9.73C Vancouver
ADS

Nov 29, 2021 8:26 PM - The Canadian Press

ਕੈਨੇਡਾ 'ਚ ਕੋਵਿਡ-19 ਦੇ ਓਮੀਕਰੌਨ ਵੇਰੀਐਂਟ ਦਾ ਤੀਜਾ ਮਾਮਲਾ ਹੋਇਆ ਰਿਪੋਰਟ

Share On
third-case-of-omicron-variant-of-covid-19-confirmed-in-canada
A young person gets vaccinated at a COVID-19 vaccination clinic, as the campaign to vaccinate children aged five to 11 against COVID-19 continues, in Montreal, Friday, Nov. 26, 2021. THE CANADIAN PRESS/Ryan Remiorz

ਕਿਊਬੈਕ ਦੇ ਸਿਹਤ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਸੂਬੇ 'ਚ ਕੋਵਿਡ-19 ਦੇ ਨਵੇਂ ਅਤੇ ਬੇਹੱਦ ਖਤਰਨਾਕ ਮੰਨੇ ਜਾ ਰਹੇ ਵੇਰੀਐਂਟ ਓਮੀਕਰੌਨ ਦਾ ਇੱਕ ਮਾਮਲਾ ਰਿਪੋਰਟ ਹੋਇਆ ਹੈ।

ਸਿਹਤ ਮੰਤਰੀ ਕ੍ਰਿਸਟੀਅਨ ਡੁਬੇ ਨੇ ਇਸ ਸੰਬੰਧੀ ਇੱਕ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੱਤੀ।

ਡੁਬੇ ਨੇ ਕਿਹਾ ਕਿ ਦੱਖਣੀ ਅਫ੍ਰੀਕਾ ਸੰਬੰਧੀ ਦੇਸ਼ਾਂ ਤੋਂ ਹਾਲ 'ਚ ਯਾਤਰਾ ਕਰ ਕੇ ਪਰਤੇ 115 ਲੋਕਾਂ ਨੂੰ ਸੂਬੇ ਨੇ ਆਈਸੋਲੇਟ ਕਰਨ ਨੂੰ ਕਿਹਾ ਹੈ ਅਤੇ ਸਭ ਨੂੰ ਪੀ.ਸੀ.ਆਰ. ਟੈਸਟ ਹਾਸਿਲ ਕਰਨ ਲਈ ਆਖਿਆ ਹੈ।

ਯਾਦ ਰਹੇ ਇਸ ਤੋਂ ਪਹਿਲਾਂ ਔਂਟੈਰੀਓ ਨੇ ਇਸ ਵਾਇਰਸ ਦੇ ਕੈਨੇਡਾ ਦੇ ਪਹਿਲੇ 2 ਮਾਮਲੇ ਰਿਪੋਰਟ ਕੀਤੇ ਸਨ।

ਸੂਬੇ ਦਾ ਕਹਿਣਾ ਸੀ ਕਿ ਵਾਇਰਸ ਤੋਂ ਪ੍ਰਭਾਵਿਤ ਲੋਕ ਹਾਲ 'ਚ ਨਾਈਜੀਰੀਆ 'ਚ ਰਹੇ ਸਨ।

ਉਨ੍ਹਾਂ ਦੇ ਔਟਵਾ ਦੀ ਯਾਤਰਾ ਤੋਂ ਪਹਿਲਾਂ ਦੋਵਾਂ ਨੂੰ ਮੌਂਟਰੀਅਲ 'ਚ ਟੈਸਟ ਕੀਤਾ ਗਿਆ ਸੀ।

Latest news

calgary-police-seize-cache-of-weapons-arrest-3-20-charges-laid
Punjabi

ਕੈਲਗਰੀ 'ਚ ਘਰ 'ਤੇ ਪੁਲਿਸ ਦਾ ਛਾਪਾ, ਭਾਰੀ ਮਾਤਰਾ 'ਚ ਹਥਿਆਰ ਬਰਾਮਦ, 3 ਗ੍ਰਿਫ਼ਤਾਰ

ਕੈਲਗਰੀ ਦੇ ਨੌਰਥ ਈਸਟ ਇਲਾਕੇ ਵਿੱਚ ਪੁਲਿਸ ਨੇ ਇੱਕ ਘਰ ਵਿੱਚ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ ਅਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੁੱਲ 20 ਦੋਸ਼ ਤੈਅ ਕੀਤੇ ਹਨ। ਪੁਲਿਸ ਮੁਤਾਬਕ 10 ਸਤੰਬਰ ਨੂੰ ਕੋਵਿੰਗਟਨ ਰਾਈਜ਼ ਐਨ.ਈ. ਦੇ 100 ਬਲਾਕ ਵਿੱਚ ਸਥਿਤ ਇੱਕ ਘਰ ਵਿਚ ਛਾਪਾ ਮਾਰਿਆ ਗਿਆ ਸੀ।
pedestrian-killed-after-being-struck-by-ford-pickup-in-hope
Punjabi

ਬੀ. ਸੀ. ਦੇ ਹੋਪ 'ਚ ਫੋਰਡ ਪਿਕਅੱਪ ਟਰੱਕ ਦੀ ਟੱਕਰ ਨਾਲ ਪੈਦਲ ਯਾਤਰੀ ਦੀ ਮੌਤ

ਬੀ. ਸੀ. ਦੇ ਹੋਪ ਇਲਾਕੇ ਵਿਚ ਹਾਈਵੇਅ-3 'ਤੇ ਬੁੱਧਵਾਰ ਰਾਤ ਫੋਰਡ ਪਿਕਅੱਪ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇੱਕ ਪੈਦਲ ਯਾਤਰੀ ਦੀ ਮੌਤ ਹੋ ਗਈ। ਹੋਪ ਆਰ.ਸੀ.ਐਮ.ਪੀ. ਮੁਤਾਬਕ ਪੁਲਿਸ ਨੂੰ ਰਾਤ ਲਗਭਗ 8:38 ਵਜੇ ਇਸ ਹਾਦਸੇ ਦੀ ਇਤਲਾਹ ਮਿਲੀ ਅਤੇ ਜਦੋਂ ਤੱਕ ਟੀਮ ਮੌਕੇ 'ਤੇ ਪਹੁੰਚੀ ਉਦੋਂ ਤੱਕ ਪੀੜਤ ਦੀ ਮੌਤ ਹੋ ਚੁੱਕੀ ਸੀ।
canada-lifts-deportation-pause-for-four-middle-eastern-countries
Punjabi

ਕੈਨੇਡਾ ਨੇ 4 ਮਿਡਲ ਈਸਟ ਦੇਸ਼ਾਂ ਲਈ ਡਿਪੋਰਟੇਸ਼ਨ 'ਤੇ ਲੱਗੀ ਆਰਜ਼ੀ ਰੋਕ ਹਟਾਈ

ਕੈਨੇਡਾ ਨੇ ਮਿਡਲ ਈਸਟ ਦੇ ਕਈ ਦੇਸ਼ਾਂ ਦੇ ਲੋਕਾਂ ਲਈ ਦੇਸ਼-ਨਿਕਾਲੇ 'ਤੇ ਲਗਾਈ ਆਰਜ਼ੀ ਪਾਬੰਦੀ ਨੂੰ ਹਟਾ ਦਿੱਤਾ ਹੈ, ਜਿਸ ਨਾਲ ਹੁਣ ਉੱਥੋਂ ਦੇ ਗੈਰ-ਕਾਨੂੰਨੀ ਨਾਗਰਿਕਾਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ ਤੁਰੰਤ ਪ੍ਰਭਾਵ ਨਾਲ ਦੁਬਾਰਾ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਈਰਾਨ ਖਿਲਾਫ ਅਮਰੀਕਾ-ਇਜ਼ਰਾਈਲ ਦੀ ਜੰਗ ਕਾਰਨ ਪੈਦਾ ਹੋਈਆਂ ਸਥਿਤੀਆਂ ਨੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਕੀਤਾ ਸੀ, ਜਿਸ ਨੂੰ ਦੇਖਦੇ ਹੋਏ ਕੈਨੇਡਾ ਨੇ ਕੁਵੈਤ, ਬਹਿਰੀਨ,ਯੂ.ਏ.ਈ. ਅਤੇ ਕਤਰ ਦੇ ਨਾਗਰਿਕਾਂ ਲਈ ਦੇਸ਼ ਨਿਕਾਲੇ ਦੀਆਂ ਕਾਰਵਾਈਆਂ ਨੂੰ ਆਰਜ਼ੀ ਤੌਰ 'ਤੇ ਰੋਕਣ ਦਾ ਫੈਸਲਾ ਕੀਤਾ ਸੀ।
trumps-possible-u-s-diesel-export-ban-could-drive-up-global-prices
Punjabi

ਟਰੰਪ ਦੇ ਡੀਜ਼ਲ ਐਕਸਪੋਰਟ ਬੈਨ ਨਾਲ ਦੁਨੀਆ ਭਰ ’ਚ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਸਮੇਤ ਦੁਨੀਆ ਭਰ ਦੇ ਖਪਤਕਾਰਾਂ ਨੂੰ ਟਰੰਪ ਦੇ ਅਮਰੀਕੀ ਡੀਜ਼ਲ ਨਿਰਯਾਤ ਦੇ ਸੰਭਾਵਿਤ ਬੈਨ ਦੀ ਮਹਿੰਗੀ ਕੀਮਤ ਚੁਕਾਉਣੀ ਪੈ ਸਕਦੀ ਹੈ। ਡੌਨਲਡ ਟਰੰਪ ਨੇ ਹਾਲ ਹੀ ਵਿਚ ਇਸ ਗੱਲ ਦੇ ਸੰਕੇਤ ਦਿੱਤੇ ਹਨ ਕਿ ਅਮਰੀਕੀਆਂ ਲਈ ਕੀਮਤਾਂ ਘਟਾਉਣ ਲਈ ਉਹ ਦੇਸ਼ ਦੇ ਡੀਜ਼ਲ ਨੂੰ ਬਾਹਰ ਭੇਜਣ ਤੋਂ ਰੋਕ ਸਕਦੇ ਹਨ।
former-bc-conservative-leader-john-rustad-will-not-seek-re-election
Punjabi

ਬੀ.ਸੀ. ਕੰਜ਼ਰਵੇਟਿਵ ਵੱਲੋਂ ਪਵਨੀਤ ਸਿੰਘ ਨੂੰ ਐਲਾਨਿਆ ਉਮੀਦਵਾਰ ,ਜੌਨ ਰਸਟੈਡ ਨਹੀਂ ਲੜਨਗੇ ਚੋਣ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਚੋਣ ਨਹੀਂ ਲੜਨਗੇ। ਉਨ੍ਹਾਂ ਦੀ ਰਾਈਡਿੰਗ ਤੋਂ ਪਾਰਟੀ ਨਵਾਂ ਉਮੀਦਵਾਰ ਉਤਾਰੇਗੀ। ਉਥੇ ਹੀ, ਇਸ ਸਿਆਸੀ ਘਟਨਾਕ੍ਰਮ ਦੇ ਨਾਲ ਹੀ ਬੀ.ਸੀ. ਕੰਜ਼ਰਵੇਟਿਵਜ਼ ਨੇ Kelowna-Lake Country-Coldstream ਵਿਧਾਨ ਸਭਾ ਹਲਕੇ ਤੋਂ ਕਾਰੋਬਾਰੀ ਅਤੇ ਸਿਆਸੀ ਆਗੂ ਪਵਨੀਤ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link