14.42C Vancouver
ADS

Sep 29, 2021 7:20 PM -

ਜੁਲਾਈ 'ਚ ਰਿਕਾਰਡਤੋੜ ਓਵਰਡੋਜ਼ ਸੰਬੰਧੀ ਮੌਤਾਂ ਤੋਂ ਬਾਅਦ ਮੈਟਲ ਹੈਲਥ ਅਤੇ ਐਡਿਕਸ਼ਨਸ ਮੰਤਰੀ ਨੇ ਜਤਾਇਆ ਫਿਕਰ, ਕਰੀਬੀਆਂ ਦਾ ਧਿਆਨ ਰੱਖਣ ਨੂੰ ਕਿਹਾ

Share On
this-year-continues-to-be-incredibly-sad-as-the-number-of-people-dying-by-toxic-drugs-persists-at-a-tragic-rate-sheila-malcolmson
Sheila Malcolmson, Minister of Mental Health and Addictions, has released a statement regarding the BC Coroners Service’s report on illicit drug toxicity deaths for July 2021. (Photo - Sheila Malcolmson/Twitter)

ਬੀ.ਸੀ. ਦੀ ਮੈਂਟਲ ਹੈਲਥ ਐਂਡ ਐਡਿਕਸ਼ਨਸ ਮੰਤਰੀ, ਸ਼ੀਲਾ ਮੈਲਕੌਮਸਨ ਨੇ ਓਵਰਡੋਜ਼ ਸੰਬੰਧੀ ਦਰਜ ਕੀਤੀਆਂ ਗਈਆਂ ਮੌਤਾਂ ਤੋਂ ਬਾਅਦ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਫਿਕਰ ਜਾਹਿਰ ਕਰਦੇ ਹੋਏ ਕਿਹਾ ਕਿ ਜਹਿਰੀਲੇ ਡਰੱਗਸ ਕਾਰਨ ਜਾਨ ਗਵਾ ਰਹੇ ਲੋਕਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸੋਚ ਵਿੱਚ ਉਹ ਸਾਰੇ ਲੋਕ ਹਨ ਜਿੰਨਾ ਨੇ ਇਸ ਓਵਰਡੋਜ਼ ਕਾਰਨ ਕੋਈ ਆਪਣਾ ਗਵਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸੇਵਾਵਾਂ ਅਤੇ ਸਹਿਯੋਗ 'ਚ ਲਗਾਤਾਰ ਕੀਤੇ ਗਏ ਵਾਧੇ ਦੇ ਬਾਵਜੂਦ ਇਹ ਸੰਕਟ ਰੁਕਣ ਦਾ ਨਾਮ ਨਹੀਂ ਲੈ ਰਿਹਾ।

ਉਨ੍ਹਾਂ ਕਿਹਾ ਕਿ ਜਦ ਆਪਣੇ ਆਲੇ-ਦੁਆਲੇ ਜਹਿਰੀਲੇ ਡਰੱਗਸ ਦੀ ਸਪਲਾਈ ਹੋ ਰਹੀ ਹੈ ਤਾਂ ਕੋਸ਼ਿਸ਼ ਕੀਤੀ ਜਾਵੇ ਕਿ ਜੇਕਰ ਆਪਣੇ ਕਿਸੇ ਕਰੀਬੀ ਬਾਰੇ ਪਤਾ ਹੈ ਕਿ ਉਹ ਡਰੱਗਸ ਦਾ ਸੇਵਨ ਕਰਦੇ ਹਨ ਤਾਂ ਉਨ੍ਹਾਂ ਦਾ ਧਿਆਨ ਰੱਖਿਆ ਜਾਵੇ ਅਤੇ ਉਨ੍ਹਾਂ ਲਈ ਇਸ ਪ੍ਰੀਕਿਰਿਆ ਨੂੰ ਵੱਧ ਤੋਂ ਵੱਧ ਸੁਰੱਖਿਅਤ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਕਿਸੇ ਪੀੜਤ ਦੀ ਜਾਨ ਬਚਾਉਣ ਲਈ ਨੈਲੋਕਸੋਨ ਇੱਕ ਅਹਿਮ ਸਾਧਨ ਹੈ।

ਜੁਲਾਈ ਮਹੀਨੇ 'ਚ 184 ਓਵਰਡੋਜ਼ ਸੰਬੰਧੀ ਮੌਤਾਂ ਹੋਈਆਂ ਰਿਪੋਰਟ

ਬੀ.ਸੀ. ਕੋਰੋਨਰਸ ਸਰਵਿਸ ਨੇ ਜੁਲਾਈ ਮਹੀਨੇ ਦੇ ਓਵਰਡੋਜ਼ ਸੰਬੰਧੀ ਮੌਤਾਂ ਦੇ ਅੰਕੜੇ ਸਾਂਝੇ ਕੀਤੇ ਹਨ।

ਸੂਬੇ 'ਚ ਸਾਲ ਦੇ 7ਵੇਂ ਮਹੀਨੇ ਦੌਰਾਨ 184 ਲੋਕਾਂ ਨੇ ਓਵਰਡੋਜ਼ ਕਾਰਨ ਜਾਨ ਗਵਾ ਦਿੱਤੀ।

ਇਹ ਸੂਬੇ 'ਚ ਲਗਾਤਾਰ 17ਵਾਂ ਮਹੀਨਾ ਹੈ ਜਦ ਓਵਰਡੋਜ਼ ਸੰਬੰਧੀ 100 ਤੋਂ ਵਧੇਰੇ ਮੌਤਾਂ ਰਿਪੋਰਟ ਹੋਈਆਂ ਹਨ।

ਇਹ ਬੀ.ਸੀ. ਦੇ ਇਤਿਹਾਸ 'ਚ ਕਿਸੇ ਵੀ ਮਹੀਨੇ 'ਚ ਰਿਕਾਰਡ ਹੋਇਆ ਓਵਰਡੋਜ਼ ਸੰਬੰਧੀ ਮੌਤਾਂ ਦਾ ਦੂਜਾ ਸਭ ਤੋਂ ਵੱਡਾ ਅੰਕੜਾ ਹੈ।

ਜੂਨ 2020 'ਚ ਓਵਰਡੋਜ਼ ਸੰਬੰਧੀ ਮੌਤਾਂ ਦੀ ਗਿਣਤੀ 186 ਰਹੀ ਸੀ।

ਹੁਣ ਇਸ ਸਾਲ 7 ਮਹੀਨੇ ਦੇ ਸਮੇਂ ਦੌਰਾਨ ਓਵਰਡੋਜ਼ ਕਾਰਨ ਹੋਈਆਂ ਮੌਤਾਂ ਦੀ ਗਿਣਤੀ 1,204 ਤਕ ਪਹੁੰਚ ਗਈ ਹੈ।

ਇਹ ਬੀ.ਸੀ. ਲਈ ਇਸ ਸਾਲ ਪਹਿਲੇ 7 ਮਹੀਨੇ 'ਚ ਦਰਜ ਹੋਇਆ ਓਵਰਡੋਜ਼ ਸੰਬੰਧੀ ਮੌਤਾਂ ਦਾ ਸਭ ਤੋਂ ਵੱਡਾ ਅੰਕੜਾ ਹੈ।

ਸਾਲ 2017 'ਚ ਜਨਵਰੀ ਤੋਂ ਜੁਲਾਈ ਮਹੀਨੇ ਵਿਚਾਲੇ 954 ਮੌਤਾਂ ਦਰਜ ਹੋਈਆਂ ਸਨ।

ਇਸ ਸਾਲ ਹੁਣ ਤਕ ਓਵਰਡੋਜ਼ ਕਾਰਨ ਜਾਨ ਗਵਾਉਣ ਵਾਲਿਆਂ 'ਚ 72% ਲੋਕ 30 ਤੋਂ 59 ਸਾਲ ਵਿਚਾਲੇ ਦੇ ਸਨ।

ਇਸ 'ਚ 79% ਮੌਤਾਂ ਪੁਰਸ਼ਾਂ ਨਾਲ ਸੰਬੰਧਤ ਸਨ।

ਸਭ ਤੋਂ ਵੱਧ ਮੌਤਾਂ ਵੈਨਕੂਵਰ, ਸਰੀ ਅਤੇ ਵਿਕਟੋਰੀਆ 'ਚ ਦਰਜ ਹੋਈਆਂ ਹਨ।

ਇਸ ਅੰਕੜੇ ਦੇ ਨਾਲ ਹੁਣ ਬੀ.ਸੀ. 'ਚ ਲਗਾਤਾਰ 7ਵਾਂ ਮਹੀਨਾ ਹੈ ਜਦ ਔਸਤ ਅਨੁਸਾਰ ਹਰ ਰੋਜ਼ 5 ਤੋਂ ਵਧੇਰੇ ਲੋਕਾਂ ਨੇ ਓਵਰਡੋਜ਼ ਕਾਰਨ ਜਾਨ ਗਵਾ ਦਿੱਤੀ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link