13.53C Vancouver
ADS

Oct 30, 2023 5:49 PM - The Canadian Press

ਬੀਸੀ ਦੇ ਸਰੀ 'ਚ ਖ਼ਾਲਿਸਤਾਨ ਰੈਫਰੰਡਮ ਨੂੰ ਲੈ ਕੇ ਹਜ਼ਾਰਾਂ ਲੋਕਾਂ ਨੇ ਪਾਈਆਂ ਵੋਟਾਂ

Share On
thousands-of-people-voted-for-khalistan-referendum-in-surrey
Referendum co-organizer Gurpatwant Singh Pannun said in a statement Sunday evening that organizers are planning more in Abbotsford, Edmonton, Calgary, and Montreal in 2024. (Photo: The Canadian Press)

ਬੀਤੇ ਐਤਵਾਰ ਨੂੰ ਬੀਸੀ ਦੇ ਸਰੀ ਵਿੱਚ ਗੁਰੂ ਨਾਨਕ ਸਿੱਖ ਗੁਰੂਦੁਆਰਾ ਸਾਹਿਬ ਵਿੱਚ ਖ਼ਾਲਿਸਤਾਨ ਰੈਫਰੰਡਮ ਨੂੰ ਲੈ ਕੇ ਦੂਸਰੇ ਪੜਾਅ ਦੀ ਵੋਟਿੰਗ ਹੋਈ, ਜਿਸ ਵਿੱਚ ਪ੍ਰਬੰਧਕਾਂ ਦਾ ਦਾਅਵਾ ਹੈ ਕਿ 65,700 ਦੇ ਕਰੀਬ ਲੋਕਾਂ ਵੱਲੋਂ ਵੋਟਾਂ ਪਾਈਆਂ ਗਈਆਂ ਹਨ।

ਪਹਿਲੇ ਗੇੜ੍ਹ ਵਿੱਚ 135,000 ਦੇ ਕਰੀਬ ਵੋਟਾਂ ਪੈਣ ਦਾ ਦਾਅਵਾ ਕੀਤਾ ਗਿਆ ਸੀ।

ਖ਼ਾਲਿਸਤਾਨ ਰਾਏਸ਼ੁਮਾਰੀ ਦਾ ਇਹ ਦੂਸਰਾ ਗੇੜ ਸਰੀ ਦੇ ਉਸੇ ਗੁਰੂ ਨਾਨਕ ਸਿੱਖ ਗੁਰਦੁਆਰੇ ਵਿੱਚ ਆਯੋਜਿਤ ਕੀਤਾ ਗਿਆ, ਜਿੱਥੇ ਪਾਰਕਿੰਗ ਵਿੱਚ 18 ਜੂਨ ਨੂੰ ਹਰਦੀਪ ਸਿੰਘ ਨਿੱਝਰ ਦਾ ਕਤਲ ਹੋਇਆ ਸੀ।

ਪ੍ਰਬੰਧਕਾਂ ਨੇ ਕਿਹਾ ਸੀ ਕਿ ਸਤੰਬਰ ਵਿੱਚ ਰੈਫਰੰਡਮ ਦੇ ਪਹਿਲੇ ਪੜਾਅ ਦੌਰਾਨ ਇੰਨੇ ਲੋਕ ਆਏ ਸਨ ਕਿ ਵੋਟਿੰਗ ਇੱਕ ਦਿਨ ਵਿੱਚ ਪੂਰੀ ਨਹੀਂ ਸੀ ਕੀਤੀ ਜਾ ਸਕਦੀ, ਇਸ ਕਰਕੇ ਇੱਕ ਹੋਰ ਦਿਨ ਨਿਰਧਾਰਿਤ ਕੀਤਾ ਗਿਆ ਸੀ। ਰਾਏਸ਼ੁਮਾਰੀ ਦੇ ਸਹਿ-ਆਯੋਜਕ ਗੁਰਪਤਵੰਤ ਸਿੰਘ ਪੰਨੂ ਨੇ ਐਤਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਆਯੋਜਕ 2024 ਵਿੱਚ ਐਬਸਫ਼ੋਰਡ, ਐਡਮੰਟਨ, ਕੈਲਗਰੀ ਅਤੇ ਮੌਂਟਰੀਅਲ ਵਿੱਚ ਵੀ ਖ਼ਾਲਿਸਤਾਨ ਰੈਫਰੰਡਮ ਦੀਆਂ ਯੋਜਨਾਵਾਂ ਬਣਾ ਰਹੇ ਹਨ।

ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ ਨਾਗਰਿਕ ਅਤੇ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋਣ ਦਾ ਦੋਸ਼ ਲਗਾਇਆ ਸੀ, ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ਵਿਚ ਕੜਵਾਹਟ ਆ ਗਈ ਹੈ।

ਭਾਰਤ ਨੇ 21 ਸਤੰਬਰ ਨੂੰ ਕੈਨੇਡੀਅਨਜ਼ ਲਈ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਸਨ, ਜਿਸ ਵਿੱਚ ਕੁੱਝ ਸੇਵਾਵਾਂ ਨੂੰ ਮੁੜ੍ਹ 26 ਅਕਤੂਬਰ ਤੋਂ ਬਹਾਲ ਕਰ ਦਿੱਤਾ ਗਿਆ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link