21.84C Vancouver
ADS

Sep 24, 2025 5:27 PM - The Canadian Press

ਸੁਪਰੀਮ ਕੋਰਟ ਔਫ ਕੈਨੇਡਾ ਨੇ ਸ਼ੁਤਰਮੁਰਗਾਂ ਦੇ ਝੁੰਡ ਨੂੰ ਮਾਰਨ 'ਤੇ ਲਗਾਈ ਰੋਕ

Share On
the-supreme-court-of-canada-grants-stay-on-ostrich-cull-farms-lawyer-says
The Canadian Food Inspection Agency has been on the farm in northeastern B.C. for days preparing for the cull of nearly 400 birds.(Photo- The Canadian Press)

ਸੁਪਰੀਮ ਕੋਰਟ ਔਫ ਕੈਨੇਡਾ ਨੇ ਬੀ. ਸੀ. ਦੇ ਯੂਨੀਵਰਸਲ ਸ਼ੁਤਰਮੁਰਗ ਫਾਰਮਾਂ ਵਿਚ ਸ਼ੁਤਰਮੁਰਗਾਂ ਦੇ ਝੁੰਡ ਨੂੰ ਮਾਰਨ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਇਸ ਦੀ ਪੁਸ਼ਟੀ ਕੇਟੀ ਪਾਸਿਟਨੀ ਵਲੋਂ ਕੀਤੀ ਗਈ, ਜੋ ਕਿ ਫਾਰਮ ਦੀ ਸਹਿ-ਮਾਲਕ ਕੈਰਨ ਐਸਪਰਸਨ ਦੀ ਧੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜਦੋਂ ਤੱਕ ਉਹ ਅਪੀਲ ਲਈ ਅਰਜ਼ੀਆਂ ਉਤੇ ਵਿਚਾਰ ਨਹੀਂ ਕਰਦਾ ਉਦੋਂ ਤੱਕ ਰੋਕ ਬਰਕਰਾਰ ਰਹੇਗੀ।

ਪਾਸਿਟਨੀ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਫਾਰਮ ਨੂੰ ਕੈਨੇਡੀਅਨ ਫੂਡ ਇੰਸਪੈਕਸ਼ਨ ਏਜੰਸੀ ਦੇ ਕੂਲ ਆਰਡਰ ਖਿਲਾਫ ਲੜਾਈ ਲਈ ਹੋਰ ਸਮਾਂ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਏਜੰਸੀ ਵਲੋਂ ਆਪਣੀ ਤਿਆਰੀ ਲਈ ਸ਼ੁਤਰਮੁਰਗਾਂ ਦੇ ਝੁੰਡ ਦੇ ਚਾਰੇ ਪਾਸੇ ਘਾਹ ਦੀਆਂ ਗੱਠਾਂ ਦੀ ਦੀਵਾਰ ਸਥਾਪਤ ਕਰ ਦਿੱਤੀ ਗਈ ਸੀ, ਇਹ ਲਗਭਗ ਤਿੰਨ ਮੀਟਰ ਉੱਚੀਆਂ ਸਨ, ਜਿਸ ਨੂੰ ਸਵੇਰ ਅੱਗ ਲੱਗੀ।

ਫਾਇਰ ਫਾਇਟਰ ਮੌਕੇ ਉਤੇ ਅੱਗ ਬਝਾਉਂਦੇ ਦੇਖੇ ਗਏ। ਗੌਰਤਲਬ ਹੈ ਕਿ ਯੂਨੀਵਰਸਲ ਓਸਟ੍ਰਿਚ ਫਾਰਮ ਵਿਚ ਸੋਮਵਾਰ ਤੋਂ ਹੀ ਤਣਾਅ ਬਰਕਰਾਰ ਹੈ, ਜਦੋਂ ਤੋਂ ਕੈਨੇਡੀਅਨ ਫੂਡ ਇੰਸਪੈਕਸ਼ਨ ਏਜੰਸੀ ਅਤੇ ਆਰ.ਸੀ.ਐਮ.ਪੀ. ਅਧਿਕਾਰੀਆਂ ਮੌਕੇ 'ਤੇ ਪਹੁੰਚੇ ਹਨ।

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link