15.5C Vancouver
ADS

Feb 8, 2024 4:06 PM - The Connect News

ਪਾਕਿਸਤਾਨ ਦੀਆਂ ਆਮ ਚੋਣਾਂ ਹੋਈਆਂ ਸੰਪੰਨ, ਕੱਲ੍ਹ ਆਉਣਗੇ ਨਤੀਜੇ

Share On
the-general-elections-of-pakistan-have-been-completed-the-results-will-come-tomorrow
More than 1.4 million staff are on duty for 90,675 polling stations. Out of these, more than 16 thousand polling stations were declared ultra-sensitive.

ਪਾਕਿਸਤਾਨ ਵਿਚ ਅੱਜ ਨੈਸ਼ਨਲ ਅਤੇ ਸੂਬਾ ਇਲੈਕਸ਼ਨਸ ਮੋਬਾਇਲ ਅਤੇ ਇੰਟਰਨੈੱਟ ਸੇਵਾਵਾਂ ਸਸਪੈਂਡ ਕੀਤੇ ਜਾਣ ਵਿਚਕਾਰ ਸੰਪੰਨ ਹੋਏ। ਜੇਲ੍ਹ ਵਿਚ ਬੰਦ ਇਮਰਾਨ ਖਾਨ ਨੇ ਪੋਸਟਲ ਬੈਲਟ ਰਾਹੀਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।

ਮੌਜੂਦਾ ਸਮੇਂ ਵੋਟਿੰਗ ਦੀ ਗਿਣਤੀ ਚੱਲ ਰਹੀ ਹੈ। ਹੁਣ ਤੱਕ ਦੇ ਰੁਝਾਨਾਂ ਅਨੁਸਾਰ, ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਤੇ ਉਨ੍ਹਾਂ ਦੀ ਬੇਟੀ ਮਰੀਅਮ ਨਵਾਜ਼ ਦੋਵੇਂ ਲਾਹੌਰ ਵਿਚ ਆਪਣੀਆਂ ਸੀਟਾਂ ’ਤੇ ਅੱਗੇ ਚੱਲ ਰਹੇ ਸਨ।

ਸਿੰਧ ਵਿਚ ਸਾਬਕਾ ਰਾਸ਼ਟਰਪਤੀ ਅਤੇ ਬਿਲਾਵਲ ਭੁੱਟੋ ਦੇ ਪਿਤਾ ਆਸੀਫ ਅਲੀ ਜਰਦਾਰੀ ਅੱਗੇ ਚੱਲ ਰਹੇ ਸਨ। ਵੋਟਾਂ ਦੀ ਗਿਣਤੀ ਅੱਧੀ ਰਾਤ ਤੱਕ ਪੂਰੇ ਹੋਣ ਦੀ ਉਮੀਦ ਹੈ ਅਤੇ ਪੂਰਾ ਰਿਜ਼ਲਟ ਸ਼ੁੱਕਰਵਾਰ ਤੜਕੇ ਐਲਾਨ ਹੋ ਸਕਦਾ ਹੈ।

ਪਿਛਲੇ 4 ਇਲੈਕਸ਼ਨਸ ਦੀ ਤੁਲਨਾ ਵਿਚ ਇਸ ਵਾਰ ਪਾਕਿਸਤਾਨ ਦਾ ਇਲੈਕਸ਼ਨ ਸਭ ਤੋਂ ਜ਼ਿਆਦਾ ਖਰਚੀਲਾ ਹੈ, ਇਸ ਵਾਰ ਕਰੀਬ 1 ਹਜ਼ਾਰ ਕਰੋੜ ਰੁਪਏ ਖਰਚ ਹੋ ਰਹੇ ਹਨ। 90,675 ਪੋਲਿੰਗ ਸਟੇਸ਼ਨਸ ਲਈ 1.4 ਮਿਲੀਅਨ ਤੋਂ ਵੱਧ ਸਟਾਫ਼ ਡਿਊਟੀ ਕਰ ਰਿਹਾ ਹੈ।

ਇਨ੍ਹਾਂ ਵਿਚੋਂ 16 ਹਜ਼ਾਰ ਤੋਂ ਵੱਧ ਪੋਲਿੰਗ ਸਟੇਸ਼ਨਸ ਅਤਿ-ਸੰਵੇਦਨਸ਼ੀਲ ਐਲਾਨੇ ਗਏ ਸਨ। ਕਰਾਚੀ ਵਿਚ ਬੰਦੂਕ ਦੀ ਨੋਕ ’ਤੇ ਨਕਾਬਪੋਸ਼ ਪੋਲਿੰਟਗ ਸਟੇਸ਼ਨ ਤੋਂ ਬੈਲੇਟ ਪੇਪਰ ਦੇ 12 ਬਕਸੇ ਲੈ ਕੇ ਦੌੜ ਗਏ। ਇਸ ਵਿਚਕਾਰ ਖੈਬਰ ਪਖਤੂਨਖਵਾ ਅਤੇ ਬਲੋਚਿਸਤਾਨ ਵਿਚ ਬੰਬ ਧਮਾਕਿਆਂ ਵਿਚ 6 ਸੁਰੱਖਿਆ ਬਲਾਂ ਦੀ ਮੌਤ ਹੋ ਗਈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link