11.48C Vancouver
ADS

Nov 28, 2023 8:02 PM - The Canadian Press

ਕੰਜ਼ਰਵੇਟਿਵ ਨੇਤਾ ਨੇ SOGI ਨੂੰ ਲੈ ਕੇ ਨਿੱਕੀ ਸ਼ਰਮਾ ਵੱਲੋਂ ਲਗਾਏ ਦੋਸ਼ਾਂ ਨੂੰ ਕੀਤਾ ਰੱਦ

Share On
the-conservative-leader-rejected-the-allegations-made-by-nikki-sharma-regarding-sogi
Sharma said it was a concerning incident and Rustad's party is to blame for ``dangerous protests'' about the issue. (Photo: FB/Conservative Party pf BC)

ਕੰਜ਼ਰਵੇਟਿਵ ਨੇਤਾ ਨੇ SOGI ਨੂੰ ਲੈ ਕੇ ਨਿੱਕੀ ਸ਼ਰਮਾ ਵੱਲੋਂ ਲਗਾਏ ਦੋਸ਼ਾਂ ਨੂੰ ਕੀਤਾ ਰੱਦ

ਬੀਸੀ ਦੇ ਇੱਕ ਕੰਜ਼ਰਵੇਟਿਵ ਨੇਤਾ ਵੱਲੋਂ ਉਨ੍ਹਾਂ ਦੋਸ਼ਾ ਨੂੰ ਰੱਦ ਕੀਤਾ ਜਾ ਰਿਹਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਉਹ ਐੱਸ ਓ ਜੀ ਆਈ ਵਜੋਂ ਜਾਣੇ ਜਾਂਦੇ ਜਿਨਸੀ ਝੁਕਾਅ ਅਤੇ ਲਿੰਗ ਪਹਿਚਾਣ ਬਾਰੇ ਸਕੂਲੀ ਪ੍ਰੋਗਰਾਮਾਂ ਦੇ ਵਿਰੋਧ ਨਾਲ ਨਫ਼ਰਤ ਭਰੀ ਰਾਜਨੀਤੀ ਕਰ ਰਿਹਾ ਹੈ। ਜੌਨ ਰੁਸਟੈਡ ਸੋਮਵਾਰ ਨੂੰ ਅਟਾਰਨੀ ਜਨਰਲ ਨਿੱਕੀ ਸ਼ਰਮਾ ਵੱਲੋਂ ਹਫਤੇ ਦੇ ਅਖੀਰ ਵਿੱਚ ਹੋਏ ਇੱਕ ਹਾਈਵੇਅ ਚੇਸ ਬਾਰੇ ਕੀਤੀਆਂ ਟਿੱਪਣੀਆਂ ਦਾ ਜਵਾਬ ਦੇ ਰਹੇ ਸਨ। ਜਦੋਂ ਜਿਨਸੀ ਝੁਕਾਅ ਅਤੇ ਲਿੰਗ ਪਹਿਚਾਣ ਵਿਰੋਧ ਪ੍ਰਦਰਸ਼ਨ ਦੇ ਝੰਡੇ ਵਾਲਾ ਇੱਕ ਟਰੈਕਟਰ ਪੁਲਿਸ ਦੀ ਕਾਰ ਨਾਲ ਟਕਰਾ ਗਿਆ ਅਤੇ ਪਲਟ ਗਿਆ ਸੀ। ਸ਼ਰਮਾ ਨੇ ਕਿਹਾ ਕਿ ਇਹ ਇੱਕ ਚਿੰਤਾਜਨਕ ਘਟਨਾ ਹੈ ਅਤੇ ਰੁਸਟੈਡ ਦੀ ਪਾਰਟੀ ਇਸ ਮੁੱਦੇ ਨੂੰ ਲੈ ਕੇ ਖਤਰਨਾਕ ਵਿਰੋਧ ਪ੍ਰਦਰਸ਼ਨ ਲਈ ਜ਼ਿੰਮੇਵਾਰ ਹੈ। ਦੂਜੇ ਪਾਸੇ ਰੁਸਟੈਡ ਦਾ ਕਹਿਣਾ ਹੈ ਕਿ ਮਾਪੇ ਜਿਨਸੀ ਝੁਕਾਅ ਅਤੇ ਲਿੰਗ ਪਹਿਚਾਣ ਬਾਰੇ ਚਿੰਤਾਵਾਂ ਉਠਾਉਣ ਲਈ ਸਹੀ ਹਨ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਨੂੰ ਪੜ੍ਹਾਈ 'ਤੇ ਮੁੜ ਧਿਆਨ ਦੇਣਾ ਚਾਹੀਦਾ ਹੈ ਅਤੇ ਸਮਾਜਿਕ ਮੁੱਦਿਆਂ ਨੂੰ ਪਰਿਵਾਰਾਂ 'ਤੇ ਛੱਡ ਦੇਣਾ ਚਾਹੀਦਾ ਹੈ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link