12.47C Vancouver
ADS

Mar 18, 2024 1:26 PM - The Connect News

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਧਮਕੀ ਦੇਣ ਵਾਲਾ ਸ਼ਖ਼ਸ ਗ੍ਰਿਫ਼ਤਾਰ

Share On
the-person-who-threatened-the-former-chief-minister-of-punjab-was-arrested
The accused has been identified as Deepak Sri Sant Cable, a resident of Maharashtra, who is an ex-student of hotel management. The accused has worked as a chef in many hotels. (Photo:Facebook/Charanjit Singh Channi)

ਪੰਜਾਬ ਪੁਲਿਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਰੋਪੜ ਪੁਲਿਸ ਨੇ ਇਸ ਮਾਮਲੇ ਵਿਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।

ਮੁਲਜ਼ਮ ਦੀ ਪਛਾਣ ਦੀਪਕ ਸ਼੍ਰੀ ਸੰਤ ਕੇਬਲ ਵਾਸੀ ਮਹਾਰਾਸ਼ਟਰ ਵਜੋਂ ਹੋਈ ਹੈ, ਜੋ ਕਿ ਹੋਟਲ ਮੈਨੇਜਮੈਂਟ ਦਾ ਸਾਬਕਾ ਸਟੂਡੈਂਟ ਹੈ। ਮੁਲਜ਼ਮ ਕਈ ਹੋਟਲਾਂ ਵਿੱਚ ਸ਼ੈੱਫ ਵਜੋਂ ਕੰਮ ਕਰ ਚੁੱਕਾ ਹੈ। ਇਨ੍ਹੀਂ ਦਿਨੀਂ ਉਹ ਸਟੋਕ ਮਾਰਕੀਟ ਵਿੱਚ ਕੰਮ ਕਰ ਰਿਹਾ ਸੀ। ਇਹ ਜਾਣਕਾਰੀ ਰੋਪੜ ਦੇ ਐਸ. ਐਸ. ਪੀ. ਗੁਲਨੀਤ ਸਿੰਘ ਖੁਰਾਣਾ ਨੇ ਦਿੱਤੀ।

ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪੇਸ਼ੇ ਤੋਂ ਅਪਰਾਧੀ ਨਹੀਂ ਹੈ। ਉਸ ਨੇ ਸੌਖੇ ਪੈਸੇ ਕਮਾਉਣ ਲਈ ਇਹ ਰਾਹ ਚੁਣਿਆ ਸੀ। ਉਸ ਦੇ ਮਾਪੇ ਮਰ ਚੁੱਕੇ ਸਨ। ਮੁਲਜ਼ਮ ਨੇ ਪੁਲਿਸ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਨੇ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਬਹੁਤ ਸੁਣਿਆ ਸੀ, ਅਜਿਹੇ ਵਿਚ ਉਸ ਦਾ ਨਾਮ ਲੈ ਕੇ ਉਸ ਨੇ ਸੀ.ਐੱਮ ਚਰਨਜੀਤ ਸਿੰਘ ਚੰਨੀ ਨੂੰ ਫੋਨ ਕੀਤਾ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮੁਲਜ਼ਮ ਦਾ ਕਹਿਣਾ ਹੈ ਕਿ ਉਹ ਇਕੱਲਾ ਹੀ ਇਸ ਕੰਮ ਵਿੱਚ ਸ਼ਾਮਲ ਸੀ। ਹਾਲਾਂਕਿ ਪੁਲਿਸ ਨੂੰ ਸ਼ੱਕ ਹੈ ਕਿ ਇਹ ਗਿਰੋਹ ਵੱਡਾ ਹੋ ਸਕਦਾ ਹੈ,ਅਜਿਹੇ ਵਿੱਚ ਪੁਲਿਸ ਨੇ ਮੁਲਜ਼ਮ ਦਾ ਤਿੰਨ ਦਿਨ ਦਾ ਰਿਮਾਂਡ ਲਿਆ ਹੈ।

Latest news

confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ottawa-reverses-course-on-some-lost-canadian-citizenship-certificate-cancellations
Punjabi

ਔਟਵਾ ਨੇ ਕੁਝ ਲੋਸਟ ਕੈਨੇਡੀਅਨ ਦੇ ਨਾਗਰਿਕਤਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਲਿਆ ਵਾਪਸ

ਕੈਨੇਡਾ ਸਰਕਾਰ ਨੇ ਹਾਲ ਹੀ ਵਿਚ ਨਵੇਂ ਲੋਕਾਂ ਨੂੰ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟ ਵਾਪਸ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ 13 ਜੂਨ ਨੂੰ ਲੋਸਟ ਕੈਨੇਡੀਅਨ ਐਕਟ ਯਾਨੀ ਬਿੱਲ C-3 ਤਹਿਤ ਵੰਸ਼ ਦੇ ਆਧਾਰ 'ਤੇ ਨਾਗਰਿਕਤਾ ਹਾਸਲ ਕਰਨ ਵਾਲੇ ਲੋਕਾਂ ਨੂੰ ਨੋਟਿਸ ਭੇਜੇ ਸਨ, ਜਿਸ ਵਿਚ ਦਸਤਾਵੇਜ਼ ਅਤੇ ਪਰਿਵਾਰਕ ਸਬੰਧਾਂ ਦੇ ਸਬੂਤਾਂ ਵਿਚ ਕੁਝ ਕਮੀਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਸਰਟੀਫਿਕੇਟ ਤੁਰੰਤ ਵਾਪਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਅਤੇ ਇਸ ਦੀ ਜਾਂਚ ਦੌਰਾਨ ਪ੍ਰਭਾਵਿਤ ਲੋਕਾਂ ਦੇ ਕੈਨੇਡੀਅਨ ਪਾਸਪੋਰਟ ਵੀ ਰੋਕ ਦਿੱਤੇ ਗਏ ਸਨ।
b-c-records-more-than-300-wildfires-so-far-this-season-most-now-extinguished
Punjabi

ਬੀ.ਸੀ. ਵਿਚ ਇਸ ਸਾਲ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਵਾਪਰੀਆਂ ਘਟਨਾਵਾਂ

ਬੀ.ਸੀ. ਵਿਚ ਇਸ ਸਾਲ 1 ਅਪ੍ਰੈਲ ਤੋਂ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਹਾਲਾਂਕਿ, ਇਨ੍ਹਾਂ ਵਿਚੋਂ ਬੁਹਤੀਆਂ ਬੁਝਾਈਆਂ ਵੀ ਜਾ ਚੁੱਕੀਆਂ ਹਨ ਅਤੇ ਸੂਬੇ ਦੇ ਜੰਗਲਾਤ ਮਿਨਿਸਟਰ ਰਵੀ ਪਰਮਾਰ ਵਲੋਂ ਸਾਂਝੇ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਬੀ. ਸੀ. ਵਿਚ ਇਸ ਵੇਲੇ ਕੁੱਲ 20 ਅੱਗਾਂ ਸਰਗਰਮ ਹਨ, ਜਿਨ੍ਹਾਂ ਵਿਚੋਂ 5 ਨਵੇਂ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਹੀ ਸਾਹਮਣੇ ਆਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link