11.6C Vancouver
ADS

Feb 19, 2021 11:15 AM -

ਨਿੱਜਤਾ ਦੇ ਅਧਿਕਾਰ ਅਤੇ ਲੋਕਾਂ ਦੀ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਅਤੇ ਮੁਲਕ ਦੀ ਪ੍ਰਭੂਸੱਤਾ ਤੇ ਅਖੰਡਤਾ ਵਿਚਾਲੇ ਸੰਤੁਲਨ ਹੋਣਾ ਚਾਹੀਦਾ ਹੈ:ਐਚ ਸੀ

Share On
there-should-be-balance-between-right-to-privacy-freedom-of-speech-sovereignty-and-integrity-of-country-delhi-hc
There should be balance between right to privacy, freedom of speech, sovereignty and integrity of country: Delhi HC

ਦਿੱਲੀ ਉੱਚ ਅਦਾਲਤ ਵੱਲੋਂ 'ਟੂਲਕਿੱਟ' ਮਾਮਲੇ 'ਚ ਗ੍ਰਿਫ਼ਤਾਰ ਵਾਤਾਵਰਨ ਕਾਰਕੁੰਨ ਦਿਸ਼ਾ ਰਵੀ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅੱਜ ਸ਼ੁੱਕਰਵਾਰ ਨੂੰ ਆਖਿਆ ਗਿਆ ਹੈ ਕਿ ਨਿੱਜਤਾ ਦੇ ਅਧਿਕਾਰ ਅਤੇ ਲੋਕਾਂ ਦੀ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਅਤੇ ਮੁਲਕ ਦੀ ਪ੍ਰਭੂਸੱਤਾ ਅਤੇ ਅਖੰਡਤਾ ਵਿਚਾਲੇ ਸੰਤੁਲਨ ਹੋਣਾ ਚਾਹੀਦਾ ਹੈI

ਜਸਟਿਸ ਪ੍ਰਭਾ ਦੀ ਬੈਂਚ ਨੇ ਆਖਿਆ ਕਿ ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਇਹ ਨਿਯਮ ਪੂਰੀ ਦੁਨੀਆ 'ਚ ਬਹੁਤ ਹੀ ਵਿਵਾਦਿਤ ਮੁੱਦਾ ਰਿਹਾ ਹੈ ਅਤੇ ਭਾਰਤ ਇਸ ਲਈ ਕੋਈ ਅਪਵਾਦ ਨਹੀਂ ਹੈI

ਦਰਅਸਲ, ਉੱਚ ਅਦਾਲਤ ਦੀ ਇਹ ਟਿੱਪਣੀ ਦਿਸ਼ਾ ਰਵੀ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਦੀ ਸੁਣਵਾਈ ਦੌਰਾਨ ਕੀਤੀ ਗਈ, ਜਿਸ ਵਿੱਚ ਦਿੱਲੀ ਪੁਲਿਸ ਨੂੰ ਇਹ ਹਦਾਇਤਾਂ ਦੇਣ ਦੀ ਮੰਗ ਕੀਤੀ ਗਈ ਹੈ ਕਿ ਉਹ ਦਿਸ਼ਾ ਖ਼ਿਲਾਫ਼ ਦਰਜ ਕੀਤੀ ਗਈ ਐੱਫਆਈਆਰ ਦੇ ਸੰਦਰਭ 'ਚ ਕੋਈ ਜਾਂਚ ਸਮੱਗਰੀ ਮੀਡੀਆ ਜਾਂ ਕਿਸੇ ਵੀ ਤੀਜੇ ਪੱਖ ਨੂੰ ਲੀਕ ਨਾ ਕਰੇI

ਅਦਾਲਤ ਵੱਲੋਂ ਇਸ ਮਾਮਲੇ 'ਚ ਅੱਗੇ ਵਿਸਥਾਰ ਨਾਲ ਸੁਣਵਾਈ ਕਰਨ ਲਈ 17 ਮਾਰਚ ਤੈਅ ਕਰਦਿਆਂ ਸਾਰੇ ਪੱਖਾਂ ਨੂੰ ਆਪਣੇ ਜਵਾਬ ਅਤੇ ਪ੍ਰਤੀਵਾਦ ਦਾਖਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨI


ਅਦਾਲਤ ਨੇ ਆਖਿਆ,"....ਕਿਸੇ ਵੀ ਪੱਤਰਕਾਰ ਨੂੰ ਖ਼ਬਰ ਦੀ ਪੁਸ਼ਟੀ ਕਰਨ ਲਈ ਆਪਣੇ ਸੂਤਰਾਂ ਦਾ ਖ਼ੁਲਾਸਾ ਕਰਨ ਲਈ ਨਹੀਂ ਕਿਹਾ ਜਾਂ ਸਕਦਾ, ਪਰ ਉਹ ਖ਼ਬਰਾਂ ਦੀ ਪ੍ਰਮਾਣਿਕਤਾ ਜ਼ਰੂਰ ਸੁਨਿਸ਼ਚਿਤ ਕਰਨਗੇI"


ਗ਼ੌਰਤਲਬ ਹੈ ਕਿ ਦਿਸ਼ਾ ਰਵੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਖਿਲ ਸਿੱਬਲ ਨੇ ਕਥਿਤ 'ਵਟ੍ਸਐਪ ਗੱਲਬਾਤ' ਦੇ ਸੰਦਰਭ 'ਚ ਖ਼ਬਰਾਂ ਦੇ ਤਿੰਨ ਚੈਨਲਾਂ (ਟੀਵੀ ਟੁਡੇ, ਟਾਇਮਸ ਨਾਓ ਅਤੇ ਨਿਊਜ਼ 18 ) 'ਤੇ ਚੱਲ ਰਹੀਆਂ ਖ਼ਬਰਾਂ ਅਤੇ ਟਵੀਟਸ ਆਪਣੇ ਆਨਲਾਈਨ ਪਲੈਟਫਾਰਮਾਂ ਤੋਂ ਹਟਾਉਣ ਦੀਆਂ ਹਦਾਇਤਾਂ ਦੀ ਮੰਗ ਕੀਤੀ ਸੀI


ਉਹਨਾਂ ਇਹ ਵੀ ਆਖਿਆ ਕਿ ਜਾਂਚ ਲਈ ਕਿਸੇ ਖ਼ਾਸ ਜਾਣਕਾਰੀ ਨੂੰ ਸਰਵਜਨਕ ਰਿਕਾਰਡ ਦਾ ਹਿੱਸਾ ਨਾ ਹੋਣ ਤੋਂ ਰੋਕਣ ਲਈ ਉਕਤ ਮੀਡੀਆ ਘਰਾਣਿਆਂ ਨੂੰ ਹਦਾਇਤਾਂ ਦਿੱਤੀਆਂ ਜਾਣI

ਉਹਨਾਂ ਦਿੱਲੀ ਪੁਲਿਸ 'ਤੇ ਵੀ ਜਾਂਚ ਦੀ ਅਹਿਮ ਜਾਣਕਾਰੀ ਮੀਡੀਆ 'ਚ ਲੀਕ ਕਰਨ ਦਾ ਕਥਿਤ ਇਲਜ਼ਾਮ ਲਾਇਆI
ਪਰ ਇਸ ਦਰਮਿਆਨ ਦਿੱਲੀ ਪੁਲਿਸ ਵੱਲੋਂ ਪੇਸ਼ ਹੋਏ ਐਡੀਸ਼ਨਲ ਸੋਲੀਸਿਟਰ ਜਨਰਲ ਐੱਸ ਵੀ ਰਾਜੂ ਨੇ ਪਟੀਸ਼ਨਰ ਵੱਲੋਂ ਲਾਏ ਸਾਰੇ ਇਲਜ਼ਾਮਾਂ ਦਾ ਖੰਡਨ ਕੀਤਾI


ਉਹਨਾਂ ਆਖਿਆ,"ਉਸਦਾ(ਦਿਸ਼ਾ ਰਵੀ) ਕਹਿਣਾ ਹੈ ਕਿ ਸੁਨੇਹੇ 3 ਫਰਵਰੀ ਦੇ ਹਨ, ਜਦਕਿ ਉਸਦਾ ਫ਼ੋਨ 13 ਫਰਵਰੀ ਨੂੰ ਜ਼ਬਤ ਕੀਤਾ ਗਿਆ ਸੀ, ਉਹ ਇਸਨੂੰ 3 ਤੋਂ 13 ਫਰਵਰੀ ਵਿਚਾਲੇ ਆਪ ਲੀਕ ਕਰ ਸਕਦੀ ਸੀ, ਕਿਉਂਕਿ ਉਸਦਾ ਫ਼ੋਨ ਉਸਦੇ ਕੋਲ ਹੀ ਸੀI "


ਦਿੱਲੀ ਪੁਲਿਸ ਦੇ ਇੱਕ ਵਿਸਥਾਰਿਤ ਹਲਫ਼ਨਾਮੇ 'ਚ ਆਖਿਆ ਗਿਆ ਕਿ ਪਟੀਸ਼ਨਕਰਤਾ ਵੱਲੋਂ ਉਸਦੇ ਖ਼ਿਲਾਫ਼ ਲਾਏ ਇਲਜ਼ਾਮ ਗ਼ਲਤ ਹਨ ਅਤੇ ਪੁਲਿਸ ਨੇ ਨਾ ਕੁਝ ਲੀਕ ਕੀਤਾ ਹੈ ਅਤੇ ਨਾ ਹੀ ਮੀਡੀਆ ਨਾਲ ਕੋਈ ਇਨਪੁਟ ਜਾਂ ਡਾਟਾ ਸਾਂਝਾ ਕੀਤਾ ਹੈI


ਇਸ ਦੌਰਾਨ, ਨਿਊਜ਼ ਬਰਾਡਕਾਸਟਿੰਗ ਸਟੈਂਡਰ੍ਡ੍ਸ ਅਥਾਰਟੀ (ਐੱਨ ਬੀ ਐੱਸ ਏ) ਅਤੇ ਸੂਚਨਾ ਅਤੇ ਪ੍ਰਸਾਰਣ ਮਹਿਕਮੇ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਉਨ੍ਹਾਂ ਨੂੰ ਹੁਣ ਤੱਕ ਇਸ ਬਾਰੇ ਕੋਈ ਵੀ ਸ਼ਿਕਾਇਤ ਨਹੀਂ ਮਿਲੀI


ਦੱਸਣਯੋਗ ਹੈ ਕਿ ਟੂਲਕਿੱਟ ਮਾਮਲੇ 'ਚ ਕਥਿਤ ਦੋਸ਼ੀ, ਦਿਸ਼ਾ ਰਵੀ ਵੱਲੋਂ ਵੀਰਵਾਰ ਨੂੰ ਦਿੱਲੀ ਪੁਲਿਸ ਲਈ ਉਸ ਖ਼ਿਲਾਫ਼ ਦਰਜ ਕੀਤੀ ਐੱਫ ਆਈ ਆਰ ਨਾਲ ਸਬੰਧਿਤ ਕਿਸੇ ਵੀ ਤਰਾਂ ਦੀ ਜਾਂਚ ਸਮੱਗਰੀ ਮੀਡੀਆ ਸਣੇ ਕਿਸੇ ਵੀ ਤੀਜੀ ਧਿਰ ਨੂੰ ਲੀਕ ਨਾ ਕਰਨ ਸਬੰਧੀ ਹਦਾਇਤਾਂ ਦੀ ਮੰਗ ਕੀਤੀ ਸੀI


ਦਿਸ਼ਾ ਰਵੀ 21 ਸਾਲਾਂ ਦੀ ਵਾਤਾਵਰਨ ਕਾਰਕੁੰਨ ਹੈ, ਜਿਸਨੂੰ ਕਿਸਾਨਾਂ ਦੇ ਪ੍ਰਦਰਸ਼ਨ ਦੇ ਸੰਦਰਭ 'ਚ 'ਟੂਲਕਿੱਟ' ਦਸਤਾਵੇਜ਼ ਨੂੰ ਬਣਾਉਣ ਅਤੇ ਫੈਲਾਉਣ ਦੇ ਮਾਮਲੇ 'ਚ ਬੈਂਗਲੁਰੂ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀI


ਇਸ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਗੂਗਲ ਨੂੰ ਵੀ ਜਿਸ ਖਾਤੇ ਤੋਂ 'ਟੂਲਕਿੱਟ' ਬਣਾਈ ਗਈ ਅਤੇ ਸੋਸ਼ਲ ਮੀਡੀਆ 'ਤੇ ਚੜ੍ਹਾਈ ਗਈ ਸੀ, ਉਸਦੀ ਰਜਿਸਟਰੇਸ਼ਨ ਦੀ ਜਾਣਕਾਰੀ ਅਤੇ ਹੋਰ ਐਕਟੀਵਿਟੀ ਦੀ ਜਾਣਕਾਰੀ ਦੀ ਮੰਗ ਕੀਤੀ ਸੀI


ਟੂਲਕਿੱਟ 'ਚ ਦੋ ਈ-ਮੇਲ ਆਈ ਡੀਜ਼,ਇੱਕ ਇੰਸਟਾਗ੍ਰਾਮ ਖਾਤਾ ਤੇ ਇੱਕ ਯੂਨੀਫਾਰਮ ਰਿਸੋਰਸ ਲੋਕੇਟਰ (ਯੂਆਰਐਲ) ਬਾਰੇ ਦੱਸਿਆ ਗਿਆ ਹੈ ਅਤੇ ਪੁਲਿਸ ਨੇ ਇਨ੍ਹਾਂ ਪਲੈਟਫਾਰਮਸ ਤੋਂ ਇਸਦੀ ਜਾਣਕਾਰੀ ਮੰਗੀ ਹੈI


ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ 'ਟੂਲਕਿੱਟ' ਬਣਾਉਣ ਦੇ ਮਾਮਲੇ 'ਚ ਅਣਪਛਾਤੇ ਲੋਕਾਂ 'ਤੇ ਐੱਫਆਈਆਰ ਦਰਜ ਕੀਤੀ ਜਾਂ ਚੁੱਕੀ ਹੈI

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link