19.12C Vancouver
ADS

Mar 18, 2024 3:14 PM - The Connect News

ਰੂਸ ਦੀਆਂ ਚੋਣਾਂ ’ਚ ਵਲਾਦੀਮੀਰ ਪੁਤਿਨ ਦੀ ਜਿੱਤ, 5ਵੀਂ ਵਾਰ ਬਣੇ ਦੇਸ਼ ਦੇ ਰਾਸ਼ਟਰਪਤੀ

Share On
the-victory-of-vladimir-putin-in-the-elections-of-russia-he-became-the-president-of-the-country-for-the-5th-time
Putin has once again taken power in Russia. In the March 15-17 voting, Putin got 88 percent of the votes. This is the 5th time in a row that Vladimir Putin has been president for another 6 years. (Photo: Twiter/President of Russia)

ਰੂਸ ਵਿਚ ਇੱਕ ਵਾਰ ਫਿਰ ਪੁਤਿਨ ਸੱਤਾ ’ਤੇ ਕਾਬਜ਼ ਹੋ ਗਏ ਹਨ। 15-17 ਮਾਰਚ ਨੂੰ ਹੋਈ ਵੋਟਿੰਗ ਵਿਚ ਪੁਤਿਨ ਨੂੰ 88 ਫੀਸਦੀ ਵੋਟ ਮਿਲੇ। ਇਹ ਲਗਾਤਾਰ 5ਵੀਂ ਵਾਰ ਹੈ ਜਦੋਂ ਵਲਾਦਿਮੀਰ ਪੁਤਿਨ ਹੋਰ 6 ਸਾਲਾਂ ਲਈ ਰਾਸ਼ਟਰਪਤੀ ਬਣੇ ਹਨ।

ਨਤੀਜਿਆਂ ਦੇ ਐਲਾਨ ਤੋਂ ਬਾਅਦ ਪੁਤਿਨ ਨੇ ਕਿਹਾ- ਹੁਣ ਰੂਸ ਹੋਰ ਵੀ ਸ਼ਕਤੀਸ਼ਾਲੀ ਅਤੇ ਪ੍ਰਭਾਵਸ਼ਾਲੀ ਬਣੇਗਾ। ਉਨ੍ਹਾਂ ਨੇ ਨਾਟੋ ’ਤੇ ਵੀ ਟਿੱਪਣੀ ਕੀਤੀ ਅਤੇ ਕਿਹਾ- ਜੇ ਅਮਰੀਕਾ ਦੀ ਅਗਵਾਈ ਵਾਲਾ ਫੌਜੀ ਸੰਗਠਨ ਅਤੇ ਰੂਸ ਆਹਮੋ-ਸਾਹਮਣੇ ਹੋਏ ਤਾਂ ਦੁਨੀਆ ਤੀਜੇ ਵਿਸ਼ਵ ਯੁੱਧ ਤੋਂ ਇੱਕ ਕਦਮ ਹੀ ਦੂਰ ਹੋਵੇਗੀ ਅਤੇ ਮੈਨੂੰ ਨਹੀਂ ਲੱਗਦਾ ਕਿ ਕੋਈ ਵੀ ਅਜਿਹਾ ਚਾਹੁੰਦਾ ਹੋਵੇਗਾ।

ਓਧਰ, ਪੱਛਮੀ ਦੇਸ਼ਾਂ ਨੇ ਰੂਸ ਦੀਆਂ ਚੋਣਾਂ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਚੋਣਾਂ ਨਾ ਤਾਂ ਆਜ਼ਾਦ ਸਨ ਅਤੇ ਨਾ ਹੀ ਨਿਰਪੱਖ ਸਨ। ਉਥੇ ਹੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਤਿਨ ਨੂੰ ਵਧਾਈ ਦਿੱਤੀ ਹੈ ਅਤੇ ਕਿਹਾ ਕਿ ਦੋਹਾਂ ਮੁਲਕਾਂ ਵਿਚ ਸੰਬਧ ਹੋਰ ਵੀ ਮਜਬੂਤ ਹੋਣਗੇ।

Latest news

third-shooting-near-schools-in-fort-st-john-in-a-month-police-investigating
Punjabi

ਫੋਰਟ ਸੇਂਟ ਜੌਨ ਵਿੱਚ ਸਕੂਲਾਂ ਨੇੜੇ ਇੱਕ ਮਹੀਨੇ ਦੌਰਾਨ ਤੀਜੀ ਸ਼ੂਟਿੰਗ, ਪੁਲਿਸ ਵੱਲੋਂ ਜਾਂਚ ਜਾਰੀ

ਬੀ.ਸੀ. ਦੇ ਫੋਰਟ ਸੇਂਟ ਜੌਨ ਵਿਚ ਪੁਲਿਸ ਵਲੋਂ ਇੱਕ ਸ਼ੂਟਿੰਗ ਦੀ ਵਾਰਦਾਤ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਕਿ 22 ਜੁਲਾਈ ਤੋਂ ਬਾਅਦ ਸ਼ਹਿਰ ਵਿਚ ਸਕੂਲਾਂ ਨੇੜੇ ਗੋਲੀਆਂ ਚੱਲਣ ਦੀ ਤੀਜੀ ਘਟਨਾ ਹੈ। ਪੁਲਿਸ ਮੁਤਾਬਕ, ਸ਼ੁੱਕਰਵਾਰ ਰਾਤ ਲਗਭਗ 10 ਵਜੇ 107A ਐਵੇਨਿਊ ਦੇ 8800 ਬਲਾਕ ਵਿਚ ਗੋਲੀਆਂ ਚੱਲੀਆਂ, ਜਿਸ ਵਿਚ ਇੱਕ ਘਰ ਨੂੰ ਨਿਸ਼ਾਨਾ ਬਣਾਇਆ ਗਿਆ।
randhawa-says-he-will-seek-congress-ticket-only-from-dera-baba-nanak
Punjabi

ਸੁਖਜਿੰਦਰ ਸਿੰਘ ਰੰਧਾਵਾ ਦਾ ਸਪੱਸ਼ਟ ਐਲਾਨ:ਸਿਰਫ ਡੇਰਾ ਬਾਬਾ ਨਾਨਕ ਹਲਕੇ ਤੋਂ ਹੀ ਲਵਾਂਗੇ ਟਿਕਟ

ਪੰਜਾਬ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਆਗੂਆਂ ਵਿੱਚ ਹੁਣ ਟਿਕਟਾਂ ਨੂੰ ਲੈ ਕੇ ਦੌੜ ਤੇਜ਼ ਹੋ ਗਈ ਹੈ। ਇਸ ਦੌਰਾਨ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਟਿਕਟ ਲੈਣੀ ਹੋਵੇਗੀ ਤਾਂ ਸਿਰਫ਼ ਇੱਕ ਟਿਕਟ ਲਈ ਜਾਵੇਗੀ ਅਤੇ ਉਹ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਹੀ ਹੋਵੇਗੀ।
canadas-inflation-rate-rises-to-3-per-cent-in-july
Punjabi

ਜੁਲਾਈ ਵਿੱਚ ਕੈਨੇਡਾ ਦੀ ਮਹਿੰਗਾਈ ਦਰ ਵਧ ਕੇ 3 ਫੀਸਦੀ ਹੋਈ

ਕੈਨੇਡਾ ਦੀ ਮਹਿੰਗਾਈ ਦਰ ਜੁਲਾਈ ਵਿਚ ਵੱਧ ਕੇ ਸੈਂਟਰਲ ਬੈਂਕ ਦੇ ਟਾਰਗੇਟ ਤੋਂ ਬਾਹਰ ਤਿੰਨ ਫੀਸਦੀ ਹੋ ਗਈ ਹੈ। ਸੋਮਵਾਰ ਨੂੰ ਸਟੈਟਿਸਟਿਕਸ ਵਿਭਾਗ ਵਲੋਂ ਜਾਰੀ ਰਿਪੋਰਟ ਮੁਤਾਬਕ, ਮੁਦਰਾਸਫੀਤੀ ਵਿਚ ਇਹ ਤਾਜ਼ਾ ਤੇਜ਼ੀ ਪ੍ਰਮੁੱਖ ਤੌਰ 'ਤੇ ਗੈਸੋਲੀਨ ਕੀਮਤਾਂ ਵਿਚ ਹੋਏ ਵਾਧੇ ਕਾਰਨ ਆਈ, ਜਦੋਂ ਕਿ ਗ੍ਰੋਸਰੀ ਸਟੋਰਾਂ ਵਿਚ ਕੋਸਟ ਪ੍ਰੈਸ਼ਰ ਇਸ ਦੌਰਾਨ ਘੱਟ ਦੇਖਣ ਨੂੰ ਮਿਲਿਆ।
two-homes-damaged-by-fire-in-port-coquitlam-about-12-people-displaced
Punjabi

ਪੋਰਟ ਕੋਕੁਇਟਲਮ ਵਿਚ ਦੋ ਘਰਾਂ ਨੂੰ ਲੱਗੀ ਅੱਗ, ਕਰੀਬ 12 ਲੋਕ ਹੋਏ ਬੇਘਰ

ਪੋਰਟ ਕੋਕੁਇਟਲਮ ਵਿਚ ਐਤਵਾਰ ਦੋ ਘਰਾਂ ਵਿਚ ਅੱਗ ਲੱਗਣ ਕਾਰਨ ਕਰੀਬ 12 ਲੋਕ ਬੇਘਰ ਹੋ ਗਏ। ਇਸ ਘਟਨਾ ਦੌਰਾਨ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਅੱਗ ਬੁਝਾਉਣ ਵਾਲੇ ਦਾ ਇੱਕ ਸਾਥੀ ਵੀ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ। ​ਘਟਨਾ ਸਥਾਨ ਦੀਆਂ ਤਸਵੀਰਾਂ ਵਿਚ Langan ਐਵੇਨਿਊ ਦੇ 1900 ਬਲਾਕ ਵਿਚ ਸਥਿਤ ਦੋ ਘਰਾਂ ਵਿਚੋਂ ਧੂੰਏਂ ਦੇ ਗੁਬਾਰ ਉੱਠਦੇ ਦੇਖੇ ਗਏ।
woman-dies-after-entering-lake-ontario-at-mississauga-park
Punjabi

ਮਿਸੀਸਾਗਾ ਵਿੱਚ ਲੇਕ ਓਨਟਾਰੀਓ ਵਿੱਚ ਡਿੱਗਣ ਤੋਂ ਬਾਅਦ ਮਹਿਲਾ ਦੀ ਮੌਤ

ਮਿਸੀਸਾਗਾ ਵਿਚ ਸ਼ਨੀਵਾਰ ਰਾਤ ਜੈਕ ਡਾਰਲਿੰਗ ਮੈਮੋਰੀਅਲ ਪਾਰਕ ਵਿਖੇ ਲੇਕ ਓਨਟਾਰੀਓ ਦੇ ਪਾਣੀ ਵਿਚ ਰੁੜ੍ਹ ਜਾਣ ਕਾਰਨ ਇੱਕ ਮਹਿਲਾ ਦੀ ਮੌਤ ਹੋ ਗਈ। ਪੀਲ ਰੀਜਨਲ ਪੁਲਿਸ ਮੁਤਾਬਕ ਘਟਨਾ ਰਾਤ ਕਰੀਬ 10:30 ਵਜੇ ਵਾਪਰੀ, ਜਦੋਂ ਮਹਿਲਾ ਲੇਕ ਦੇ ਨੇੜੇ ਮੌਜੂਦ ਸੀ ਅਤੇ ਅਚਾਨਕ ਪੈਰ ਫਿਸਲਣ ਜਾਂ ਪਾਣੀ ਦੀ ਤੇਜ਼ ਲਹਿਰ ਆਉਣ ਕਾਰਨ ਆਪਣਾ ਸੰਤੁਲਨ ਖੋਹ ਕੇ ਪਾਣੀ ਦੇ ਨਾਲ ਵਹਿ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link