11.75C Vancouver
ADS

Feb 15, 2024 5:46 PM - The Connect News

ਕੈਨੇਡੀਅਨ ਇੰਟਰਨੈਸ਼ਨਲ ਆਟੋ ਸ਼ੋਅ ਸ਼ੁੱਕਰਵਾਰ ਤੋਂ ਹੋ ਰਿਹਾ ਸ਼ੁਰੂ

Share On
the-canadian-international-auto-show-starts-from-friday
will be presented After the covid period, many car manufacturers are participating in this auto show.

ਕੈਨੇਡੀਅਨ ਇੰਟਰਨੈਸ਼ਨਲ ਆਟੋ ਸ਼ੋਅ ਇਸ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਿਹਾ ਹੈ। ਟਰਾਂਟੋ ਵਿਚ ਹੋਣ ਵਾਲੇ ਇਸ ਆਟੋ ਸ਼ੋਅ ਵਿਚ ਵੋਲਵੋ ਵਲੋਂ ਪਹਿਲੀ ਵਾਰ ਲਈ ਕੈਨੇਡੀਅਨ ਪਬਲਿਕ ਲਈ ਪੂਰੀ ਤਰ੍ਹਾਂ ਇਲੈਕਟ੍ਰਿਕ ਐੱਸ.ਯੂ.ਵੀ. ਪੇਸ਼ ਕੀਤੀ ਜਾਵੇਗੀ।

ਕੋਵਿਡ ਸਮੇਂ ਤੋਂ ਬਾਅਦ ਬਹੁਤ ਸਾਰੇ ਕਾਰ ਨਿਰਮਾਤਾ ਇਸ ਆਟੋ ਸ਼ੋਅ ਵਿਚ ਹਿੱਸਾ ਲੈ ਰਹੇ ਹਨ। ਟੋਇਟਾ ਵਲੋਂ ਸਾਰੇ ਨਵੇਂ ਲੈਂਡ ਕਰੂਜ਼ਰ ਪੇਸ਼ ਕੀਤੀ ਜਾ ਰਹੀ ਹੈ। ਮੈਟਰੋ ਟੋਰਾਂਟੋ ਕਨਵੈਨਸ਼ਨ ਸੈਂਟਰ ਵਿਖੇ 16 ਤੋਂ 25 ਫਰਵਰੀ ਤੱਕ ਕਈ ਪੂਰੀ ਤਰ੍ਹਾਂ ਇਲੈਕਟ੍ਰਿਕ ਵਾਹਨ ਦੀ ਪ੍ਰਦਰਸ਼ਨੀ ਕੀਤੀ ਜਾਣ ਵਾਲੀ ਹੈ।

ਇਸ ਵਿਚ ਪੋਲੇਸਟਾਰ 3 ਇਲੈਕਟ੍ਰਿਕ ਕਾਰ ਵੀ ਦੇਖਣ ਨੂੰ ਮਿਲੇਗੀ ਅਤੇ ਬਹੁਤ ਸਾਰੇ ਕੈਨੇਡੀਅਨ ਟੈਸਟ ਡਰਾਈਵ ਵੀ ਲੈ ਸਕਣਗੇ। ਇਸ ਆਟੋ ਸ਼ੋਅ ਵਿਚ ਰਵਾਇਤੀ ਵਾਹਨ ਦੀ ਵੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ।

ਕੈਨੇਡੀਅਨ ਇੰਟਰਨੈਸ਼ਨਲ ਆਟੋ ਸ਼ੋਅ ਲਈ ਮਾਰਕੀਟਿੰਗ ਸੇਵਾਵਾਂ ਦੇ ਡਾਇਰੈਕਟਰ ਡੇਵਿਡ ਮੈਕਕਲੀਨ ਇਸ ਸਾਲ ਦੇ ਆਟੋ ਸ਼ੋਅ ਵਿਚ 350,000 ਤੋਂ ਵੱਧ ਲੋਕਾਂ ਦੇ ਹਾਜ਼ਰ ਹੋਣ ਦੀ ਉਮੀਦ ਜਤਾਈ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link