19.92C Vancouver
ADS

Jun 18, 2024 3:33 PM - Connect Newsroom

ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਨਵੀਂ ਵੀਡੀਓ ਕਾਲ ਸਾਹਮਣੇ

Share On
the-new-video-call-of-gangster-lawrence-bishnoi-the-mastermind-of-sidhu-moosewalas-murder-has-surfaced
Lawrence is currently in jail in Gujarat. However, Sabarmati Central Jail Officer Paresh Solanki has denied that the video is from his jail. (Photo: Facebook/Sidhu Moose Wala)

ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ 17 ਸੈਕਿੰਡ ਦੀ ਨਵੀਂ ਵੀਡੀਓ ਕਾਲ ਸਾਹਮਣੇ ਆਈ ਹੈ। ਇਸ ਵਿਚ ਉਹ ਪਾਕਿਸਤਾਨ ਦੇ ਗੈਂਗਸਟਰ ਸ਼ਹਿਜ਼ਾਦ ਭੱਟੀ ਨਾਲ ਗੱਲ ਕਰਦੇ ਨਜ਼ਰ ਆ ਰਿਹਾ ਹੈ। ਲਾਰੈਂਸ-ਭੱਟੀ ਨੂੰ ਈਦ ਦੀ ਮੁਬਾਰਕ ਦੇ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਵੀਡੀਓ 16 ਜੂਨ ਦਾ ਹੈ।

ਲਾਰੈਂਸ ਇਸ ਸਮੇਂ ਗੁਜਰਾਤ ਦੀ ਜੇਲ੍ਹ ਵਿਚ ਹੈ। ਹਾਲਾਂਕਿ, ਸਾਬਰਮਤੀ ਸੈਂਟਰਲ ਜੇਲ੍ਹ ਦੇ ਅਧਿਕਾਰੀ ਪਰੇਸ਼ ਸੋਲੰਕੀ ਨੇ ਇਹ ਵੀਡੀਓ ਉਨ੍ਹਾਂ ਦੀ ਜੇਲ੍ਹ ਤੋਂ ਹੋਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਲਾਰੈਂਸ ਇੱਥੇ ਟਾਈਟ ਸਕਿਓਰਿਟੀ ਵਿਚ ਬੰਦ ਹੈ, ਉਸ ਕੋਲੋਂ ਕੋਈ ਸ਼ੱਕੀ ਚੀਜ਼ ਵੀ ਪ੍ਰਾਪਤ ਨਹੀਂ ਹੋਈ। ਇਸ ਤੋਂ ਪਹਿਲਾਂ ਲਾਰੈਂਸ ਪੰਜਾਬ ਦੀ ਜੇਲ੍ਹ ਵਿਚ ਹੁੰਦਿਆਂ ਦੋ ਇੰਟਰਵਿਊ ਦੇ ਚੁੱਕਾ ਹੈ,

ਪੰਜਾਬ ਦੇ ਡੀਜੀਪੀ ਨੇ ਇਸ ’ਤੇ ਪ੍ਰੈੱਸ ਕਾਨਫਰੰਸ ਕਰਕੇ ਕਈ ਤਰਕ ਦਿੱਤੇ ਸਨ ਕਿ ਇਹ ਵੀਡੀਓ ਪੰਜਾਬ ਦੀ ਜੇਲ੍ਹ ਦਾ ਨਹੀਂ ਪਰ ਇਸ ਦੇ ਤਿੰਨ ਦਿਨ ਬਾਅਦ ਲਾਰੈਂਸ ਨੇ ਦੁਬਾਰਾ ਜੇਲ੍ਹ ਤੋਂ ਇੰਟਰਵਿਊ ਦਿੱਤਾ, ਜਿਸ ਨੇ ਪੰਜਾਬ ਪੁਲਿਸ ਵਲੋਂ ਕੀਤੇ ਦਾਅਵਿਆਂ ’ਤੇ ਪਾਣੀ ਫੇਰ ਦਿੱਤਾ। ਹੁਣ ਤੱਕ ਪੰਜਾਬ ਪੁਲਿਸ ਇਸ ਮਾਮਲੇ ਵਿਚ ਕੋਈ ਠੋਸ ਜਾਣਕਾਰੀ ਜਨਤਕ ਨਹੀਂ ਕਰ ਸਕੀ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link