13.76C Vancouver
ADS

Jul 31, 2024 4:34 PM - Connect Newsroom

ਕਾਂਸੀ ਦਾ ਮੈਡਲ ਜਿੱਤਣ ਵਾਲੇ ਸਰਬਜੋਤ ਸਿੰਘ ਤੇ ਮਨੂ ਭਾਕਰ ਲਈ ਹਰਿਆਣਾ ਸਰਕਾਰ ਨੇ ਕੀਤਾ ਵੱਡਾ ਐਲਾਨ

Share On
the-haryana-government-made-a-big-announcement-for-sarbjot-singh-and-manu-bhakar-who-wins-the-bronze-medal
Apart from this, Sarbjot will also get a government job. This was announced by Haryana Government Sports Minister Sanjay Singh.(Photo: Instagram/sarabjotsingh30)

ਭਾਰਤ ਲਈ ਪੈਰਿਸ ਓਲਿੰਪਕ ਵਿਚ ਕਾਂਸੀ ਮੈਡਲ ਜਿੱਤਣ ਵਾਲੇ ਅੰਬਾਲਾ ਦੇ ਸਰਬਜੋਤ ਸਿੰਘ ਨੂੰ ਹਰਿਆਣਾ ਸਰਕਾਰ ਢਾਈ ਕਰੋੜ ਰੁਪਏ ਦੇਵੇਗੀ। ਇਸ ਤੋਂ ਇਲਾਵਾ ਸਰਬਜੋਤ ਨੂੰ ਸਰਕਾਰੀ ਨੌਕਰੀ ਵੀ ਮਿਲੇਗੀ। ਇਸ ਦੀ ਘੋਸ਼ਣਾ ਹਰਿਆਣਾ ਸਰਕਾਰ ਦੇ ਖੇਡ ਮੰਤਰੀ ਸੰਜੇ ਸਿੰਘ ਨੇ ਕੀਤੀ।

ਉਹ ਬੁੱਧਵਾਰ ਅੰਬਾਲਾ ਵਿਚ ਸਰਬਜੋਤ ਦੇ ਘਰ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਸਰਬਜੀਤ ਦੇ ਪਿਤਾ ਜਤਿੰਦਰ ਸਿੰਘ ਦੀ ਮੁੱਖ ਮੰਤਰੀ ਨਾਇਬ ਸੈਣੀ ਨਾਲ ਵੀ ਫੋਨ ’ਤੇ ਗੱਲ ਕਰਵਾਈ, ਜਿਨ੍ਹਾਂ ਨੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ।

ਉੱਥੇ ਹੀ, ਓਲੰਪਿਕ ਵਿਚ ਦੋ ਮੈਡਲ ਜਿੱਤ ਕੇ ਇਤਿਹਾਸ ਰਚਣ ਵਾਲੀ ਹਰਿਆਣਾ ਦੇ ਹੀ ਝੱਜਰ ਦੀ ਨਿਸ਼ਾਨੇਬਾਜ਼ ਮਨੂ ਭਾਕਰ ਨੂੰ ਪੰਜ ਕਰੋੜ ਮਿਲਣਗੇ ਜਾਂ ਢਾਈ ਕਰੋੜ ਇਸ ’ਤੇ ਸਸਪੈਂਸ ਬਰਕਰਾਰ ਹੈ। ਸਰਬਜੋਤ ਸਿੰਘ ਨੇ ਮਨੂ ਭਾਕਰ ਦੇ ਨਾਲ ਹੀ 10 ਮੀਟਰ ਪਿਸਟਲ ਸ਼ੂਟਿੰਗ ਮੁਕਾਬਲੇ ਵਿਚ ਕਾਂਸੀ ਦਾ ਮੈਡਲ ਜਿੱਤਿਆ ਸੀ।

ਹਰਿਆਣਾ ਸਰਕਾਰ ਦੀ ਖੇਡ ਨੀਤੀ ਤਹਿਤ ਕਾਂਸੀ ਮੈਡਲਿਸਟ ਨੂੰ ਢਾਈ ਕਰੋੜ ਰੁਪਏ ਦਿੱਤੇ ਜਾਂਦੇ ਹਨ। ਮਨੂ ਭਾਕਰ ਨੇ ਦੋ ਮੈਡਲ ਜਿੱਤੇ ਹਨ, ਅਜਿਹੇ ਵਿਚ ਉਸ ਨੂੰ ਢਾਈ ਕਰੋੜ ਮਿਲਣਗੇ ਜਾਂ ਪੰਜ ਕਰੋੜ ਇਸ ਨੂੰ ਲੈ ਕੇ ਸੂਬਾ ਸਰਕਾਰ ਨੇ ਫਿਲਹਾਲ ਕੁਝ ਨਹੀਂ ਕਿਹਾ ਹੈ।ਮਨੂ ਭਾਕਰ ਨੇ ਇੱਕ ਮੈਡਲ ਮਹਿਲਾਵਾਂ ਦੇ ਸਿੰਗਲ 10 ਮੀਟਰ ਏਅਰ ਪਿਸਤੌਲ ਮੁਕਾਬਲੇ ਵਿਚ ਜਿੱਤਿਆ ਸੀ।

Latest news

single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
carney-speaks-with-mexican-president-sheinbaum-on-trade-cusma-and-wildfire-cooperation
Punjabi

ਪੀ.ਐਮ.ਕਾਰਨੀ ਅਤੇ ਮੈਕਸੀਕੋ ਦੀ ਰਾਸ਼ਟਰਪਤੀ ਵਿਚਾਲੇ ਵਪਾਰ ਤੇ CUSMA ਨੂੰ ਲੈ ਕੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਫ਼ੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਵਪਾਰ ਸਬੰਧਾਂ ਅਤੇ ਉੱਤਰੀ ਅਮਰੀਕਾ ਵਪਾਰ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 400 ਤੋਂ ਵੱਧ ਅੱਗ ਬੁਝਾਉਣ ਵਾਲੇ ਅਤੇ ਸਪੋਰਟ ਸਟਾਫ਼ ਭੇਜਣ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
garbage-dumping-videos-go-viral-in-abbotsford-police-launch-investigation
Punjabi

ਐਬਟਸਫੋਰਡ ਵਿੱਚ ਕੂੜਾ ਸੁੱਟਣ ਦੀਆਂ ਵੀਡੀਓਜ਼ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਐਬਟਸਫੋਰਡ ਵਿਚ ਜਲਮਾਰਗ ਅਤੇ ਸਥਾਨਕ ਪਾਰਕ ਵਿਚ ਕੂੜਾ ਸੁੱਟਣ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਮਾਮਲੇ ਜੁਲਾਈ ਦੇ ਅਖੀਰ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ ਇੱਕ ਵੀਡੀਓ ਵਿਚ ਮਹਿਲਾ ਮਿੱਲ ਲੇਕ ਪਾਰਕ ਵਿਖੇ ਅਤੇ ਦੂਜੀ ਵੀਡੀਓ ਵਿਚ ਬਲੂਜੇ ਐਲੀਮੈਂਟਰੀ ਸਕੂਲ ਨੇੜੇ ਕੂੜਾ ਸੁੱਟਦੀ ਦਿਖਾਈ ਦੇ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link