13.55C Vancouver
ADS

Jan 29, 2025 1:31 PM - The Canadian Press

ਕੈਲਗਰੀ ਦੇ ਸਟੋਰ ਤੋਂ 6 ਹਜ਼ਾਰ ਡਾਲਰ ਦੇ ਕੱਪੜੇ ਚੋਰੀ ਕਰਨ ਦੇ ਦੋਸ਼ 'ਚ 4 ਵਿਅਕਤੀ ਚਾਰਜ

Share On
thieves-steal-6k-in-clothing-merchandise-from-calgary-lululemon
Lorem ipsum dolor sit, amet consectetur adipisicing elit. Temporibus odio iste minima consequuntur pariatur magni delectus sapiente numquam quos voluptatum! Esse tempora dolore quisquam ipsa laborum blanditiis nulla doloremque iusto!

ਕੈਲਗਰੀ ਦੇ ਮਿਸ਼ਨ ਨੇਬਰਹੁੱਡ ਵਿਚ ਇਕ ਸਟੋਰ ਤੋਂ ਪਿਛਲੇ ਹਫਤੇ ਕਰੀਬ 6 ਹਜ਼ਾਰ ਡਾਲਰ ਦੇ ਕੱਪੜੇ ਚੋਰੀ ਕਰਨ ਦੇ ਦੋਸ਼ ਵਿਚ 4 ਵਿਅਕਤੀਆਂ ਨੂੰ ਚਾਰਜ ਕੀਤਾ ਗਿਆ ਹੈ।

ਪੁਲਿਸ ਨੇ ਦੱਸਿਆ ਕਿ ਇਸ ਗਰੁੱਪ ਨੇ 4 ਸਟ੍ਰੀਟ ਅਤੇ 23 ਐਵੇਨਿਊ ਦੱਖਣ-ਪੱਛਮ ਦੇ ਲੂਲਿਊਮੋਨ ਸਟੋਰ ਵਿਚ ਸ਼ੌਪਿੰਗ ਬਹਾਨੇ ਕਾਫੀ ਕੱਪੜੇ ਇਕੱਠੇ ਕੀਤੇ ਅਤੇ ਬਿਨਾਂ ਪੈਸੇ ਦਿੱਤੇ ਇਹ ਫਰਾਰ ਹੋ ਗਏ। ਜਾਂਚ ਅਧਿਕਾਰੀਆਂ ਮੁਤਾਬਕ ਇੱਥੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਕਾਫੀ ਜਾਣਕਾਰੀ ਦਿੱਤੀ, ਜਿਸ ਦੀ ਮਦਦ ਨਾਲ ਬ੍ਰਿਜਲੈਂਡ ਦੇ ਘਰ ਬਾਹਰੋਂ ਪਾਰਕ ਕੀਤਾ ਵਾਹਨ ਜ਼ਬਤ ਕੀਤਾ ਗਿਆ।

ਔਫੀਸਰਜ਼ ਨੇ ਘਰ ਦੀ ਜਾਂਚ ਕੀਤੀ ਅਤੇ ਅੰਦਰ ਮੌਜੂਦ 5 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ। ਪੁਲਿਸ ਨੂੰ ਜਦ ਪਤਾ ਲੱਗਾ ਕਿ ਇਨ੍ਹਾਂ ਵਿਚੋਂ ਇਕ ਇਸ ਚੋਰੀ ਵਿਚ ਮੌਜੂਦ ਨਹੀਂ ਸੀ ਤਾਂ ਉਨ੍ਹਾਂ ਨੇ ਇਕ ਨੂੰ ਰਿਹਾਅ ਕਰ ਦਿੱਤਾ। ਚੋਰੀ ਦਾ ਸਮਾਨ ਇਸ ਦੇ ਮਾਲਕ ਨੂੰ ਵਾਪਸ ਕਰ ਦਿੱਤਾ ਗਿਆ ਹੈ। ਪੁਲਿਸ ਨੇ ਚੈਨਟੇਲ ਬੇਰਹਾਟ, ਮਿਰਾਂਡਾ ਨੈਸ਼ਕੈਪੋ, ਨਿਕੋਲਸ ਵੁਲਫੀਅਰ ਅਤੇ ਗਿਲਬਰਟ ਪੀਸ ਨੂੰ $5,000 ਤੋਂ ਵੱਧ ਦੀ ਚੋਰੀ ਕਰਨ ਦੇ ਦੋਸ਼ ਵਿਚ ਚਾਰਜ ਕੀਤਾ ਹੈ। ਨੈਸ਼ਕੈਪੋ ਅਤੇ ਵੁਲਫੀਅਰ ਰਿਹਾਈ ਦੀਆਂ ਸ਼ਰਤਾਂ ਦੀ ਉਲੰਘਣਾ ਦੇ ਚਾਰਜਿਜ਼ ਦਾ ਵੀ ਸਾਹਮਣਾ ਕਰ ਰਹੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link