ ਵੱਧ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਹੜਤਾਲ ’ਤੇ ਹਨ। ਵਪਾਰਕ ਭਾਈਚਾਰੇ ਵਲੋਂ ਨੁਕਸਾਨ ਦਾ ਹਵਾਲਾ ਦਿੰਦੇ ਹੋਏ ਟਰੂਡੋ ਸਰਕਾਰ ਨੂੰ ਹੜਤਾਲ ਵਿਚ ਦਖ਼ਲ ਦੇਣ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਨੇ ਇਸ ਤੋਂ ਇਨਕਾਰ ਕੀਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦਾ ਕੋਈ ਦਖ਼ਲ ਨਹੀਂ ਕਰਨ ਵਾਲੀ ਹੈ।

ਪੋਸਟਲ ਵਰਕਰਜ਼ ਦੀ ਹੜਤਾਲ 25 ਦਿਨ ਪੂਰੇ ਕਰ ਗਈ ਹੈ ਅਤੇ ਦੋਵੇਂ ਧਿਰਾਂ ਵਿਚਕਾਰ ਵਾਪਸ ਗੱਲਬਾਤ ਸ਼ੁਰੂ ਹੋਣ ਦਾ ਫਿਲਹਾਲ ਕੋਈ ਸੰਕੇਤ ਨਹੀਂ ਹੈ। ਕੈਨੇਡਾ ਪੋਸਟ ਦਾ ਕਹਿਣਾ ਹੈ ਕਿ ਉਹ ਯੂਨੀਅਨ ਨੂੰ ਭੇਜੇ ਗਏ ਪ੍ਰਸਤਾਵ ਦੇ ਰਸਮੀ ਜਵਾਬ ਦੀ ਉਡੀਕ ਕਰ ਰਹੀ ਹੈ।

ਉਥੇ ਹੀ, ਯੂਨੀਅਨ ਇਸ ਪ੍ਰਸਤਾਵ ਨਾਲ ਬਹੁਤੀ ਸਹਿਮਤ ਨਹੀਂ ਹੈ ਪਰ ਉਸ ਨੇ ਗੱਲਬਾਤ ਮੁੜ ਸ਼ੁਰੂ ਕਰਨ ਦੀ ਹਮਾਇਤ ਕੀਤੀ ਹੈ। ਪੋਸਟਲ ਵਰਕਰਜ਼ ਦੀ ਇਹ ਹੜਤਾਲ 14 ਨਵੰਬਰ ਤੋਂ ਚੱਲ ਰਹੀ ਹੈ।

ਹਾਲਾਂਕਿ, ਇਸ ਤੋਂ ਪਹਿਲਾਂ ਫੈਡਰਲ ਸਰਕਾਰ ਪੋਰਟ ਵਰਕਰਜ਼ ਸਮੇਤ ਹੋਰ ਹਾਈ ਪ੍ਰੋਫਾਇਲ ਹੜਤਾਲ ਵਿਚ ਦਖ਼ਲ ਦੇ ਚੁੱਕੀ ਹੈ ਪਰ ਕੈਨੇਡਾ ਪੋਸਟ ਦੀ ਹੜਤਾਲ ਵਿਚ ਸਰਕਾਰ ਸਿੱਧੇ ਦਖ਼ਲ ਦੇਣ ਦਾ ਕੋਈ ਰਿਸਕ ਨਹੀਂ ਲੈ ਰਹੀ।

Latest news

canada-moves-to-extend-gas-and-diesel-tax-relief-until-january-2027
Punjabi

ਪੈਟਰੋਲ-ਡੀਜ਼ਲ ਟੈਕਸ ਰਾਹਤ ਜਨਵਰੀ 2027 ਤੱਕ ਵਧਾਉਣ ਲਈ ਬਿੱਲ ਪੇਸ਼

ਕੈਨੇਡਾ ਦੇ ਵਿੱਤ ਮਿਨਿਸਟਰ ਫ੍ਰਾਂਸੋਵਾ-ਫਿਲਿਪ ਸ਼ੈਂਪੇਨ ਨੇ ਪੈਟਰੋਲ ਅਤੇ ਡੀਜ਼ਲ 'ਤੇ ਫੈਡਰਲ ਈਂਧਨ ਆਬਕਾਰੀ ਟੈਕਸ ਵਿਚ ਦਿੱਤੀ ਗਈ ਰਾਹਤ ਨੂੰ 31 ਜਨਵਰੀ 2027 ਤੱਕ ਵਧਾਉਣ ਲਈ ਅੱਜ ਪਾਰਲੀਮੈਂਟ ਵਿਚ ਬਿੱਲ ਸੀ-38 ਪੇਸ਼ ਕੀਤਾ ਹੈ। ਇਸ ਕਾਨੂੰਨ ਤਹਿਤ, ਕੈਨੇਡਾ ਵਾਸੀਆਂ ਨੂੰ ਪੈਟਰੋਲ 'ਤੇ 10 ਸੈਂਟ ਪ੍ਰਤੀ ਲਿਟਰ ਅਤੇ ਡੀਜ਼ਲ 'ਤੇ 4 ਸੈਂਟ ਪ੍ਰਤੀ ਲਿਟਰ ਦੀ ਮਿਲ ਰਹੀ ਪੂਰੀ ਰਾਹਤ ਜਨਵਰੀ ਦੇ ਅਖੀਰ ਤੱਕ ਜਾਰੀ ਰਹੇਗੀ।
b-c-premier-david-eby-expected-to-call-snap-election-today
Punjabi

ਬੀ.ਸੀ. ’ਚ ਅੱਜ ਹੋ ਸਕਦੈ ਚੋਣਾਂ ਦਾ ਐਲਾਨ, ਈਬੀ ਕਰਨਗੇ ਪ੍ਰੈੱਸ ਕਾਨਫਰੰਸ

ਬੀ.ਸੀ. ਦੀ ਸਿਆਸਤ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪ੍ਰੀਮੀਅਰ ਡੇਵਿਡ ਈਬੀ ਅੱਜ ਦੁਪਹਿਰ ਵਿਕਟੋਰੀਆ ਸਥਿਤ ਸਰਕਾਰੀ ਭਵਨ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਸਕਦੇ ਹਨ। ਇਸ ਨਾਲ ਸੂਬੇ ਵਿਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ ਸਿਆਸੀ ਅਟਕਲਾਂ 'ਤੇ ਪੂਰੀ ਤਰ੍ਹਾਂ ਵਿਰਾਮ ਲੱਗਣ ਦੀ ਉਮੀਦ ਹੈ।
15-year-old-arrested-in-lethbridge-sexual-assault-investigation
Punjabi

ਲੈਥਬ੍ਰਿਜ ਪੁਲਿਸ ਵੱਲੋਂ 15 ਸਾਲਾ ਲੜਕਾ ਗ੍ਰਿਫ਼ਤਾਰ, ਔਰਤਾਂ ਨਾਲ ਜਿਨਸੀ ਹਮਲੇ ਤੇ ਅਸ਼ਲੀਲ ਹਰਕਤਾਂ ਦੇ ਲੱਗੇ ਦੋਸ਼

ਲੈਥਬ੍ਰਿਜ ਪੁਲਿਸ ਨੇ 15 ਸਾਲਾ ਲੜਕੇ ਨੂੰ ਸ਼ਹਿਰ ਦੇ ਇੱਕ ਗ੍ਰੀਨ ਸਟ੍ਰਿਪ ਕੋਲ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਜਿਨਸੀ ਹਮਲੇ ਅਤੇ ਅਸ਼ਲੀਲ ਹਰਕਤਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਅਨੁਸਾਰ ਇਹ ਘਟਨਾ 16 ਸਤੰਬਰ ਨੂੰ ਲੇਕਵਿਊ ਡਰਾਈਵ ਦੇ 1500 ਬਲਾਕ ਕੋਲ ਕੋਲਬੈਂਕਸ ਟ੍ਰੇਲ 'ਤੇ ਵਾਪਰੀ, ਜਿੱਥੇ ਸੈਰ ਕਰ ਰਹੀ 41 ਸਾਲਾ ਔਰਤ 'ਤੇ ਜਿਨਸੀ ਹਮਲਾ ਕੀਤਾ ਗਿਆ ਸੀ।
bank-of-canada-governor-warns-trade-war-could-slow-economic-growth
Punjabi

ਅਮਰੀਕਾ ਨਾਲ ਟਰੇਡ ਵਾਰ ਦਾ ਅਸਰ, ਕੈਨੇਡਾ ਦੀ ਆਰਥਿਕ ਵਿਕਾਸ ਦਰ ਹੋ ਸਕਦੀ ਹੈ ਸੁਸਤ

ਕੈਨੇਡਾ ਦੇ ਸੈਂਟਰਲ ਬੈਂਕ ਗਵਰਨਰ ਟਿਫ ਮੈਕਲਮ ਨੇ ਚਿਤਾਵਨੀ ਦਿੱਤੀ ਹੈ ਕਿ ਅਮਰੀਕਾ ਨਾਲ ਟਰੇਡ ਵਾਰ ਕਾਰਨ ਕੈਨੇਡੀਅਨ ਅਰਥਵਿਵਸਥਾ ਵਿਚ ਆਇਆ ਹਾਲੀਆ ਉਛਾਲ ਅੱਗੇ ਹੌਲੀ ਹੋ ਸਕਦਾ ਹੈ। ਸੋਮਵਾਰ ਨੂੰ ਹੈਲੀਫੈਕਸ ਵਿਖੇ ਇੱਕ ਭਾਸ਼ਣ ਦੌਰਾਨ ਗਵਰਨਰ ਨੇ ਕਿਹਾ ਕਿ ਮਿਡਲ ਈਸਟ ਵਿਚ ਟਕਰਾਅ ਅਤੇ ਸਪਲਾਈ ਚੇਨ ਵਿਚ ਆ ਰਹੀਆਂ ਰੁਕਾਵਟਾਂ ਹੁਣ ਆਮ ਹੋ ਰਹੀਆਂ ਹਨ।
sri-anandpur-sahib-sarai-incident-sgpc-forms-five-member-probe-panel-giani-malkit-singh-relieved-of-duties
Punjabi

ਸ੍ਰੀ ਆਨੰਦਪੁਰ ਸਾਹਿਬ ਸਰਾਂ ਮਾਮਲਾ: 5 ਮੈਂਬਰੀ ਜਾਂਚ ਕਮੇਟੀ ਗਠਿਤ, ਗਿਆਨੀ ਮਲਕੀਤ ਸਿੰਘ ਸੇਵਾਵਾਂ ਤੋਂ ਫ਼ਾਰਗ

ਪੰਜਾਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਸਰਾਂ ਵਿੱਚ ਵਾਪਰੀ ਘਟਨਾ ਦੇ ਮਾਮਲੇ ਨੂੰ ਲੈ ਕੇ ਇੱਕ ਪੰਜ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ 15 ਦਿਨਾਂ ਵਿੱਚ ਆਪਣੀ ਰਿਪੋਰਟ ਦੇਵੇਗੀ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਜਿਨ੍ਹਾਂ ਨੂੰ ਪਹਿਲਾਂ ਮੁਅੱਤਲ ਕੀਤਾ ਗਿਆ ਸੀ, ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link