9.72C Vancouver
ADS

Nov 17, 2023 6:48 PM - The Canadian Press

ਗਾਜ਼ਾ ਤੋਂ ਬਾਹਰ ਨਿਕਲਣ ਲਈ ਨਵੀਂ ਸੂਚੀ ਦਾ ਕੈਨੇਡੀਅਨ ਕਰ ਰਹੇ ਇੰਤਜ਼ਾਰ

Share On
the-wait-continues-for-canadians-wanting-out-of-gaza-approval-list-not-yet-updated
Global Affairs Canada says, so far, 367 Canadians, permanent residents and their relatives have been able to escape via the Rafah border crossing, most recently including two people on Wednesday and 10 on Monday. (Photo: The Canadian Press)

ਗਲੋਬਲ ਅਫੇਅਰਜ਼ ਕੈਨੇਡਾ ਮੁਤਾਬਕ ਕੈਨੇਡਾ ਨਾਲ ਸਬੰਧਤ 386 ਲੋਕ ਅਜੇ ਵੀ ਗਾਜ਼ਾ ਵਿੱਚ ਫਸੇ ਹੋਏ ਹਨ ਅਤੇ ਸਰਕਾਰ ਲਗਾਤਾਰ ਉਨ੍ਹਾਂ ਨਾਲ ਸੰਪਰਕ ਵਿੱਚ ਹੈ।

ਇਜ਼ਰਾਈਲ ਹਮਾਸ ਵਿਚਕਾਰ ਜਾਰੀ ਜੰਗ ਵਿਚਾਲੇ ਸ਼ੁੱਕਰਵਰ ਲਈ ਬਾਰਡਰ ਪਾਰ ਜਾਣ ਵਾਲੇ ਲੋਕਾਂ ਦੀ ਨਵੀਂ ਲਿਸਟ ਫਿਲਹਾਲ ਸਾਹਮਣੇ ਨਹੀਂ ਆਈ ਹੈ, ਜਿਸ ਕਾਰਨ ਬਹੁਤੇ ਕੈਨੇਡੀਅਨ ਨੂੰ ਰਫ਼ਾਹ ਕਰਾਸਿੰਗ ਜ਼ਰੀਏ ਗਾਜ਼ਾ ਤੋਂ ਨਿਕਲਣ ਲਈ ਥੋੜ੍ਹਾ ਲੰਮਾ ਸਮਾਂ ਇੰਤਜ਼ਾਰ ਕਰਨਾ ਪੈ ਸਕਦਾ ਹੈ।

ਸਰਕਾਰ ਮੁਤਾਬਕ ਪਿਛਲੇ ਦਿਨਾਂ ਵਿੱਚ ਕੈਨੇਡਾ ਨਾਲ ਸਬੰਧਤ ਕੁੱਲ 367 ਲੋਕ ਰਫ਼ਾਹ ਬਾਰਡਰ ਕਰਾਸਿੰਗ ਜ਼ਰੀਏ ਨਿਕਲ ਸਕੇ ਹਨ।

ਇਨ੍ਹਾਂ ਵਿੱਚੋਂ ਬੁੱਧਵਾਰ ਨੂੰ ਸਿਰਫ ਦੋ ਅਤੇ ਸੋਮਵਾਰ ਨੂੰ 10 ਲੋਕਾਂ ਨੇ ਬਾਰਡਰ ਪਾਰ ਕੀਤਾ। ਜ਼ਿਕਰਯੋਗ ਹੈ ਕਿ ਹਮਾਸ ਅੱਤਵਾਦੀਆਂ ਵੱਲੋਂ 7 ਅਕਤੂਬਰ ਨੂੰ ਅਚਾਨਕ ਇਜ਼ਰਾਈਲ 'ਤੇ ਤਾਬੜਤੋੜ ਹਮਲੇ ਬੋਲੇ ਗਏ ਸਨ ਜਿਸ ਮਗਰੋਂ ਇਜ਼ਰਾਇਲੀ ਫੌਜ ਹੁਣ ਗਾਜ਼ਾ ਵਿੱਚ ਉਨ੍ਹਾਂ ਦੇ ਖਾਤਮੇ ਲਈ ਓਪਰੇਸ਼ਨ ਚਲਾ ਰਹੀ ਹੈ।

ਇਜ਼ਰਾਈਲ ਦਾ ਕਹਿਣਾ ਹੈ ਕਿ ਉਸ ਦੇ ਸੈਨਿਕਾਂ ਨੂੰ ਗਾਜ਼ਾ ਦੇ Al-ਸ਼ਿਫਾ ਹਸਪਤਾਲ ਦੇ ਨੇੜੇ ਸਰਚ ਦੌਰਾਨ ਹਮਾਸ ਵੱਲੋਂ ਬੰਧਕ ਬਣਾਈ ਗਈ 19 ਸਾਲਾ ਸਿਪਾਹੀ ਨੋਆ ਮਾਰਸੀਆਨੋ ਦੀ ਲਾਸ਼ ਮਿਲੀ ਹੈ, ਜੋ ਹਮਾਸ ਵਲੋਂ ਬੰਧਕ ਬਣਾਏ ਗਏ 240 ਲੋਕਾਂ ਵਿਚ ਇੱਕ ਹੈ।

ਗਾਜ਼ਾ ਦੇ ਸਿਹਤ ਅਧਿਕਾਰੀਆਂ ਮੁਤਾਬਕ, ਜੰਗ ਵਿੱਚ ਹੁਣ ਤੱਕ 11,470 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link