15.43C Vancouver
ADS

Feb 3, 2025 7:45 PM - Connect Newsroom

ਕੇਂਦਰ ਨੇ ਕਿਸਾਨਾਂ ਨੂੰ ਝੋਨੇ ਦੇ ਫਸਲੀ ਚੱਕਰ ਵਿਚੋਂ ਕੱਢਣ ਲਈ ਵੀ ਕੋਈ ਵਿਸ਼ੇਸ਼ ਪੈਕੇਜ ਨਹੀਂ ਦਿੱਤਾ: ਸੁਖਬੀਰ ਸਿੰਘ ਬਾਦਲ

Share On
the-centre-has-not-provided-any-special-package-to-help-farmers-break-the-paddy-crop-cycle-sukhbir-singh-badal
Badal emphasized that the Centre has not provided any special package to help farmers transition away from the paddy crop cycle.(Photo: Facebook/Sukhbir Singh Badal)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਦੀਆਂ ਵਿਰੋਧੀ ਪਾਰਟੀਆਂ ਨੇ ਕੇਂਦਰ ਸਰਕਾਰ ਵਲੋਂ 1 ਫਰਵਰੀ ਨੂੰ ਪੇਸ਼ ਕੀਤੇ ਗਏ ਬਜਟ ਵਿਚ ਪੰਜਾਬ ਨੂੰ ਅਣਦੇਖਿਆ ਕਰਨ ਦੇ ਦੋਸ਼ ਲਗਾਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਕੁਝ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਜਟ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦਾ ਗਿਆ ਅਤੇ ਸਿਰਫ ਬਿਹਾਰ ਸੂਬੇ ਲਈ ਹੀ ਵੱਡੇ ਐਲਾਨ ਕੀਤੇ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਨੇ ਵੀ ਕਿਹਾ ਕਿ ਕੇਂਦਰ ਸਰਕਾਰ ਨੇ ਵਿੱਤੀ ਵਰ੍ਹੇ 2025-26 ਦੇ ਬਜਟ ਵਿਚ ਦੇਸ਼ ਦੇ ਇਕਸਾਰ ਵਿਕਾਸ ਦੀ ਗੱਲ ਨਹੀਂ ਕੀਤੀ ਸਗੋਂ ਸਿਰਫ ਚੋਣਾਂ ਵਾਲੇ ਰਾਜਾਂ ’ਤੇ ਹੀ ਧਿਆਨ ਦਿੱਤਾ। ਬਾਦਲ ਨੇ ਕਿਹਾ ਕਿ ਕੇਂਦਰ ਨੇ ਕਿਸਾਨਾਂ ਨੂੰ ਝੋਨੇ ਦੇ ਫਸਲੀ ਚੱਕਰ ਵਿਚੋਂ ਕੱਢਣ ਲਈ ਵੀ ਕੋਈ ਵਿਸ਼ੇਸ਼ ਪੈਕੇਜ ਨਹੀਂ ਦਿੱਤਾ।

ਓਧਰ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਬਜਟ ਵਿਚ ਮੱਧ ਵਰਗ, ਕਿਸਾਨਾਂ, ਵਪਾਰੀਆਂ ਸਣੇ ਹਰ ਵਰਗ ਦਾ ਧਿਆਨ ਰੱਖਣ ਦਾ ਦਾਅਵਾ ਕੀਤਾ ਹੈ। ਦੱਸ ਦੇਈਏ ਕਿ ਕੇਂਦਰ ਸਰਕਾਰ ਵਲੋਂ ਨੌਕਰੀਪੇਸ਼ਾ ਲੋਕਾਂ ਦੀ 12.75 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਪੂਰੀ ਤਰ੍ਹਾਂ ਟੈਕਸ ਫ੍ਰਰੀ ਕਰ ਦਿੱਤੀ ਗਈ ਹੈ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link