17.12C Vancouver
ADS

Jul 3, 2020 1:39 AM -

ਕੈਨੇਡਾ 'ਚ ਕੋਵਿਡ-19 ਦੇ ਅੱਜ ਦੇ ਅੰਕੜੇ

Share On
the-latest-numbers-on-covid-19-in-canada
File - Patrons sit between plexiglass barriers on the patio of a restaurant and bar in Vancouver, on May 31, 2020. THE CANADIAN PRESS/Darryl Dyck

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ ਬੀਤੇ ਹਫ਼ਤੇ ਹੀ ਇੱਕ ਲੱਖ ਦੇ ਪਾਰ ਪਹੁੰਚ ਚੁੱਕਿਆ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 1,04,771 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,642 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 68,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ 48 ਘੰਟੇ 'ਚ 24 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 24 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਤਿੰਨ ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ, ਜੋ ਕਿ ਦੁੱਖ ਦੀ ਖਬਰ ਹੈ। ਅੱਜ ਜਾਰੀ ਕੀਤੇ ਗਏ ਮਾਮਲੇ ਮੰਗਲਵਾਰ ਤੋਂ ਵੀਰਵਾਰ ਵਿਚਾਲੇ ਦੇ 48 ਘੰਟਿਆਂ ਦੇ ਦਰਮਿਆਨ ਦੇ ਹਨ। ਮੰਗਲਵਾਰ ਤੋਂ ਬੁੱਧਵਾਰ ਵਿਚਾਲੇ 15 ਮਾਮਲੇ ਅਤੇ ਬੁੱਧਵਾਰ ਤੋਂ ਵੀਰਵਾਰ ਵਿਚਾਲੇ 9 ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,940 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਇੱਕ ਨਿਊਜ਼ ਬ੍ਰੀਫਿੰਗ ਰਾਹੀਂ ਅੱਜ ਦੀ ਜਾਣਕਾਰੀ ਜਾਰੀ ਕੀਤੀ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 177 ਹੈ।


ਕਿਊਬੈਕ 'ਚ 14 ਵਾਇਰਸ ਪੀੜਤਾਂ ਨੇ ਤੋੜਿਆ ਦਮ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 69 ਮਾਮਲੇ ਸਾਹਮਣੇ ਆਏ ਦੱਸੇ ਗਏ ਹਨ। ਸੂਬੇ 'ਚ ਇੱਕ ਵਾਰ ਫਿਰ ਤੋਂ ਵਾਇਰਸ ਸੰਬੰਧੀ ਮਾਮਲਿਆਂ ਦਾ ਬੀਤੇ ਕੁਝ ਦਿਨਾਂ ਦੇ ਮੁਕਾਬਲੇ, ਛੋਟਾ ਅੰਕੜਾ ਉਜਾਗਰ ਹੋਇਆ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਕੁੱਲ ਗਿਣਤੀ 55,593 ਹੋ ਗਈ ਹੈ। ਕਿਊਬੈਕ 'ਚ 69 ਨਵੇਂ ਮਾਮਲੇ ਰਿਪੋਰਟ ਹੋਏ ਹਨ ਅਤੇ 14 ਲੋਕਾਂ ਦੀ ਜਾਨ ਜਾਣ ਬਾਰੇ ਵੀ ਦੱਸਿਆ ਗਿਆ ਹੈ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,541 ਦੱਸੀ ਗਈ ਹੈ। ਕਿਊਬੈਕ 'ਚ 25,000 ਤੋਂ ਵਧੇਰੇ ਮਾਮਲੇ ਐਕਟਿਵ ਹਨ।


ਔਂਟੈਰੀਓ 'ਚ ਦੋ ਦਿਨਾਂ 'ਚ 302 ਮਾਮਲਿਆਂ ਦਾ ਵਾਧਾ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਇੱਕ ਵਾਰ ਫਿਰ ਤੋਂ 200 ਤੋਂ ਘੱਟ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਕੱਲ ਸੂਬੇ 'ਚ ਵਾਇਰਸ ਸੰਬੰਧੀ ਮਾਮਲਿਆਂ ਦੇ ਵੇਰਵੇ ਸਾਂਝੇ ਨਹੀਂ ਕੀਤੇ ਗਏ ਸਨ। ਅੱਜ ਦੋ ਦਿਨਾਂ ਦੇ ਅੰਕੜੇ ਜਾਰੀ ਕੀਤੇ ਗਏ, ਅਤੇ ਮੰਗਲਵਾਰ ਤੋਂ ਬੁੱਧਵਾਰ ਵਿਚਾਲੇ 149 ਅਤੇ ਬੁੱਧਵਾਰ ਤੋਂ ਵੀਰਵਾਰ ਵਿਚਾਲੇ 153 ਮਾਮਲੇ ਰਿਪੋਰਟ ਹੋਣ ਦੀ ਜਾਣਕਾਰੀ ਦਿੱਤੀ ਗਈ। ਸੂਬੇ ਵਿੱਚ ਪੀੜਤਾਂ ਦੀ ਗਿਣਤੀ 35,000 ਦੇ ਪਾਰ ਪਹੁੰਚ ਚੁੱਕੀ ਹੈ। ਸੂਬੇ 'ਚ 35,370 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਹੁਣ ਤੱਕ ਔਂਟੈਰੀਓ ਦੇ 2,680 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਸੂਬੇ ਦੇ 386 ਹੋਰ ਮਾਮਲੇ ਸੁਲਝ ਗਏ ਦੱਸੇ ਗਏ ਹਨ। ਔਂਟੈਰੀਓ ਦੇ ਕੁਲ 30,730 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ।


ਡਾ. ਡੀਨਾ ਹਿੰਸ਼ਾ ਨੇ ਐਨ.ਐਚ.ਐਲ. ਮੁਕਾਬਲਿਆਂ ਸੰਬੰਧੀ ਜਾਣਕਾਰੀ ਦਿੱਤੀ

ਐਲਬਰਟਾ ਦੇ ਵਿੱਚ ਕੋਵਿਡ-19 ਦੇ 64 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹਾਲਾਂਕਿ ਕੱਲ ਅੰਕੜੇ ਜਾਰੀ ਨਹੀਂ ਕੀਤੇ ਗਏ ਸਨ, ਅਤੇ ਕੱਲ ਦੇ ਮਾਮਲਿਆਂ ਦੀ ਗਿਣਤੀ 30 ਦੱਸੀ ਗਈ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 8,202 ਤੱਕ ਪਹੁੰਚ ਗਈ ਹੈ। ਹਾਲਾਂਕਿ ਇੱਕ ਹੋਰ ਵਾਇਰਸ ਪੀੜਤ ਦੀ ਮੌਤ ਬਾਰੇ ਵੀ ਦੱਸਿਆ ਗਿਆ ਹੈ, ਅਤੇ ਹੁਣ ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 155 ਹੈ। ਸੂਬੇ ਦੇ ਕੁੱਲ 7,500 ਤੋਂ ਵੱਧ ਲੋਕ ਰਿਕਵਰ ਕਰ ਚੁੱਕੇ ਹਨ। ਸੂਬੇ ਦੀ ਚੀਫ਼ ਮੈਡਿਕਲ ਅਫ਼ਸਰ, ਡਾ. ਡੀਨਾ ਹਿੰਸ਼ਾ ਨੇ ਅੱਜ ਦੀ ਗੱਲਬਾਤ ਦੌਰਾਨ, ਐਨ.ਐਚ.ਐਲ. ਮੁਕਾਬਲਿਆਂ ਦਾ ਵੀ ਜ਼ਿਕਰ ਕੀਤਾ, ਅਤੇ ਕਿਹਾ ਕਿ ਜੇਕਰ ਐਡਮਿੰਟਨ 'ਚ ਐਨ.ਐਚ.ਐਲ. ਦੇ ਮੈਚ ਹੁੰਦੇ ਹਨ, ਤਾਂ ਮੈਡਿਕਲ ਟੀਮਾਂ ਵੱਲੋਂ ਟੀਮਾਂ ਨੂੰ ਪੂਰਾ ਸਹਿਯੋਗ ਪ੍ਰਦਾਨ ਕੀਤਾ ਜਾਵੇਗਾ। ਪਰ ਉਨ੍ਹਾਂ ਇਹ ਵੀ ਕਿਹਾ ਕਿ, ਇਸ ਦਾ ਅਸਰ ਆਮ ਜੀਵਨ 'ਚ ਜਾਰੀ ਟੈਸਟਿੰਗ ਅਤੇ ਮੈਡਿਕਲ ਸੇਵਾਵਾਂ 'ਤੇ ਨਹੀਂ ਪੈਣ ਦਿੱਤਾ ਜਾਵੇਗਾ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 795, ਮੈਨੀਟੋਬਾ 'ਚ 325, ਨਿਊ ਬਰੰਸਵਿਕ 'ਚ 165, ਨੋਵਾ ਸਕੌਸ਼ੀਆ 'ਚ 1,064, ਪੀ.ਈ.ਆਈ. 'ਚ 27, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,642 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 68,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

court-issues-notice-to-union-minister-ravneet-singh-bittu-over-absence-in-2024-criminal-case
Punjabi

ਸੁਣਵਾਈ ਤੋਂ ਗੈਰ-ਹਾਜ਼ਰ ਰਹਿਣ 'ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਅਦਾਲਤੀ ਨੋਟਿਸ ਜਾਰੀ

ਪੰਜਾਬ ਤੋਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ 2024 ਦੇ ਇੱਕ ਅਪਰਾਧਿਕ ਮਾਮਲੇ ਵਿੱਚ ਅੱਜ ਲੁਧਿਆਣਾ ਦੀ ਅਦਾਲਤ ਨੇ ਮੁਕੱਦਮੇ ਦੀ ਸੁਣਵਾਈ ਦੌਰਾਨ ਬਿਨਾਂ ਕਿਸੇ ਅਗਾਮੀ ਸੂਚਨਾ ਦੇ ਗੈਰ-ਹਾਜ਼ਰ ਰਹਿਣ 'ਤੇ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਉਨ੍ਹਾਂ ਨੂੰ 8 ਜੂਨ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।
iran-suspends-ceasefire-talks-with-u-s-following-israeli-strikes-in-lebanon
Punjabi

ਲੇਬਨਾਨ 'ਤੇ ਇਜ਼ਰਾਈਲੀ ਹਮਲਿਆਂ ਤੋਂ ਬਾਅਦ ਈਰਾਨ ਨੇ ਅਮਰੀਕਾ ਨਾਲ ਜੰਗਬੰਦੀ ਗੱਲਬਾਤ ਰੋਕੀ

ਈਰਾਨ ਨੇ ਲੇਬਨਾਨ 'ਤੇ ਇਜ਼ਰਾਈਲ ਵੱਲੋਂ ਕੀਤੇ ਗਏ ਹਮਲਿਆਂ ਦੇ ਵਿਰੋਧ ਵਿੱਚ ਅਮਰੀਕਾ ਨਾਲ ਜੰਗਬੰਦੀ ਸੰਬੰਧੀ ਗੱਲਬਾਤ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਹੈ। ਈਰਾਨ ਦੇ ਮੀਡੀਆ ਰਿਪੋਰਟਾਂ ਦੇ ਅਨੁਸਾਰ, ਈਰਾਨ ਦਾ ਕਹਿਣਾ ਹੈ ਕਿ ਲੇਬਨਾਨ ਵਿੱਚ ਸ਼ਾਂਤੀ ਬਣਾਈ ਰੱਖਣਾ ਜੰਗਬੰਦੀ ਦੀ ਇੱਕ ਮੁੱਖ ਸ਼ਰਤ ਸੀ।
poilievre-accuses-carney-of-avoiding-accountability-amid-economic-downturn-claims
Punjabi

ਸੰਸਦ ਤੋਂ ਗੈਰਹਾਜ਼ਰੀ ਨੂੰ ਲੈ ਕੇ ਪੌਲੀਐਵ ਨੇ ਕਾਰਨੀ 'ਤੇ ਨਿਸ਼ਾਨਾ ਸਾਧਿਆ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਦੇਸ਼ ਨੂੰ ਆਰਥਿਕ ਮੰਦੀ ਵੱਲ ਧੱਕਣ ਦੇ ਮਾਮਲੇ ਵਿਚ ਜਵਾਬਦੇਹੀ ਤੋਂ ਭੱਜਣ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਅੱਜ ਔਟਵਾ ਵਿਚ ਸੰਸਦ ਦੇ ਸੈਸ਼ਨ ਵਿਚ ਹਿੱਸਾ ਲੈਣ ਤੋਂ ਪਹਿਲਾਂ ਨਿਊਜ਼ ਕਾਨਫਰੰਸ ਵਿਚ ਸਟੈਟਿਸਟਿਕਸ ਕੈਨੇਡਾ ਦੇ ਤਾਜ਼ਾ ਅੰਕੜਿਆਂ ਦਾ ਹਵਾਲਾ ਦਿੰਦੇ ਕਿਹਾ ਕਿ ਕੈਨੇਡਾ ਹੁਣ ਅਧਿਕਾਰਤ ਤੌਰ 'ਤੇ ਮੰਦੀ ਵਿਚ ਪ੍ਰਵੇਸ਼ ਕਰ ਚੁੱਕਾ ਹੈ ਅਤੇ ਇਹ ਪੂਰੇ ਜੀ7 ਵਿਚੋਂ ਇਕਲੌਤਾ ਅਜਿਹਾ ਦੇਸ਼ ਹੈ ਜੋ ਇਸ ਸੰਕਟ ਦਾ ਸਾਹਮਣਾ ਕਰ ਰਿਹਾ ਹੈ।
rcmp-urge-residents-to-stay-clear-of-bow-river-amid-high-water-levels
Punjabi

ਕੈਲਗਰੀ ਵਿਚ ਭਾਰੀ ਮੀਂਹ ਦੀ ਜਾਰੀ ਕੀਤੀ ਗਈ ਚਿਤਾਵਨੀ

ਕੈਲਗਰੀ ਲਈ ਪਹਿਲਾਂ ਜਾਰੀ ਕੀਤੇ ਸਪੈਸ਼ਲ ਵੈਦਰ ਸਟੇਟਮੈਂਟ ਨੂੰ ਭਾਰੀ ਮੀਂਹ ਦੀ ਚਿਤਾਵਨੀ ਵਿੱਚ ਬਦਲ ਦਿੱਤਾ ਗਿਆ ਹੈ।ਇਨਵਾਇਰਮੈਂਟ ਕੈਨੇਡਾ ਮੁਤਾਬਕ ਸ਼ਨੀਵਾਰ ਤੋਂ ਬੁੱਧਵਾਰ ਤੱਕ ਸ਼ਹਿਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ 50 ਤੋਂ 100 ਮਿਲੀਮੀਟਰ ਤੱਕ ਭਾਰੀ ਮੀਂਹ ਪੈ ਸਕਦਾ ਹੈ, ਅਤੇ ਕੁਝ ਥਾਵਾਂ 'ਤੇ ਇਹ 100 mm ਤੋਂ ਵੀ ਪਾਰ ਜਾ ਸਕਦਾ ਹੈ।
punjab-police-conduct-raids-in-search-of-akali-leader-bikram-majithia
Punjabi

ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ, ਪੁਲਿਸ ਨੇ 12 ਟੀਮਾਂ ਕੀਤੀਆਂ ਗਠਿਤ

ਪੰਜਾਬ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ 'ਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਪੁਲਿਸ ਨੇ ਮਜੀਠੀਆ ਨੂੰ ਫੜਨ ਲਈ 12 ਟੀਮਾਂ ਬਣਾਈਆਂ ਹਨ। ਅੰਮ੍ਰਿਤਸਰ ਤੋਂ ਇਲਾਵਾ, ਚੰਡੀਗੜ੍ਹ ਵਿੱਚ ਵੀ ਤਲਾਸ਼ੀ ਲਈ ਜਾ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link