13.93C Vancouver
ADS

Jan 26, 2024 1:21 PM - The Connect News

75ਵੇਂ ਗਣਤੰਤਤਰ ਦਿਵਸ ਮੌਕੇ ਬਤੌਰ ਚੀਫ ਗੈਸਟ ਵਜੋਂ ਸ਼ਾਮਲ ਹੋਏ ਫਰਾਂਸ ਦੇ ਰਾਸ਼ਟਰਪਤੀ

Share On
the-president-of-france-attended-the-75th-republic-day-as-the-chief-guest
President Draupadi Murmu also hosted a state dinner in Macron's honour. Prime Minister Narendra Modi was also present with him. The President of France is the first foreign guest to pay a state visit to India this year.

ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਅੱਜ ਭਾਰਤ ਦੇ 75ਵੇਂ ਗਣਤੰਤਤਰ ਦਿਵਸ ਮੌਕੇ ਬਤੌਰ ਚੀਫ ਗੈਸਟ ਸ਼ਾਮਲ ਹੋਏ। ਮੈਕਰੋਨ ਦੇ ਸਨਮਾਨ ਵਿਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਟੇਟ ਡਿਨਰ ਵੀ ਹੋਸਟ ਕੀਤਾ।

ਉਨ੍ਹਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ਸਨ। ਫਰਾਂਸ ਦੇ ਰਾਸ਼ਟਰਪਤੀ ਇਸ ਸਾਲ ਭਾਰਤ ਵਿਚ ਸਟੇਟ ਵਿਜ਼ਿਟ ’ਤੇ ਜਾਣ ਵਾਲੇ ਪਹਿਲੇ ਵਿਦੇਸ਼ੀ ਮਹਿਮਾਨ ਹਨ। ਬੀਤੇ ਕੱਲ੍ਹ ਉਨ੍ਹਾਂ ਪੀ. ਐੱਮ. ਮੋਦੀ ਨਾਲ ਜੈਪੂਰ ਵਿਚ ਰੋਡ ਸ਼ੋਅ ਕੀਤਾ ਸੀ, ਨਾਲ ਹੀ ਕਈ ਅਹਿਮ ਮੁੱਦਿਆਂ ’ਤੇ ਵੀ ਚਰਚਾ ਕੀਤੀ।

ਇਸ ਦੌਰਾਨ ਦੋਹਾਂ ਨੇਤਾਵਾਂ ਨੇ ਡਿਫੈਂਸ ਸੈਕਟਰ ਵਿਚ ਸਾਂਝੇਦਾਰੀ ਵਧਾਉਣ ’ਤੇ ਸਹਿਮਤੀ ਜਤਾਈ। ਇਸ ਤੋਂ ਇਲਾਵਾ ਡਿਫੈਂਸ ਸਪੇਸ ਵਿਚ ਵੀ ਸਾਂਝੇਦਾਰੀ ਨੂੰ ਲੈ ਕੇ ਸਮਝੌਤਾ ਹੋਇਆ।

ਭਾਰਤ ਨੇ ਕਿਹਾ ਕਿ ਦੋਹਾਂ ਨੇਤਾਵਾਂ ਨੇ ਇਸ ਗੱਲ ’ਤੇ ਵੀ ਸਹਿਮਤੀ ਪ੍ਰਗਟਾਈ ਹੈ ਕਿ ਸਾਲ 2026 ਨੂੰ ਭਾਰਤ-ਫਰਾਂਸ ਇਨੋਵੇਸ਼ਨ ਸਾਲ ਦੇ ਤੌਰ ’ਤੇ ਮਨਾਇਆ ਜਾਵੇਗਾ। ਓਧਰ, ਭਾਰਤ ਵਿਚ ਕੈਨੇਡਾ ਦੇ ਹਾਈ ਕਮਿਸ਼ਨ ਵਲੋਂ ਵੀ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਗਈ।

ਮਾਲਦੀਵ ਦੇ ਰਾਸ਼ਟਰਪਤੀ ਨੇ ਵੀ ਇਸ ਮੌਕੇ ਵਧਾਈ ਦਿੰਦਿਆ ਦੋਹਾਂ ਮੁਲਕਾਂ ਵਿਚਕਾਰ ਸਦੀਆਂ ਪੁਰਾਣੀ ਦੋਸਤੀ ਹੋਰ ਮਜਬੂਤ ਹੋਣ ਦੀ ਉਮੀਦ ਜਤਾਈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link