17.93C Vancouver
ADS

May 29, 2020 2:27 AM -

ਕੈਨੇਡਾ 'ਚ ਲਗਾਤਾਰ ਤੀਜੇ ਦਿਨ 1,000 ਤੋਂ ਘੱਟ ਕੋਵਿਡ-19 ਮਾਮਲੇ ਹੋਏ ਰਿਪੋਰਟ

Share On
third-straight-day-of-less-than-1-000-covid-19-cases-in-canada
FILE - In this illustration provided by the Centers for Disease Control and Prevention (CDC) in January 2020 shows the 2019 Novel Coronavirus (2019-nCoV). This virus was identified as the cause of an outbreak of respiratory illness first detected in Wuhan, China. A woman in the San Francisco Bay Area who became ill after returning from a trip to China has become the ninth person in the U.S. to test positive for a new virus, health authorities said Sunday, Feb. 2, 2020. (CDC via AP, File)

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ 88,000 ਤੋਂ ਟੱਪ ਗਿਆ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 88,512 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 6,877 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਹੁਣ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਵਿਸ਼ਵ 'ਚ 13ਵੇਂ ਨੰਬਰ 'ਤੇ ਬਣਿਆ ਹੋਇਆ ਹੈ। ਅੱਜ ਕੈਨੇਡਾ 'ਚ ਕੋਵਿਡ-19 ਦੇ 993 ਮਾਮਲੇ ਅਤੇ ਵਾਇਰਸ ਸੰਬੰਧੀ ਮੌਤਾਂ ਦੇ 112 ਮਾਮਲੇ ਰਿਪੋਰਟ ਹੋਏ ਹਨ। ਕੈਨੇਡਾ 'ਚ ਵਾਇਰਸ ਸੰਬੰਧੀ ਮਾਮਲਿਆਂ ਦਾ ਅੰਕੜਾ ਲਗਾਤਾਰ ਤੀਜੇ ਦਿਨ 1,000 ਤੋਂ ਘੱਟ ਰਿਹਾ ਹੈ।


ਬੀ.ਸੀ. ਦੋ ਵਾਇਰਸ ਪੀੜਤਾਂ ਨੇ ਤੋੜਿਆ ਦਮ

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਸੂਬੇ 'ਚ ਕੋਰੋਨਾ ਵਾਇਰਸ ਦੇ 9 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਹੈ। ਇਹ ਮਾਮਲੇ ਬੁੱਧਵਾਰ ਤੋਂ ਵੀਰਵਾਰ ਵਿਚਾਲੇ ਦੇ 24 ਘੰਟਿਆਂ ਦੇ ਦਰਮਿਆਨ ਦੇ ਹਨ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,558 ਹੋ ਗਈ ਹੈ। ਸਿਹਤ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਸੂਬੇ ਦੇ ਦੋ ਹੋਰ ਵਾਇਰਸ ਪੀੜਤਾਂ ਨੇ ਦਮ ਤੋੜ ਦਿੱਤਾ ਹੈ। ਹੁਣ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 164 ਹੋ ਗਈ ਹੈ। ਵਾਇਰਸ ਲਈ ਪਾਜ਼ਿਟਿਵ ਪਾਏ ਜਾਣ ਵਾਲੇ 2,153 ਲੋਕ ਇਸ ਤੋਂ ਰਿਕਵਰ ਕਰ ਚੁੱਕੇ ਹਨ।


ਕਿਊਬੈਕ 'ਚ 563 ਨਵੇਂ ਮਾਮਲੇ ਹੋਏ ਰਿਪੋਰਟ

ਕਿਊਬੈਕ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 49,702 ਤੱਕ ਪਹੁੰਚ ਗਈ ਹੈ। ਸੂਬੇ 'ਚ 74 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ, ਜਿਸ ਦੇ ਨਾਲ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 4,302 ਹੋ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ 563 ਨਵੇਂ ਮਾਮਲੇ ਸਾਹਮਣੇ ਆਏ ਦੱਸੇ ਗਏ ਹਨ।


ਔਟੈਰੀਓ 'ਚ ਫੇਰ ਹੋਇਆ ਵਾਇਰਸ ਸੰਬੰਧੀ ਮਾਮਲਿਆਂ 'ਚ ਵਾਧਾ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 26,866 ਤੱਕ ਪਹੁੰਚ ਚੁੱਕੀ ਹੈ। ਸੂਬੇ 'ਚ ਇਸ ਵਾਇਰਸ ਸੰਬੰਧੀ 383 ਹੋਰ ਮਾਮਲੇ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ। ਯਾਦ ਰਹੇ ਕੱਲ ਔਂਟੈਰੀਓ 'ਚ ਵਾਇਰਸ ਸੰਬੰਧੀ 292 ਮਾਮਲੇ ਰਿਪੋਰਟ ਹੋਏ ਸਨ। ਇਸ ਤੋਂ ਅਲਾਵਾ ਸੂਬੇ 'ਚ 34 ਹੋਰ ਲੋਕਾਂ ਦੀ ਇਸ ਵਾਇਰਸ ਕਾਰਨ ਜਾਨ ਚਲੀ ਗਈ ਹੈ। ਹੁਣ ਤੱਕ ਸੂਬੇ ਦੇ 2,189 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਔਂਟੈਰੀਓ ਦੇ ਚੀਫ ਮੈਡੀਕਲ ਅਫ਼ਸਰ, ਡਾ. ਡੇਵਿਡ ਵਿਲੀਅਮਸ ਨੇ ਅੱਜ ਦੀ ਪ੍ਰੈਸ ਬ੍ਰੀਫਿੰਗ 'ਚ ਇਹ ਜਾਣਕਾਰੀਆਂ ਸਾਂਝੀਆਂ ਕੀਤੀਆਂ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਐਲਬਰਟਾ 'ਚ 6,955, ਸਸਕੈਚਵਿਨ ਵਿੱਚ 639, ਮੈਨੀਟੋਬਾ 'ਚ 294, ਨਿਊ ਬਰੰਸਵਿਕ 'ਚ 126, ਨੋਵਾ ਸਕੌਸ਼ੀਆ 'ਚ 1,055, ਪੀ.ਈ.ਆਈ. 'ਚ 27, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 6,877 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 46,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link