13.73C Vancouver
ADS

May 18, 2022 12:48 AM - Connect News

ਸਿਟੀ ਆਫ ਸਰੀ ਵਿਖੇ ਹੋਇਆ ਗੁਰੂ ਨਾਨਕ ਇੰਸਟੀਟਿਊਟ ਆਫ ਗਲੋਬਲ ਸਟਡੀਜ਼ ਦਾ ਅਧਿਕਾਰਿਤ ਲਾਂਚ

Share On
the-guru-nanak-institute-of-global-studies-officially-launched
The Guru Nanak Institute of Global Studies (GNI) officially launched providing a world-class infrastructure and academic environment for research and teaching on Sikh philosophy, history, literature, culture, and devotional music in an interdisciplinary manner. (Photo - Connect News)

ਅੱਜ ਸਿਟੀ ਆਫ ਸਰੀ ਵਿਖੇ ਰੱਖੇ ਗਏ ਇੱਕ ਸਮਾਗਮ ਦੌਰਾਨ ਗੁਰੂ ਨਾਨਕ ਇੰਸਟੀਟਿਊਟ ਆਫ ਗਲੋਬਲ ਸਟਡੀਸ ਦਾ ਅਧਿਕਾਰਿਤ ਲਾਂਚ ਕੀਤਾ ਗਿਆ।

ਜੀ.ਐਨ.ਆਈ. ਦਾ ਲਾਂਚ 3 ਪ੍ਰੋਗਰਾਮਸ ਨਾਲ ਕੀਤਾ ਜਾ ਰਿਹਾ ਹੈ।

ਸਿੱਖ ਸਟਡੀਸ ਡਿਪਲੋਮਾ, ਪੰਜਾਬੀ ਸਟਡੀਸ ਸਰਟੀਫਿਕੇਟ ਅਤੇ ਗੁਰਮਤਿ ਮਿਊਜਿਕ ਡਿਪਲੋਮਾ ਦੇ ਨਾਲ ਇਸ ਇਸਨਟੀਟਿਊਟ ਦਾ ਲਾਂਚ ਕੀਤਾ ਗਿਆ ਹੈ।

ਇੰਸਟੀਟਿਊਟ ਦਾ ਕਹਿਣਾ ਹੈ ਕਿ ਇਹ ਆਪਣੀ ਪ੍ਰਕਾਰ ਦੇ ਨੌਰਥ ਅਮਰੀਕਾ ਦੇ ਵਿੱਚ ਪਹਿਲੇ ਪ੍ਰੋਗਰਾਮ ਹਨ ਅਤੇ ਜੀ.ਐਨ.ਆਈ. ਦੀ ਫੈਕਲਟੀ ਦੇ ਵਿੱਚ ਗਲੋਬਲ ਪੱਧਰ ਦੇ ਯੂਨੀਵਰਸਿਟੀ ਪਰੋਫੈਸਰ ਸ਼ਾਮਿਲ ਹਨ ਜੋ ਕਿ ਵੱਖੋ-ਵੱਖਰੇ ਫੀਲਡਸ ਅਤੇ ਡਿਸਿਪਲਿਨਸ ਨਾਲ ਸੰਬੰਧਤ ਹਨ।

ਇਸ ਦੇ ਅਕੈਡਮਿਕ ਬੋਰਡ ਦੇ ਵਿੱਚ ਕੈਨੇਡਾ ਤੋਂ ਇਲਾਵਾ, ਅਮਰੀਕਾ, ਯੂ.ਕੇ. ਅਤੇ ਭਾਰਤ ਦੇ ਐਜੂਕੇਟਰ ਅਤੇ ਰਿਸਰਚਰ ਸ਼ਾਮਿਲ ਹਨ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਦਾ ਹਵਾਲਾ ਦਿੰਦੇ ਹੋਏ ਇਨਟੀਟਿਊਟ ਨੇ ਜਾਣਕਾਰੀ ਦਿੱਤੀ ਕਿ ਕਲਚਰਲ ਡਾਈਵਰਸਿਟੀ ਅਤੇ ਰਿਸਰਚ, ਐਜੂਕੇਸ਼ਨ ਅਤੇ ਸਰਵਿਸ ਆਸਰੇ ਇੱਕ-ਦੂਜੇ ਦੇ ਨਾਲ ਮਿਲ ਕੇ ਚੱਲਣ 'ਤੇ ਧਿਆਨ ਦਿੱਤਾ ਜਾਵੇਗਾ।

ਇਸ ਮੌਕੇ ਇੰਸਟੀਟਿਊਟ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਦਿੱਤਾ ਸੁਨੇਹਾ ਵੀ ਪੜ੍ਹਿਆ ਗਿਆ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਲਿਖਤ ਸੰਦੇਸ਼ 'ਚ ਆਖਿਆ ਕਿ ਇਹ ਅਦਭੁਤ ਹੈ ਕਿ ਤੁਸੀਂ ਕੈਨੇਡਾ ਦੇ ਲਈ ਚੁਣੌਤੀ ਭਰੇ ਸਾਬਿਤ ਹੋਏ ਸਮੇਂ ਦੌਰਾਨ ਇਹ ਉਪਲਬਧੀ ਹਾਸਿਲ ਕਰ ਸਕੇ ਹੋ।

ਉਨ੍ਹਾਂ ਕਿਹਾ ਕਿ ਇੰਸਟੀਟਿਊਟ ਦੀਆਂ ਕੋਸ਼ਿਸ਼ਾਂ ਸਦਕਾ ਲੋਕ ਸਿੱਖ ਭਾਈਚਾਰੇ ਬਾਰੇ ਹੋਰ ਜਾਣਕਾਰੀ ਹਾਸਿਲ ਕਰ ਪਾਉਣਗੇ। ਇਸ ਦੇ ਨਾਲ ਹੀ ਪ੍ਰੀਮਿਅਰ ਜੌਨ ਹੌਰਗਨ ਵੱਲੋਂ ਦਿੱਤਾ ਗਿਆ ਵੀਡੀਓ ਸੰਦੇਸ਼ ਵੀ ਵਿਖਾਇਆ ਗਿਆ।

ਸਰੀ ਦੇ ਮੇਅਰ ਡਗ ਮੈਕੁਲਮ ਇਸ ਮੌਕੇ ਮੌਜੂਦ ਸਨ ਅਤੇ ਉਨ੍ਹਾਂ ਇੰਸਟੀਟਿਊਟ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਨਾਲ ਇਲਾਕੇ 'ਚ ਹੋਰ ਵਿਕਾਸ ਹੋਵੇਗਾ।

ਅੱਜ ਦੇ ਸਮਾਗਮ ਦੌਰਾਨ ਇਸ ਇੰਸਟੀਟਿਊਟ ਦੀ ਮੈਨੇਜਮੈਂਟ ਦੇ ਲੋਕ ਵੀ ਹਾਜਿਰ ਸਨ ਅਤੇ ਬੋਰਡ ਚੇਅਰ ਗਿਆਨ ਸਿੰਘ ਸੰਧੂ ਨੇ ਕਿਹਾ ਕਿ ਅਸੀਂ ਮਨੁੱਖਤਾ ਪ੍ਰਤੀ ਸੇਵਾ, ਕਰੌਸ ਕਲਚਰ ਸਮਝ, ਕ੍ਰਿਟਿਕਲ ਥਿੰਕਿੰਗ ਅਤੇ ਡਾਈਵਰਸਿਟੀ ਜਿਹੇ ਵਿਸ਼ਿਆਂ 'ਤੇ ਕੰਮ ਕੀਤਾ ਜਾਵੇਗਾ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link