15.9C Vancouver
ADS

Jun 10, 2024 7:36 PM - Connect Newsroom

‘ਆਪ’ ਦੇ ਵਿਧਾਇਕ ਨੇ ਹੀ ਆਪਣੀ ਹੀ ਸਰਕਾਰ ’ਤੇ ਲਗਾਏ ਇਲਜ਼ਾਮ

Share On
the-mla-of-aap-leveled-the-allegations-against-his-own-government
Ajay Gupta has accused his own government that more money is being paid than before for carrying out government work in the state.(Photo: Facebook/Dr Ajay Gupta)

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇੱਕ ਵਾਰ ਮੁੜ ਉਨ੍ਹਾਂ ਦੇ ਹੀ ਵਿਧਾਇਕ ਨੇ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਹੁਣ ਤੱਕ ਆਮ ਆਦਮੀ ਪਾਰਟੀ ਵਿਚ ਰਹਿੰਦਿਆਂ ਕੁੰਵਰ ਵਿਜੈ ਪ੍ਰਤਾਪ ਸਰਕਾਰ ਨੂੰ ਖੁੱਲ੍ਹੇ ਤੌਰ ’ਤੇ ਘੇਰ ਰਹੇ ਸਨ, ਹੁਣ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ‘ਆਪ’ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਆਪਣੀ ਹੀ ਸਰਕਾਰ ’ਤੇ ਇਲਜ਼ਾਮ ਲਗਾਇਆ ਹੈ ਕਿ ਸੂਬੇ ਵਿਚ ਸਰਕਾਰੀ ਕੰਮ ਕਰਵਾਉਣ ਲਈ ਪਹਿਲਾਂ ਨਾਲੋਂ ਵੱਧ ਪੈਸੇ ਦੇਣੇ ਪੈ ਰਹੇ ਹਨ।

ਉਨ੍ਹਾਂ ਇਸ ਸਬੰਧੀ ਆਪਣੇ ਇੱਕ ਕਾਰੋਬਾਰੀ ਮਿੱਤਰ ਦਾ ਹਵਾਲਾ ਵੀ ਦਿੱਤਾ। ਡਾ. ਅਜੈ ਗੁਪਤਾ ਨੇ ਕਿਹਾ ਕਿ ਬਦਲਾਅ ਦੇ ਨਾਂ ’ਤੇ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਅਤੇ ਨਸ਼ੇ ਦੇ ਕਾਰੋਬਾਰ ਨੂੰ ਬੰਦ ਕਰਨ ਵਿਚ ਅਸਫਲ ਰਹੀ।

ਖ਼ਬਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕ ਨੂੰ ਫੋਨ ਕਰ ਕੇ ਸ਼ਾਂਤ ਕਰਨ ਦਾ ਯਤਨ ਕੀਤਾ ਹੈ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਜਲਦ ਹੀ ਮੀਟਿੰਗ ਕਰ ਕੇ ਅਜਿਹੀਆਂ ਖਾਮੀਆਂ ਨੂੰ ਵਿਚਾਰ ਕੇ ਦੂਰ ਕੀਤਾ ਜਾਵੇਗਾ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link