11.28C Vancouver
ADS

Feb 22, 2024 6:25 PM - The Connect News

ਕੈਨੇਡਾ ਸਰਕਾਰ ਵਲੋਂ ਇੰਟਰਨੈਸ਼ਨਲ ਸਟੂਡੈਂਟਸ ਨੂੰ ਕੰਮ ਕਰਨ ਲਈ ਦਿੱਤੀ ਗਈ ਰਾਹਤ 30 ਅਪ੍ਰੈਲ ਨੂੰ ਹੋਵੇਗੀ

Share On
the-relief-given-by-the-government-of-canada-to-international-students-to-work-will-be-on-april-30
Immigration Minister Mark Miller announced the reduction in the number of international students in January, saying that students who are already in Canada or who have applied for a study permit by December 7, 2023 will be able to work without the 20-hour limit until April 30. Can continue to work.

ਕੈਨੇਡਾ ਸਰਕਾਰ ਵਲੋਂ ਇੰਟਰਨੈਸ਼ਨਲ ਸਟੂਡੈਂਟਸ ਨੂੰ 20 ਘੰਟੇ ਤੋਂ ਵੱਧ ਕੰਮ ਕਰਨ ਦੀ ਦਿੱਤੀ ਗਈ ਰਾਹਤ 30 ਅਪ੍ਰੈਲ ਨੂੰ ਸਮਾਪਤ ਹੋ ਰਹੀ ਹੈ। ਇਸ ਵਿਚਕਾਰ ਰਿਪੋਰਟਸ ਦਾ ਕਹਿਣਾ ਹੈ ਕਿ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਡਿਪਾਰਟਮੈਂਟ ਇੰਟਰਨੈਸ਼ਨਲ ਸਟੂਡੈਂਟਸ ਲਈ ਕੰਮ ਦੇ ਘੰਟੇ 20 ਤੋਂ ਵਧਾ ਕੇ 30 ਘੰਟੇ ਕਰਨ ਦੀ ਪੱਕੇ ਤੌਰ ’ਤੇ ਤਬਦੀਲੀ ’ਤੇ ਵਿਚਾਰ ਕਰ ਰਿਹਾ ਹੈ।

ਇਮੀਗ੍ਰੇਸ਼ਨ ਮਿਨਿਸਟਰ ਮਾਰਕ ਮਿੱਲਰ ਨੇ ਜਨਵਰੀ ਵਿਚ ਇੰਟਨਰੈਸ਼ਨਲ ਸਟੂਡੈਂਟਸ ਦੀ ਗਿਣਤੀ ਘਟਾਉਣ ਦੀ ਘੋਸ਼ਣਾ ਕਰਦੇ ਹੋਏ ਕਿਹਾ ਸੀ ਕਿ ਜੋ ਸਟੂਡੈਂਟਸ ਪਹਿਲਾਂ ਤੋਂ ਕੈਨੇਡਾ ਵਿਚ ਹਨ ਜਾਂ ਜਿਨ੍ਹਾਂ ਨੇ 7 ਦਸੰਬਰ 2023 ਤੱਕ ਸਟੱਡੀ ਪਰਮਿਟ ਲਈ ਅਰਜ਼ੀ ਦਿੱਤੀ ਹੈ ਉਹ 30 ਅਪ੍ਰੈਲ ਤੱਕ ਬਿਨਾਂ 20-ਘੰਟਿਆਂ ਦੀ ਲਿਮਟ ਦੇ ਕੰਮ ਕਰਨਾ ਜਾਰੀ ਰੱਖ ਸਕਦੇ ਹਨ।

ਇਸ ਤੋਂ ਪਹਿਲਾਂ ਫੈਡਰਲ ਸਰਕਾਰ ਨੇ ਦਸੰਬਰ ਦੀ ਇੱਕ ਨਿਊਜ਼ ਰੀਲੀਜ਼ ਵਿਚ ਕਿਹਾ ਸੀ ਕਿ ਸਰਕਾਰ ਇੰਟਰਨੈਸ਼ਨਲ ਸਟੂਡੈਂਟਸ ਲਈ ਕੈਂਪਸ ਤੋਂ ਬਾਹਰ ਕੰਮ ਦੇ ਘੰਟੇ ਨੂੰ 30 ਘੰਟੇ ਪ੍ਰਤੀ ਹਫ਼ਤੇ ਤੱਕ ਵਧਾ ਸਕਦੀ ਹੈ।

ਬਹੁਤ ਸਾਰੇ ਇੰਟਰਨੈਸ਼ਨਲ ਸਟੂਡੈਂਟਸ ਦਾ ਕਹਿਣਾ ਸੀ ਕਿ ਹਫ਼ਤੇ ਵਿਚ ਕੰਮ ਕਰਨ ਦੇ 20 ਘੰਟੇ ਖ਼ਰਚੇ ਪੂਰੇ ਕਰਨ ਲਈ ਬਹੁਤ ਥੋੜ੍ਹੇ ਹਨ ਪਰ ਸਰਕਾਰ ਨੂੰ ਇਹ ਵੀ ਡਰ ਹੈ ਕਿ ਜੇ ਇਹ ਲਿਮਟ ਪੂਰੀ ਤਰ੍ਹਾਂ ਹਟਾਈ ਜਾਂਦੀ ਹੈ ਤਾਂ ਬਹੁਤ ਸਾਰੇ ਸਟੂਡੈਂਟਸ ਦਾ ਪੜ੍ਹਾਈ ਤੋਂ ਮਕਸਦ ਹਟ ਸਕਦਾ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link