14.09C Vancouver
ADS

May 2, 2024 4:23 PM - The Canadian Press

ਕੈਨੇਡੀਅਨਾਂ ਨੂੰ ਉੱਚ ਵਿਆਜ ਦਰ ਤੋਂ ਆਉਣ ਵਾਲੇ ਮਹੀਨੇ ਮਿਲ ਸਕਦੀ ਹੈ ਰਾਹਤ

Share On
theres-a-limit-to-how-much-interest-rates-in-canada-and-u-s-can-diverge-macklem
The Federal Reserve held interest rates on Wednesday and signalled it won't cut them until it is more confident that the annual inflation rate is headed back to the two per cent target.(Photo: The Canadian Press)

ਕੈਨੇਡੀਅਨਾਂ ਨੂੰ ਉੱਚ ਵਿਆਜ ਦਰ ਤੋਂ ਜੂਨ ਵਿਚ ਰਾਹਤ ਮਿਲ ਸਕਦੀ ਹੈ। ਬੈਂਕ ਆਫ਼ ਕੈਨੇਡਾ ਦੇ ਗਵਰਨਰ ਟਿਫ ਮੈਕਲੇਮ ਦਾ ਕਹਿਣਾ ਹੈ ਕਿ ਅਮਰੀਕਾ ਦੇ ਮੁਕਾਬਲੇ ਕੈਨੇਡਾ ਵਿਚ ਵਿਆਜ ਦਰ ਦਾ ਵਧੇਰੇ ਅਸਰ ਦਿਸ ਰਿਹਾ ਹੈ, ਜਿਸ ਨਾਲ ਆਉਣ ਵਾਲੇ ਮਹੀਨਿਆਂ ਵਿਚ ਦੋਹਾਂ ਮੁਲਕਾਂ ਦੀ ਮੁਦਰਾ ਨੀਤੀ ਵੱਖਰੀ ਸਟੇਜ ਸਥਾਪਤ ਕਰਦੀ ਨਜ਼ਰ ਆ ਸਕਦੀ ਹੈ।

ਬੀਤੀ ਸ਼ਾਮ ਸੈਨੇਟ ਦੀ ਬੈਕਿੰਗ ਕਮੇਟੀ ਸਾਹਮਣੇ ਪੇਸ਼ ਹੋਏ ਮੈਕਲੇਮ ਨੇ ਕਿਹਾ ਕਿ 6 ਮਹੀਨੇ ਪਹਿਲਾਂ ਅਮਰੀਕਾ ਦੀ ਆਰਥਿਕਤਾ ਵਿਚ ਮਹਿੰਗਾਈ ਦੀ ਕੁਝ ਚੰਗੀ ਤਸਵੀਰ ਦਿਸ ਰਹੀ ਸੀ, ਜਦੋਂ ਕਿ ਇਸ ਦੇ ਉਲਟ ਸਾਡੀ ਮਹਿੰਗਾਈ ਇੱਕ ਕਿਸਮ ਦੀ ਸਟਿਕੀ ਸੀ ਪਰ ਹਾਲ ਹੀ ਦੇ ਤਿੰਨ ਮਹੀਨਿਆਂ ਵਿਚ ਕੈਨੇਡਾ ਨੇ ਮਹਿੰਗਾਈ ਦਰ ਵਿਚ ਜੋ ਕਮੀ ਦਰਜ ਕੀਤੀ ਉਹ ਉਤਸ਼ਾਹਜਨਕ ਹੈ।

ਇਸ ਦੇ ਨਾਲ ਹੀ ਬੈਂਕ ਆਫ਼ ਕੈਨੇਡਾ ਦੇ ਗਵਰਨਰ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਪਿਛਲੇ ਮਹੀਨੇ ਪੇਸ਼ ਕੀਤੇ ਗਏ ਫੈਡਰਲ ਬਜਟ ਦਾ ਮਹਿੰਗਾਈ ’ਤੇ ਜ਼ਿਆਦਾ ਅਸਰ ਪਵੇਗਾ। ਗਵਰਨਰ ਦੀ ਇਹ ਟਿੱਪਣੀ ਕਾਫ਼ੀ ਮਹੱਤਵਪੂਰਨ ਹੈ ਕਿਉਂਕਿ ਬਜਟ ਖ਼ਰਚ ਕਾਰਨ ਵਿਆਜ ਦਰਾਂ ਵਿਚ ਕਟੌਤੀ ਦੇਰੀ ਨਾਲ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਸੀ।

ਅਰਥ ਸ਼ਾਸਤਰੀ ਅਤੇ ਨਿਵੇਸ਼ਕ ਉਮੀਦ ਕਰਦੇ ਹਨ ਕਿ ਬੈਂਕ ਆਫ ਕੈਨੇਡਾ ਜੂਨ ਜਾਂ ਜੁਲਾਈ ਵਿਚ ਵਿਆਜ ਦਰਾਂ ਨੂੰ ਘਟਾਉਣਾ ਸ਼ੁਰੂ ਕਰ ਸਕਦਾ ਹੈ, ਜਦੋਂ ਕਿ ਅਮਰੀਕਾ ਦੇ ਸੈਂਟਰਲ ਬੈਂਕ ਵਲੋਂ ਸਤੰਬਰ ਤੋਂ ਪਹਿਲਾਂ ਦਰਾਂ ਵਿਚ ਕਟੌਤੀ ਕੀਤੇ ਜਾਣ ਦੀ ਉਮੀਦ ਨਹੀਂ। ਹਾਲਾਂਕਿ, ਕੈਨੇਡੀਅਨਾਂ ਅਤੇ ਅਮਰੀਕਾ ਦੀਆਂ ਵਿਆਜ ਦਰਾਂ ਵਿਚਕਾਰ ਅੰਤਰ ਕੈਨੇਡੀਅਨ ਡਾਲਰ ’ਤੇ ਥੋੜ੍ਹੇ ਸਮੇਂ ਲਈ ਹੇਠਾਂ ਵੱਲ ਦਬਾਅ ਪਾ ਸਕਦਾ ਹੈ।

Latest news

b-c-conservative-leader-attacks-eby-government-over-forestry-decline
Punjabi

ਬੀ.ਸੀ. ਕੰਜ਼ਰਵੇਟਿਵ ਆਗੂ ਦਾ ਈਬੀ ਸਰਕਾਰ ’ਤੇ ਹਮਲਾ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਪ੍ਰੀਮੀਅਰ ਡੇਵਿਡ ਈਬੀ 'ਤੇ ਦੋਸ਼ ਲਾਇਆ ਹੈ ਕਿ ਉਹ ਸੂਬੇ ਦੇ ਜੰਗਲਾਤ ਖੇਤਰ ਦੀ ਬਰਬਾਦੀ ਲਈ ਅਮਰੀਕੀ ਰਾਸ਼ਟਰਪਤੀ ਦੇ ਟੈਰਿਫਸ ਨੂੰ ਜ਼ਿੰਮੇਵਾਰ ਠਹਿਰਾ ਕੇ ਆਪਣੀਆਂ ਨਾਕਾਮੀਆਂ ਨੂੰ ਲੁਕਾ ਰਹੇ ਹਨ। ਮੰਗਲਵਾਰ ਨੂੰ ਇੱਕ ਬਿਆਨ ਵਿਚ ਰਸਟੈਡ ਨੇ ਕਿਹਾ ਕਿ ਅਮਰੀਕੀ ਟੈਰਿਫਸ ਨੁਕਸਾਨਦੇਹ ਹਨ ਅਤੇ ਸਾਨੂੰ ਉਨ੍ਹਾਂ ਖ਼ਿਲਾਫ਼ ਸਖ਼ਤ ਲੜਾਈ ਲੜਨੀ ਵੀ ਚਾਹੀਦੀ ਹੈ ਪਰ ਟਰੰਪ ਦੀ ਵਾਪਸੀ ਤੋਂ ਬਹੁਤ ਪਹਿਲਾਂ ਸਾਲ 2016 ਤੋਂ ਹੀ ਬੀ. ਸੀ. ਦੇ Interior ਵਿਚਜੰਗਲਾਤ ਉਤਪਾਦਨ ਡਿੱਗਣਾ ਸ਼ੁਰੂ ਹੋ ਗਿਆ ਸੀ, ਜੋ ਹੁਣ ਤੱਕ 50 ਫੀਸਦੀ ਘਟ ਚੁੱਕਾ ਹੈ।
trumps-presidency-delays-quebec-sovereignty-referendum-says-parti-québécois
Punjabi

ਟਰੰਪ ਦੇ ਰਾਸ਼ਟਰਪਤੀ ਰਹਿਣ ਤੱਕ ਕਿਊਬੈਕ ਦੀ ਆਜ਼ਾਦੀ ਲਈ ਰੈਫਰੈਂਡਮ ਨਹੀਂ ਕਰਵਾਏਗਾ: Parti Québécois

ਕਿਊਬੈਕ ਦੀ ਵੱਖਵਾਦੀ ਪਾਰਟੀ ਦੇ ਲੀਡਰ ਪਾਲ ਸੇਂਟ-ਪੀਅਰ ਪਲੈਮੰਡਨ ਨੇ ਰਾਸ਼ਟਰਪਤੀ ਡੌਨਲਡ ਟਰੰਪ ਦੇ ਸੱਤਾ ਵਿਚ ਰਹਿੰਦਿਆਂ ਸੂਬੇ ਵਿਚ ਆਜ਼ਾਦੀ ਲਈ ਰਿਫਰੈਂਡਮ ਕਰਵਾਉਣ ਦੇ ਆਪਣੇ ਏਜੰਡੇ ਨੂੰ ਟਾਲਣ ਦਾ ਫੈਸਲਾ ਕੀਤਾ ਹੈ। ਪਲੈਮੰਡਨ ਨੇ ਮੰਗਲਵਾਰ ਇੱਕ ਪ੍ਰੈਸ ਰਿਲੀਜ਼ ਜਾਰੀ ਕਰਦਿਆਂ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ 5 ਅਕਤੂਬਰ ਨੂੰ ਹੋਣ ਵਾਲੀਆਂ ਸੂਬਾਈ ਚੋਣਾਂ ਵਿਚ ਜਿੱਤ ਕੇ ਸਰਕਾਰ ਵਿਚ ਆਉਂਦੀ ਹੈ ਤਾਂ ਉਹ ਟਰੰਪ ਦੇ ਰਾਸ਼ਟਰਪਤੀ ਰਹਿੰਦਿਆਂ ਕਿਊਬੈਕ ਵਿਚ ਰਿਫਰੈਂਡਮ ਨਹੀਂ ਕਰਵਾਉਣਗੇ।
sentencing-arguments-begin-for-man-convicted-of-sexually-assaulting-three-women
Punjabi

ਜਿਨਸੀ ਸ਼ੋਸ਼ਣ ਦੇ ਦੋਸ਼ੀ Mantha ਨੂੰ ਅੱਜ ਮਿਲ ਸਕਦੀ ਹੈ ਸਜ਼ਾ

ਕੈਲਗਰੀ ਵਿਚ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ੀ ਰਿਚਰਡ Mantha ਦੀ ਸਜ਼ਾ 'ਤੇ ਅਦਾਲਤ ਵਿੱਚ ਅੱਜ ਬਹਿਸ ਸ਼ੁਰੂ ਹੋ ਗਈ ਹੈ। ਉਹ ਤਿੰਨ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਨਸ਼ੀਲਾ ਪਦਾਰਥ ਦੇਣ ਦੇ ਮਾਮਲੇ ਵਿੱਚ ਦੋਸ਼ੀ ਹੈ। ਦੋ ਸਾਲਾਂ ਤੋਂ ਵੱਧ ਸਮੇਂ ਤੱਕ ਚੱਲੇ ਇਸ ਟ੍ਰਾਇਲ ਤੋਂ ਬਾਅਦ 62 ਸਾਲਾ Richard Mantha ਨੂੰ ਛੇ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਸੀ।
goldstream-falls-swimming-incident-27-year-old-man-dies
Punjabi

ਗੋਲਡਸਟ੍ਰੀਮ ਫਾਲਜ਼ ’ਚ ਤੈਰਾਕੀ ਦੌਰਾਨ 27 ਸਾਲਾ ਵਿਅਕਤੀ ਦੀ ਮੌਤ

ਵੈਨਕੂਵਰ ਆਈਲੈਂਡ ਦੇ ਇੱਕ ਝਰਨੇ ਵਿਚ ਇੱਕ 27 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਘਟਨਾ ਵਾਪਰੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਲੈਂਗਫੋਰਡ ਵਿਚ ਸੋਮਵਾਰ ਸ਼ਾਮ ਕਰੀਬ 7:35 ਵਜੇ ਉਹਨਾਂ ਨੂੰ 3450 ਟ੍ਰਾਂਸ-ਕੈਨੇਡਾ ਹਾਈਵੇਅ ਵਿਖੇ ਇੱਕ ਤੈਰਾਕ ਦੇ Goldstream Falls ਦੇ ਪਾਣੀ ਵਿਚ ਡੁੱਬਣ ਦੀ ਰਿਪੋਰਟ ਮਿਲੀ।
poilievre-attacks-carney-government-over-ev-mandate
Punjabi

EV ਮੈਨਡੇਟ ਨੂੰ ਲੈ ਕੇ ਪੌਲੀਐਵ ਦਾ ਕਾਰਨੀ ਸਰਕਾਰ ’ਤੇ ਹਮਲਾ

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ EV ਆਦੇਸ਼ ਨੂੰ ਵਾਪਸ ਲੈ ਕੇ ਪਿਛਲੇ ਦਰਵਾਜ਼ੇ ਰਾਹੀਂ ਇਨ੍ਹਾਂ ਨੂੰ ਨਵੇਂ ਤਰੀਕੇ ਨਾਲ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਕੈਨੇਡਾ ਗਜ਼ਟ ਵਿਚ ਦਿੱਤੇ ਗਏ ਨੋਟਿਸ ਮੁਤਾਬਕ, ਸਰਕਾਰ ਨੇ ਪੁਰਾਣੇ EV Sales Mandate ਨੂੰ ਰੱਦ ਕਰਨ ਦੀ ਪ੍ਰਕਿਰਿਆ ਹਾਲ ਹੀ ਵਿਚ ਸ਼ੁਰੂ ਕੀਤੀ ਹੈ, ਜਿਸ ਤਹਿਤ ਇਸ ਸਾਲ 20 ਫੀਸਦੀ ਨਵੀਆਂ ਗੱਡੀਆਂ ਦਾ ਇਲੈਕਟ੍ਰਿਕ ਹੋਣਾ ਲਾਜ਼ਮੀ ਕੀਤਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link