15.9C Vancouver
ADS

Jan 15, 2024 5:29 PM - The Connect News

ਨਵਜੋਤ ਸਿੰਘ ਸਿੱਧੂ ਦੀ ਪਟੀਸ਼ਨ ’ਤੇ ਨੈਸ਼ਨਲ ਗ੍ਰੀਨ ਟ੍ਰਿਬਊਨਲ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

Share On
the-national-green-tribunal-issued-a-notice-to-the-punjab-government-on-navjot-singh-sidhus-petition
Navjot Singh Sidhu regarding illegal mining in Ropar, Punjab and has set a date of March 11 for the hearing in this case. (Photo: Twiter/Navjotsinghsidhu))

ਪੰਜਾਬ ਦੇ ਰੋਪੜ ਵਿਚ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਨਵਜੋਤ ਸਿੰਘ ਸਿੱਧੂ ਦੀ ਪਟੀਸ਼ਨ ’ਤੇ ਨੈਸ਼ਨਲ ਗ੍ਰੀਨ ਟ੍ਰਿਬਊਨਲ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਇਸ ਮਾਮਲੇ ਵਿਚ ਸੁਣਵਾਈ ਲਈ 11 ਮਾਰਚ ਦੀ ਤਾਰੀਖ ਨਿਰਧਾਰਤ ਕੀਤੀ ਹੈ।

ਨਵਜੋਤ ਸਿੱਧੂ ਨੇ ਪ੍ਰੈੱਸ ਕਾਨਫਰੰਸ ਵਿਚ ਭਗਵੰਤ ਮਾਨ ਸਰਕਾਰ ’ਤੇ ਹਮਲਾ ਬੋਲਦਿਆਂ ਕਿਹਾ ਕਿ ਇਹ ਮਾਮਲਾ ਰੋਪੜ ਵਿਚ ਅਜੇ ਥੋੜ੍ਹੀ ਜਿਹੀ ਜਗ੍ਹਾ ਦਾ ਹੈ ਪਰ ਪੂਰੇ ਪੰਜਾਬ ਵਿਚ ਹਾਲਾਤ ਖਰਾਬ ਹਨ।

ਨਵਜੋਤ ਸਿੰਘ ਨੇ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਸਰਕਾਰ ਦੀ ਸ਼ਹਿ ’ਤੇ ਚੱਲ ਰਹੀ ਹੈ ਅਤੇ ਉਹ ਇਸ ਖਿਲਾਫ ਹੁਣ ਪਿੱਛੇ ਹਟਣ ਵਾਲੇ ਨਹੀਂ ਇਸੇ ਤਰ੍ਹਾਂ ਆਪਣੀ ਲੜਾਈ ਜਾਰੀ ਰੱਖਣਗੇ।

ਸਿੱਧੂ ਨੇ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਦੋ ਧਾਰੀ ਤਲਵਾਰ ਹੈ, ਜੋ ਨਾ ਸਿਰਫ ਵਾਤਾਵਰਣ ਨੂੰ ਸਗੋਂ ਸੂਬੇ ਦੀ ਆਰਥਿਕਤਾ ਨੂੰ ਵੀ ਨੁਕਸਾਨ ਪਹੁੰਚਾ ਰਹੀ ਹੈ।

ਸਿੱਧੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਚੋਣਾਂ ਤੋਂ ਪਹਿਲਾਂ ਕਹਿੰਦੇ ਸਨ ਕਿ ਰੇਤ ਮਾਈਨਿੰਗ ਤੋਂ ਹਰ ਸਾਲ 20 ਹਜ਼ਾਰ ਕਰੋੜ ਰੁਪਏ ਕਮਾ ਕੇ ਔਰਤਾਂ ਨੂੰ ਦਿੱਤੇ ਜਾਣਗੇ ਪਰ ਸਰਕਾਰ ਬਣੀ ਨੂੰ 2 ਸਾਲ ਹੋ ਗਏ ਨੇ ਹੁਣ ਤੱਕ ਉਸ ਖਾਤੇ ਵਿਚ ਸਿਰਫ 300 ਕਰੋੜ ਰੁਪਏ ਜਮ੍ਹਾ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਗੈਰ-ਕਾਨੂੰਨੀ ਮਾਈਨਿੰਗ ਦੇ ਕਾਲੇ ਕਾਰੋਬਾਰ ਵਿਚ ਮੰਤਰੀ, ਅਫਸਰ ਅਤੇ ਪੁਲਿਸ ਸ਼ਾਮਲ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link