Aug 21, 2024 4:49 PM - Connect Newsroom

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 4 ਸਾਬਕਾ ਕਾਂਗਰਸੀ ਮੰਤਰੀਆਂ ਖ਼ਿਲਾਫ਼ ਵਿਜੀਲੈਂਸ ਕੇਸਾਂ ਦੀ ਅਦਾਲਤੀ ਕਾਰਵਾਈ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ ਅਤੇ 23 ਅਗਸਤ ਨੂੰ ਆਖ਼ਰੀ ਪ੍ਰਵਾਨਗੀ ਲਈ ਕੇਸ ਰਾਜਪਾਲ ਨੂੰ ਭੇਜਿਆ ਜਾਵੇਗਾ।
ਇਨ੍ਹਾਂ ਵਿਚ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ, ਸੁੰਦਰ ਸ਼ਾਮ ਅਰੋੜਾ, ਸਾਧੂ ਸਿੰਘ ਧਰਮਸੋਤ ਅਤੇ ਓਪੀ ਸੋਨੀ ਸ਼ਾਮਲ ਹਨ। ਵਿਜੀਲੈਂਸ ਨੇ ਇਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤੇ ਹਨ।
ਇਨ੍ਹਾਂ ਚਾਰੋਂ ਸਾਬਕਾ ਮੰਤਰੀਆਂ ਖ਼ਿਲਾਫ਼ ਅਦਾਲਤਾਂ ਵਿਚ ਵਿਜੀਲੈਂਸ ਨੇ ਚਲਾਨ ਵੀ ਪੇਸ਼ ਕਰ ਦਿੱਤੇ ਹਨ ਪਰ ਅਦਾਲਤ ਵਿਚ ਟਰਾਇਲ ਉਦੋਂ ਹੀ ਸ਼ੁਰੂ ਹੋਵੇਗਾ ਜਦੋਂ ਹੁਣ ਸੂਬਾ ਸਰਕਾਰ ਦੀ ਸਿਫਾਰਸ਼ ’ਤੇ ਰਾਜਪਾਲ ਇਨ੍ਹਾਂ ਸਾਬਕਾ ਮੰਤਰੀਆਂ ਖ਼ਿਲਾਫ਼ ਅਦਾਲਤੀ ਕਾਰਵਾਈ ਸ਼ੁਰੂ ਕਰਨ ਦੀ ਆਖ਼ਰੀ ਪ੍ਰਵਾਨਗੀ ਦੇਣਗੇ।




