19.53C Vancouver
ADS

Jun 25, 2024 3:24 PM - Connect Newsroom

ਰਾਜਾ ਵੜਿੰਗ ਅਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਨ ਆਸ਼ੂ ਦੇ ਰਿਸ਼ਤੇ ਵਿਚਕਾਰ ਆਈ ਦਰਾੜ

Share On
the-rift-between-raja-waring-and-the-working-president-bharat-bhushan-ashu
Ashu even Dr. Lok Sabha Member of Fatehgarh Sahib. When Amar Singh won, he took a photo with him and put it on Facebook but did not share any such post about the waring.

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਨ ਆਸ਼ੂ ਦੇ ਰਿਸ਼ਤੇ ਵਿਚਕਾਰ ਦਰਾੜ ਪੈਦਾ ਹੋ ਗਈ ਹੈ। ਵੜਿੰਗ ਦੇ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਹੁਣ ਤੱਕ ਆਸ਼ੂ ਅਤੇ ਵੜਿੰਗ ਇੱਕ ਵਾਰ ਵੀ ਇਕੱਠੇ ਨਹੀਂ ਹੋਏ।


ਇੱਥੋਂ ਤੱਕ ਕਿ ਆਸ਼ੂ ਨੇ ਫਤਿਹਗੜ੍ਹ ਸਾਹਿਬ ਦੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਦੇ ਜਿੱਤਣ ’ਤੇ ਉਨ੍ਹਾਂ ਨਾਲ ਫੋਟੋ ਖਿਚਵਾ ਕੇ ਫੇਸਬੁੱਕ ’ਤੇ ਪਾਈ ਪਰ ਵੜਿੰਗ ਬਾਰੇ ਅਜਿਹੀ ਕੋਈ ਪੋਸਟ ਸਾਂਝੀ ਨਹੀਂ ਕੀਤੀ। ਬੀਤੇ ਦਿਨ ਜਦੋਂ ਲੁਧਿਆਣਾ ਵਿਖੇ ਰਾਜਾ ਵੜਿੰਗ ਵਲੋਂ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ ਤਾਂ ਸੂਬਾ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਇਸ ਮੀਟਿੰਗ ’ਚ ਵੀ ਨਹੀਂ ਪੁੱਜੇ।

ਪੱਤਰਕਾਰਾਂ ਨੇ ਜਦੋਂ ਵੜਿੰਗ ਤੋਂ ਪੁੱਛਿਆ ਕਿ ਆਸ਼ੂ ਨਹੀਂ ਆਏ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਸਭ ਨੂੰ ਸੁਨੇਹਾ ਭੇਜਿਆ ਸੀ, ਕੁਝ ਆਏ ਤੇ ਕੁਝ ਨਹੀਂ ਆਏ, ਹੋ ਸਕਦਾ ਹੈ ਕਿਸੇ ਨੂੰ ਕੋਈ ਜ਼ਰੂਰੀ ਕੰਮ ਹੋਵੇ ਪਰ ਸਿਆਸੀ ਹਲਕਿਆਂ ਵਿਚ ਵੜਿੰਗ ਤੇ ਆਸ਼ੂ ਦਰਮਿਆਨ ਦੂਰੀਆਂ ਵਧਣ ਦੀ ਚਰਚਾ ਹੈ।

Latest news

15-year-old-charged-after-allegedly-threatening-to-burn-down-port-coquitlam-home
Punjabi

ਪੋਰਟ ਕੋਕੁਇਟਲਮ ’ਚ 15 ਸਾਲਾ ਨੌਜਵਾਨ ’ਤੇ ਘਰ ਸਾੜਨ ਦੀ ਧਮਕੀ ਦੇਣ ਦੇ ਦੋਸ਼

ਪੋਰਟ ਕੋਕੁਇਟਲਮ ਵਿਚ ਇੱਕ ਘਰ ਨੂੰ ਅੱਗ ਲਗਾ ਕੇ ਸਾੜਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਇੱਕ 15 ਸਾਲਾ ਨਾਬਾਲਗ ਨੌਜਵਾਨ 'ਤੇ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।ਕੋਕੁਇਟਲਮ ਆਰਸੀਐਮਪੀ ਮੁਤਾਬਕ,ਇਹ ਮਾਮਲਾ ਇਸੇ ਸਾਲ 17 ਮਈ ਨੂੰ ਵਾਪਰੀ ਇੱਕ ਘਟਨਾ ਨਾਲ ਸਬੰਧਤ ਹੈ,ਜਿਸ ਦੀ ਜਨਰਲ ਇਨਵੈਸਟੀਗੇਸ਼ਨ ਸੈਕਸ਼ਨ ਵੱਲੋਂ ਕੀਤੀ ਜਾਂਚ ਅਤੇ ਸਬੂਤਾਂ ਤੋਂ ਬਾਅਦ ਬੀ.ਸੀ.ਪ੍ਰੌਸੀਕਿਊਸ਼ਨ ਸਰਵਿਸ ਨੇ 4 ਅਗਸਤ ਨੂੰ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ।
poilievre-invites-irans-exiled-crown-prince-reza-pahlavi-to-visit-canada
Punjabi

ਪੌਲੀਐਵ ਨੇ ਸਾਬਕਾ ਕ੍ਰਾਊਨ ਪ੍ਰਿੰਸ Reza Pahlavi ਨੂੰ ਕੈਨੇਡਾ ਆਉਣ ਦਾ ਦਿੱਤਾ ਸੱਦਾ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਈਰਾਨ ਦੇ ਦੇਸ਼-ਨਿਕਾਲਾ ਦਿੱਤੇ ਗਏ ਸਾਬਕਾ ਕ੍ਰਾਊਨ ਪ੍ਰਿੰਸ Reza Pahlavi ਨੂੰ ਕੈਨੇਡਾ ਆਉਣ ਦਾ ਸੱਦਾ ਦਿੱਤਾ ਹੈ। ਉਹਨਾਂ ਹਾਲ ਹੀ ਵਿਚ ਉੱਤਰੀ ਵੈਨਕੂਵਰ-ਕੈਪੀਲਾਨੋ ਹਲਕੇ ਵਿਚ ਕੰਜ਼ਰਵੇਟਿਵ ਉਮੀਦਵਾਰ ਵਲੋਂ ਅਗਾਮੀ ਜ਼ਿਮਨੀ ਚੋਣ ਦੇ ਸਬੰਧ ਵਿਚ ਬੁਲਾਈ ਗਈ ਪਰਸ਼ੀਅਨ ਟਾਊਨ ਹਾਲ ਦੌਰਾਨ ਇਹ ਗੱਲ ਆਖੀ ਅਤੇ ਇਹ ਵੀ ਕਿਹਾ ਕਿ Pahlavi ਨਾਲ ਉਹ ਇੱਕ ਵਰਚੁਅਲ ਮੀਟਿੰਗ ਵੀ ਕਰਨਗੇ।
carney-urges-premiers-to-lift-ban-on-u-s-alcohol
Punjabi

ਅਮਰੀਕੀ ਸ਼ਰਾਬ 'ਤੇ ਪਾਬੰਦੀ ਹਟਾਉਣ ਲਈ ਪ੍ਰੀਮੀਅਰਜ਼ ਨੂੰ ਕਾਰਨੀ ਦੀ ਅਪੀਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕਾ ਨਾਲ ਅਸਥਾਈ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਪ੍ਰੀਮੀਅਰਜ਼ ਨੂੰ ਅਮਰੀਕੀ ਸ਼ਰਾਬ 'ਤੇ ਬੈਨ ਹਟਾਉਣ ਦੀ ਅਪੀਲ ਕੀਤੀ ਹੈ। ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ 50 ਫੀਸਦੀ ਟੈਰਿਫ ਸ਼ੁੱਕਰਵਾਰ ਤੱਕ ਟਾਲਣ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਗੱਲਬਾਤ ਅਜੇ ਵੀ ਚੱਲ ਰਹੀ ਹੈ ਅਤੇ ਅਮਰੀਕਾ ਸ਼ਰਾਬ ਦੀ ਪਾਬੰਦੀ 'ਤੇ ਕਈ ਵਾਰ ਇਤਰਾਜ਼ ਜਤਾ ਚੁੱਕਾ ਹੈ। ਕਿਉਂਕਿ ਕੈਨੇਡਾ ਵਿਚ ਸ਼ਰਾਬ ਦੀ ਵਿਕਰੀ 'ਤੇ ਕੰਟਰੋਲ ਸੂਬਾ ਸਰਕਾਰਾਂ ਦੇ ਹੱਥ ਹੈ ਇਸ ਲਈ ਪ੍ਰਧਾਨ ਮੰਤਰੀ ਕਾਰਨੀ ਨੇ ਬੁੱਧਵਾਰ ਨੂੰ ਪ੍ਰੀਮੀਅਰਜ਼ ਨਾਲ ਵਰਚੁਅਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਅਮਰੀਕੀ ਸ਼ਰਾਬ ਵਾਪਸ ਸਟੋਰਾਂ ਵਿਚ ਲਿਆਉਣ ਲਈ ਕਿਹਾ।
canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link