8.46C Vancouver
ADS

Jun 3, 2024 3:16 PM - Connect Newsroom

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਸਮੇਤ ਦੇਸ਼ ਭਰ ਦੀਆਂ 543 ਸੀਟਾਂ ਦੇ ਨਤੀਜੇ ਭਲਕੇ ਹੋਣਗੇ ਜਾਰੀ

Share On
the-results-of-543-seats-across-the-country-including-13-lok-sabha-seats-of-punjab-will-be-released-tomorrow
It is estimated to get more than 400 seats. The Congress-aligned opposition has rejected the survey and said India Alliance will win 295 seats.

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਸਮੇਤ ਦੇਸ਼ ਭਰ ਦੀਆਂ 543 ਸੀਟਾਂ ਦੇ ਨਤੀਜੇ ਭਲਕੇ ਜਾਰੀ ਹੋਣ ਜਾ ਰਹੇ ਹਨ। ਉੱਥੇ ਹੀ, ਇਸ ਤੋਂ ਪਹਿਲਾਂ ਜੋ ਵੀ ਐਗਜ਼ਿਟ ਪੋਲ ਆਏ ਹਨ, ਉਨ੍ਹਾਂ ਵਿਚ ਸੱਤਾਧਾਰੀ ਭਾਜਪਾ ਦੀ ਅਗਵਾਈ ਵਾਲੇ ਗਠਜੋੜ ਐੱਨਡੀਏ ਨੂੰ ਵੱਡੀ ਜਿੱਤ ਮਿਲਣ ਦੀ ਉਮੀਦ ਹੈ।

ਜ਼ਿਆਦਾਤਰ ਐਗਜ਼ਿਟ ਪੋਲ ਨੇ 350 ਤੋਂ ਵੱਧ ਸੀਟਾਂ ਦੀ ਜਿੱਤ ਨਾਲ ਐੱਨਡੀਏ ਦੀ ਵਾਪਸੀ ਦੀ ਸੰਭਾਵਨਾ ਜਤਾਈ ਹੈ। ਉਥੇ ਹੀ, ਨਿਊਜ਼ 24-ਟੂਡੇ ਚਨਕਿਆ ਨੇ ਐੱਨ.ਡੀ.ਏ. ਨੂੰ 400 ਤੋਂ ਵੱਧ ਸੀਟਾਂ ਮਿਲਣ ਦਾ ਅਨੁਮਾਨ ਜਤਾਇਆ ਹੈ। ਕਾਂਗਰਸ ਦੇ ਗਠਜੋੜ ਵਾਲੇ ਵਿਰੋਧੀ ਧਿਰ ਨੇ ਇਸ ਸਰਵੇ ਨੂੰ ਨਕਾਰਿਆ ਹੈ ਅਤੇ ਕਿਹਾ ਕਿ ਇੰਡੀਆ ਗਠਜੋੜ 295 ਸੀਟਾਂ ਜਿੱਤੇਗਾ।

ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਵੋਟਾਂ ਦੀ ਗਿਣਤੀ ਤੋਂ ਪਹਿਲਾਂ 150 ਡੀਸੀਜ਼ ਨੂੰ ਫੋਨ ਕਰਨ ਦੇ ਇਲਜ਼ਾਮ ਲਗਾਏ ਸਨ, ਜਿਸ ’ਤੇ ਇਲੈਕਸ਼ਨ ਕਮਿਸ਼ਨ ਨੇ ਤੁਰੰਤ ਐਕਸ਼ਨ ਲੈਂਦਿਆਂ ਜੈਰਾਮ ਰਮੇਸ਼ ਨੂੰ ਨੋਟਿਸ ਕਰ ਅੱਜ ਹੀ ਸਬੂਤ ਦੇਣ ਲਈ ਕਿਹਾ, ਜੈਰਾਮ ਨੇ ਇਸ ਲਈ ਇੱਕ ਹਫ਼ਤੇ ਦਾ ਸਮਾਂ ਮੰਗਿਆ ਸੀ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link