25.01C Vancouver
ADS

May 2, 2024 2:50 PM - Connect Newsroom

ਅੰਮ੍ਰਿਤਪਾਲ ਸਿੰਘ ਨੂੰ ਚੋਣ ਲੜਨ ਤੋਂ ਰੋਕਣਾ ਚਾਹੁੰਦੀ ਸਰਕਾਰ? ਪਰਿਵਾਰ ਦਾ ਦਾਅਵਾ ਵਟਸਐਪ ਗਰੁੱਪ ਕੀਤੇ ਬਲਾਕ

Share On
the-government-wants-to-prevent-amritpal-singh-from-contesting-the-election-family-claim-whatsapp-group-block
Amritpal's father Tarsem Singh said that he has no information about whether these groups have been shut down by the central government or the state government.

ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮਦੀਵਾਰ ਵਜੋਂ ਚੋਣ ਲੜਨ ਦੀ ਤਿਆਰੀ ਕਰ ਰਹੇ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਖਦਸ਼ਾ ਪ੍ਰਗਟ ਕੀਤਾ ਹੈ ਕਿ ਸਰਕਾਰ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਚੋਣ ਲੜਨ ਤੋਂ ਰੋਕ ਸਕਦੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਚੋਣ ਪ੍ਰਚਾਰ ਮੁਹਿੰਮ ਲਈ ਬਣਾਏ ਗਏ ਉਨ੍ਹਾਂ ਦੇ ਵਟਸਐਪ ਗਰੁੱਪ ਬਲਾਕ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਮਾਪਿਆਂ ਵਲੋਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਜਿੰਨੇ ਵੀ ਕੇਸ ਦਰਜ ਹਨ,ਉਹ ਪ੍ਰਸ਼ਾਸਨ ਰਾਹੀਂ ਜਨਤਕ ਕਰਵਾਏ ਜਾਣ।

ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਕਿ ਇਹ ਗਰੁੱਪ ਕੇਂਦਰ ਸਰਕਾਰ ਨੇ ਬੰਦ ਕਰਵਾਏ ਹਨ ਜਾਂ ਸੂਬਾ ਸਰਕਾਰ ਨੇ। ਗੌਰਤਲਬ ਹੈ ਕਿ ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ ਅਤੇ ਚੋਣ ਪ੍ਰਚਾਰ ਦੀ ਸ਼ੁਰੂਆਤ ਓਹਨਾਂ ਦੇ ਮਾਤਾ ਬਲਵਿੰਦਰ ਕੌਰ ਅਤੇ ਪਿਤਾ ਤਰਸੇਮ ਸਿੰਘ ਵਲੋਂ ਕੀਤੀ ਗਈ ਹੈ।

Latest news

man-charged-with-first-degree-murder-after-two-children-found-dead-in-calgary-vehicle
Punjabi

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਲੱਗੇ ਦੋਸ਼

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਫਸਟ ਡਿਗਰੀ ਮਰਡਰ ਦੇ ਦੋਸ਼ ਲਗਾਏ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਦੋਵੇਂ ਪੀੜਤ ਬੱਚਿਆਂ ਦੀ ਉਮਰ 10 ਸਾਲ ਤੋਂ ਘੱਟ ਸੀ।
federal-government-commits-9-8m-to-canada-soccer-training-centre-project-in-vancouver
Punjabi

ਵੈਨਕੂਵਰ ਵਿੱਚ ਕੈਨੇਡਾ ਸੋਕਰ ਟ੍ਰੇਨਿੰਗ ਸੈਂਟਰ ਲਈ ਫੈਡਰਲ ਸਰਕਾਰ ਵੱਲੋਂ $9.8 ਮਿਲੀਅਨ ਦਾ ਐਲਾਨ

ਪੀ.ਐਮ.ਮਾਰਕ ਕਾਰਨੀ ਸਰਕਾਰ ਨੇ ਅੱਜ ਕੈਨੇਡਾ ਸੋਕਰ ਨੂੰ ਨੈਸ਼ਨਲ ਟ੍ਰੇਨਿੰਗ ਸੈਂਟਰ ਪ੍ਰੋਜੈਕਟ ਲਈ $9.8 ਮਿਲੀਅਨ ਦੀ ਫੰਡਿੰਗ ਦੇਣ ਦਾ ਐਲਾਨ ਕੀਤਾ ਹੈ। ਇਹ ਨਿਵੇਸ਼ ਪ੍ਰੋਜੈਕਟ ਦੇ ਡਿਜ਼ਾਈਨ, ਪਲੈਨਿੰਗ ਅਤੇ ਉਸਾਰੀ ਤੋਂ ਪਹਿਲਾਂ ਦੇ ਪੜਾਵਾਂ ਲਈ ਦਿੱਤਾ ਜਾ ਰਿਹਾ ਹੈ। ਸਪੋਰਟ ਲਈ ਰਾਜ ਦੇ ਸਕੱਤਰ ਐਡਮ ਵੈਨ ਕੋਵਰਡੇਨ ਅਤੇ ਹਾਊਸਿੰਗ ਤੇ ਇਨਫਰਾਸਟਕਚਰ ਮੰਤਰੀ ਗ੍ਰੇਗਰ ਰੌਬਰਟਸਨ ਨੇ ਅੱਜ ਵੈਨਕੂਵਰ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਇਸ ਨਿਵੇਸ਼ ਦੀ ਘੋਸ਼ਣਾ ਕੀਤੀ।
police-seek-witnesses-after-child-assaulted-at-khalsa-day-event-in-surrey
Punjabi

ਸਰੀ ਵਿੱਚ ਖਾਲਸਾ ਡੇਅ ਸਮਾਗਮ ਦੌਰਾਨ ਬੱਚੇ ‘ਤੇ ਹਮਲਾ, ਗਵਾਹਾਂ ਦੀ ਕੀਤੀ ਜਾ ਰਹੀ ਭਾਲ

ਸਰੀ ਪੁਲਿਸ ਸਰਵਿਸ ਦੀ ਮੇਜਰ ਕ੍ਰਾਈਮ ਯੂਨਿਟ ਅਤੇ ਸਪੈਸ਼ਲ ਵਿਕਟਮ ਟੀਮ 19 ਅਪ੍ਰੈਲ ਨੂੰ ਖਾਲਸਾ ਦਿਵਸ ਸਮਾਗਮ ਦੌਰਾਨ ਵਾਪਰੀ ਇੱਕ ਘਟਨਾ ਦੀ ਜਾਂਚ ਕਰ ਰਹੀ ਹੈ, ਜਿਸ ਦੇ ਸਬੰਧ ਵਿਚ ਕੁਝ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਐਸ.ਪੀ.ਐਸ ਮੁਤਾਬਕ, 85 ਐਵੇਨਿਊ ਦੇ 12800 ਬਲਾਕ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਪਾਰਕਿੰਗ ਵਾਲੀ ਥਾਂ ਵਿਚ ਲੱਗੇ ਕਾਰਨੀਵਲ ਵਿਚ ਇੱਕ 8 ਸਾਲਾ ਬੱਚੇ ਦੀ ਕੁੱਟਮਾਰ ਕੀਤੀ ਗਈ ਸੀ।
five-killed-in-small-plane-crash-near-austin-texas-county-official-says
Punjabi

ਟੈਕਸਾਸ ਦੇ ਆਸਟਿਨ ਨੇੜੇ ਛੋਟਾ ਜਹਾਜ਼ ਹਾਦਸਾਗ੍ਰਸਤ,5 ਲੋਕਾਂ ਦੀ ਮੌਤ

ਅਮਰੀਕਾ ਦੇ ਟੈਕਸਾਸ ਰਾਜ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਉਸ ਵਿੱਚ ਸਵਾਰ ਸਾਰੇ ਪੰਜ ਜਣਿਆਂ ਦੀ ਮੌਤ ਹੋ ਗਈ। ਹੇਜ਼ ਕਾਉਂਟੀ ਦੇ ਜੱਜ ਰੂਬੇਨ ਬੇਸੇਰਾ ਨੇ ਸ਼ੁੱਕਰਵਾਰ ਨੂੰ ਇੱਕ ਫੇਸਬੁੱਕ ਪੋਸਟ ਰਾਹੀਂ ਦੱਸਿਆ ਕਿ ਇਹ ਹਾਦਸਾ ਵੀਰਵਾਰ ਰਾਤ ਨੂੰ ਵਿੰਬਰਲੇ ਸ਼ਹਿਰ ਵਿੱਚ ਵਾਪਰਿਆ,ਜੋ ਆਸਟਿਨ ਤੋਂ ਲਗਭਗ 64 ਕਿਲੋਮੀਟਰ ਦੱਖਣ-ਪੱਛਮ ਵਿੱਚ ਸਥਿਤ ਹੈ।
punjab-assembly-passes-confidence-motion-with-88-aap-mlas-voting-in-favour
Punjabi

ਪੰਜਾਬ ਵਿਧਾਨ ਸਭਾ ਵਿੱਚ 'ਭਰੋਸਗੀ ਮਤਾ'ਪਾਸ, ਹੱਕ 'ਚ ਭੁਗਤੇ 'ਆਪ'ਦੇ 88 ਵਿਧਾਇਕ

ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਅੱਜ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ ਭਰੋਸਗੀ ਮਤਾ ਪੇਸ਼ ਕੀਤਾ ਗਿਆ। ਇਸ ਮਤੇ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਦੇ 88 ਵਿਧਾਇਕ ਭੁਗਤੇ ਅਤੇ 4 ਵਿਧਾਇਕ ਗੈਰ-ਹਾਜ਼ਰ ਰਹੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link