Dec 3, 2024 7:11 PM - Connect Newsroom
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਵਿਚ ਪਹੁੰਚੇ, ਜਿੱਥੇ ਦੋਹਾਂ ਨੇ ਪੰਜਾਬ ਇੰਜੀਨੀਅਰਿੰਗ ਕਾਲਜ ਵਿਖੇ ਇੱਕ ਸਮਾਗਮ ਦੌਰਾਨ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ।
ਇਹ ਪਹਿਲੀ ਵਾਰ ਹੈ ਜਦੋਂ ਦੋਵੇਂ ਆਗੂ ਚੰਡੀਗੜ੍ਹ ਵਿੱਚ ਇਕੱਠੇ ਮੌਜੂਦ ਸਨ। ਇਸ ਦੌਰਾਨ ਪੂਰੇ ਸ਼ਹਿਰ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲਗਭਗ 4,000 ਪੁਲਿਸ ਕਰਮਚਾਰੀ ਅਤੇ 10 ਅਰਧ ਸੈਨਿਕ ਬਲਾਂ ਨੂੰ ਤੈਨਾਤ ਕੀਤਾ ਗਿਆ ਸੀ।
ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਸੰਬੰਧੀ ਬੋਲਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਵਿਕਸਤ ਭਾਰਤ ਦਾ ਸੰਕਲਪ ਲੈ ਕੇ ਅੱਗੇ ਵੱਧ ਰਿਹਾ ਹੈ ਤੇ ਨਵੇਂ ਕਾਨੂੰਨ ਬਣਾਉਣ ’ਚ ਕਈ ਲੋਕਾਂ ਦੀ ਮਿਹਨਤ ਲੱਗੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੇਂ ਕਾਨੂੰਨਾਂ ਨੂੰ ਬਣਾਉਣ ਵਿਚ ਜੱਜਾਂ ਦੀ ਵੀ ਵੱਡੀ ਭੂਮਿਕਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਦੇਸ਼ ਨੂੰ ਅੰਗਰੇਜ਼ੀ ਕਾਨੂੰਨਾਂ ਤੋਂ ਮੁਕਤੀ ਮਿਲੀ ਹੈ।