15.9C Vancouver
ADS

Jun 10, 2024 2:56 PM - Connect Newsroom

ਜਲੰਧਰ ਪੱਛਮੀ ਹਲਕੇ ਵਿਚ ਜ਼ਿਮਨੀ ਚੋਣ ਦੀ ਤਰੀਕ ਦਾ ਹੋਇਆ ਐਲਾਨ

Share On
the-date-of-the-by-election-in-jalandhar-west-constituency-has-been-announced
Sheetal Angural's resignation from this seat was accepted by the Speaker when Angural wanted to withdraw his resignation after the end of the Lok Sabha elections.

ਪੰਜਾਬ ਦੇ ਜਲੰਧਰ ਪੱਛਮੀ ਹਲਕੇ ਵਿਚ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ ਦੀ ਰਿਜ਼ਰਵ ਸੀਟ ’ਤੇ ਵੋਟਿੰਗ 10 ਜੁਲਾਈ ਨੂੰ ਹੋਵੇਗੀ। ਸ਼ੀਤਲ ਅੰਗੁਰਾਲ ਵਲੋਂ ਇਸ ਸੀਟ ਤੋਂ ਦਿੱਤਾ ਅਸਤੀਫਾ ਸਪੀਕਰ ਨੇ ਉਸ ਵੇਲੇ ਮਨਜ਼ੂਰ ਕਰ ਲਿਆ ਸੀ ਜਦੋਂ ਅੰਗੁਰਾਲ ਲੋਕ ਸਭਾ ਚੋਣਾਂ ਖ਼ਤਮ ਹੁੰਦੇ ਅਸਤੀਫਾ ਵਾਪਸ ਲੈਣਾ ਚਾਹੁੰਦੇ ਸਨ।

ਹਾਲਾਂਕਿ, ਜਲੰਧਰ ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਹੇ ਸ਼ੀਤਲ ਅੰਗੁਰਾਲ ਨੇ ਜ਼ਿਮਨੀ ਚੋਣ ਦਾ ਐਲਾਨ ਹੁੰਦੇ ਹੀ ਭਗਵੰਤ ਮਾਨ ਸਰਕਾਰ ’ਤੇ ਆਪਣਾ ਗੁੱਸਾ ਕੱਢਿਆ।

ਅੰਗੁਰਾਲ ਨੇ ਕਿਹਾ ਕਿ ਪੰਜਾਬ ਦੀਆਂ ਪੰਜ ਸੀਟਾਂ ’ਤੇ ਜ਼ਿਮਨੀ ਚੋਣਾਂ ਹੋਣੀਆਂ ਹਨ ਪਰ ਆਪ ਸਰਕਾਰ ਸਿਰਫ਼ ਜਲੰਧਰ ਪੱਛਮੀ ਸੀਟ ’ਤੇ ਹੀ ਜ਼ਿਮਨੀ ਚੋਣਾਂ ਕਰਵਾ ਰਹੀ ਹੈ ਅਤੇ ਬਾਕੀ ਕਿਸੇ ਵੀ ਹੋਰ ਸੀਟ ਤੋਂ ਵਿਧਾਇਕਾਂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤੋਂ ਪਤਾ ਚੱਲਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਹੜੀਆਂ ਨੀਤੀਆਂ ਉੱਤੇ ਕੰਮ ਕਰ ਰਹੀ ਹੈ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link