12.02C Vancouver
ADS

Apr 2, 2024 8:21 PM - Connect Newsroom

ਅਜੇ ਤੱਕ ਵਿਧਾਇਕ ਅੰਗੂਰਾਲ-ਚੱਬੇਵਾਲ ਦਾ ਅਸਤੀਫਾ ਮਨਜ਼ੂਰ ਨਹੀਂ, ਜਾਂਚ ਤੋਂ ਬਾਅਦ ਲਿਆ ਜਾਵੇਗਾ ਫੈਸਲਾ

Share On
the-resignation-of-mla-angural-chabbewal-is-not-accepted-yet-a-decision-will-be-taken-after-investigation
Angural left AAP and joined BJP, while Dr. Raj Kumar left Congress and joined AAP. If the resignations of the two MLAs are accepted, along with the Lok Sabha elections, by-elections will also be held on these two vacant seats in the Vidhan Sabha. (Photo:Facebook/Dr. Raj Kumar chabbewal/Sheetal Angural - MLA Jalandhar West)

ਪੰਜਾਬ ਵਿਧਾਨ ਸਭਾ ਦੇ ਸਪੀਕਰ ਵਲੋਂ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਹੁਸ਼ਿਆਰਪੁਰ ਤੋਂ ਕਾਂਗਰਸੀ ਵਿਧਾਇਕ ਰਾਜਕੁਮਾਰ ਚੱਬੇਵਾਲ ਦੇ ਅਸਤੀਫੇ ਅਜੇ ਤੱਕ ਪ੍ਰਵਾਨ ਨਹੀਂ ਕੀਤੇ ਗਏ ਹਨ।

ਅੰਗੁਰਾਲ ‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ, ਜਦੋਂ ਕਿ ਡਾ: ਰਾਜ ਕੁਮਾਰ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ ਸਨ। ਜੇ ਦੋਹਾਂ ਵਿਧਾਇਕਾਂ ਦੇ ਅਸਤੀਫੇ ਮਨਜ਼ੂਰ ਹੋ ਜਾਂਦੇ ਹਨ ਤਾਂ ਲੋਕ ਸਭਾ ਚੋਣਾਂ ਦੇ ਨਾਲ ਹੀ ਵਿਧਾਨ ਸਭਾ ਦੀ ਖਾਲੀ ਹੋਣ ਵਾਲੀਆਂ ਇਨ੍ਹਾਂ ਦੋਹਾਂ ਸੀਟਾਂ ‘ਤੇ ਜ਼ਿਮਨੀ ਚੋਣਾਂ ਵੀ ਹੋਣਗੀਆਂ।

ਕਾਨੂੰਨ ਦੇ ਮੁਤਾਬਕ, ਵਿਧਾਨ ਸਭਾ ਦੀਆਂ ਖਾਲੀ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਚੋਣ ਕਮਿਸ਼ਨ ਨੂੰ ਸੂਚਿਤ ਕਰਨਾ ਹੁੰਦਾ ਹੈ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link