8.33C Vancouver
ADS

Jun 3, 2024 2:54 PM - Connect Newsroom

ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਭਾਜਪਾ ’ਚ ਗਏ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਮਨਜ਼ੂਰ

Share On
the-resignation-of-sheetal-angural-who-rebelled-from-the-aam-aadmi-party-and-joined-the-bjp-was-accepted
Angural had applied to withdraw his resignation as soon as the elections were over. Along with this, the Jalandhar West seat has now become vacant.(Phhoto: Facebook/Sheetal Angural MLA)

ਪੰਜਾਬ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਵੱਡਾ ਝਟਕਾ ਲੱਗਾ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ, ਅੰਗੁਰਾਲ ਨੇ ਚੋਣਾਂ ਖਤਮ ਹੁੰਦੇ ਹੀ ਅਸਤੀਫਾ ਵਾਪਸ ਲੈਣ ਲਈ ਅਰਜ਼ੀ ਦਿੱਤੀ ਸੀ। ਇਸ ਦੇ ਨਾਲ ਹੀ ਜਲੰਧਰ ਪੱਛਮੀ ਸੀਟ ਹੁਣ ਖਾਲੀ ਹੋ ਗਈ ਹੈ।

ਜ਼ਿਕਰਯੋਗ ਹੈ ਕਿ ਸ਼ੀਤਲ ਅੰਗੁਰਾਲ ਨੇ 27 ਮਾਰਚ ਨੂੰ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਮੂਲੀਅਤ ਕੀਤੀ ਸੀ ਪਰ ਲੋਕ ਸਭਾ ਚੋਣਾਂ ਖ਼ਤਮ ਹੁੰਦੇ ਹੀ ਭਾਰਤੀ ਜਨਤਾ ਪਾਰਟੀ ਤੋਂ ਕਿਨਾਰਾ ਕਰ ਲਿਆ ਅਤੇ ਆਪਣੇ ਸੋਸ਼ਲ ਮੀਡੀਆ ਪੇਜ ਤੋਂ ‘ਮੋਦੀ ਦਾ ਪਰਿਵਾਰ’ ਟੈਗ ਹਟਾ ਕੇ ਪਰਿਵਾਰ ਦੀ ਤਸਵੀਰ ਲਗਾ ਲਈ।

ਇਹ ਪੁੱਛੇ ਜਾਣ ’ਤੇ ਕਿ ਕੀ ਉਹ ਅਜੇ ਵੀ ਭਾਜਪਾ ਨਾਲ ਹਨ ਇਸ ’ਤੇ ਅੰਗੁਰਾਲ ਨੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਸਤੀਫੇ ਖਿਲਾਫ ਉਹ ਪੰਜਾਬ-ਹਰਿਆਣਾ ਹਾਈਕੋਰਟ ਜਾਣਗੇ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link