20.09C Vancouver
ADS

Dec 22, 2020 4:39 PM -

ਬੀ.ਸੀ. ਵਿੱਚ ਬਰਫ਼ਬਾਰੀ ਕਾਰਨ ਹਜ਼ਾਰਾਂ ਲੋਕ ਹਾਲੇ ਵੀ ਬਿਜਲੀ ਤੋਂ ਬਿਨਾਂ

Share On
thousands-still-without-power-after-winter-arrives-in-b-c-with-a-whallop
Heavy snow falls as a person crosses a road in Burnaby, B.C., on Monday, December 21, 2020. THE CANADIAN PRESS/Darryl Dyck

ਸਰਦੀਆਂ ਦੇ ਪਹਿਲੇ ਦਿਨ ਦੱਖਣੀ ਬ੍ਰਿਟਿਸ਼ ਕੋਲੰਬੀਆ ਦੇ ਵਿੱਚ ਪਈ ਬਰਫ਼ ਕਾਰਨ ਹਜ਼ਾਰਾਂ ਲੋਕਾਂ ਦੇ ਘਰਾਂ ਦੀ ਬਿਜਲੀ ਚਲੀ ਗਈ ਸੀ ਜਿਸ ਨੂੰ ਠੀਕ ਕਰਨ ਦੇ ਯਤਨ ਬੀ.ਸੀ.ਹਾਇਡ੍ਰੋ ਵੱਲੋਂ ਤਕਰੀਬਨ ਸਾਰੀ ਰਾਤ ਜਾਰੀ ਰਹੇ।

ਬੀ.ਸੀ.ਹਾਇਡ੍ਰੋ ਮੁਤਾਬਕ ਬਰਫ਼ੀਲੇ ਤੂਫ਼ਾਨ ਕਾਰਨ ਤਕਰੀਬਨ 90,000 ਗਾਹਕਾਂ ਦੇ ਘਰਾਂ ਦੀ ਬਿਜਲੀ ਗੁੱਲ ਹੋ ਗਈ ਸੀ।

ਵੈਨਕੂਵਰ ਆਇਲੈਂਡ ਅਤੇ ਦੱਖਣੀ ਤੱਟ ਦੇ ਤਕਰੀਬਨ 38,000 ਗਾਹਕਾਂ ਦੀ ਬਿਜਲੀ ਬੀ.ਸੀ.ਹਾਇਡ੍ਰੋ ਮੰਗਲਵਾਰ ਸਵੇਰ ਤੱਕ ਵਾਪਸ ਲਿਆਉਣ ਵਿੱਚ ਸਫਲ ਰਹੀ।

ਕੋਕਾਹਾਲਾ ਹਾਈਵੇਅ ’ਤੇ ਖਰਾਬ ਮੌਸਮ ਕਾਰਨ ਦਰਜਨਾਂ ਸੜਕ ਹਾਦਸੇ ਵਾਪਰੇ ਸਨ ਅਤੇ ਸੋਮਵਾਰ ਤਕਰੀਬਨ ਸਾਰਾ ਦਿਨ ਇਹ ਰਸਤਾ ਬੰਦ ਰੱਖਣਾ ਪਿਆ।

ਮੰਗਲਵਾਰ ਤੱਕ ਬੀ.ਸੀ. ਦੇ ਇੰਟੀਰਿਅਰ ਦੇ ਜ਼ਿਆਦਾਤਰ ਰਸਤੇ ਸਾਫ ਕਰ ਦਿੱਤੇ ਗਏ ਸਨ।

ਬੀ.ਸੀ. ਸਰਕਾਰ ਦੀ ਵੈੱਬਸਾਈਟ ਡ੍ਰਾਈਵ ਬੀ.ਸੀ. ਮੁਤਾਬਕ ਮੈਨਿੰਗ ਪਾਰਕ ਦੇ ਵਿਚੋਂ ਦੀ ਲੰਘਦੀ ਹਾਈਵੇਅ 3 ਮੰਗਲਵਾਰ ਸਵੇਰ ਤੱਕ ਵੀ ਬੰਦ ਸੀ ਅਤੇ ਇੰਟੀਰੀਅਰ ਵਿੱਚ ਪਹਾੜੀ ਰਾਹਾਂ ’ਤੇ ਸਿਰਫ਼ ਜ਼ਰੂਰੀ ਸਫ਼ਰ ਕਰਨ ਦੀ ਹਦਾਇਤ ਦਿੱਤੀ ਗਈ ਹੈ।

ਵੈਨਕੂਵਰ ਆਇਲੈਂਡ ਅਤੇ ਮੇਨਲੈਂਡ ਵਿਚਕਾਰ ਜਿੱਥੇ ਸੋਮਵਾਰ ਨੂੰ ਮੌਸਮ ਕਾਰਨ ਫੇਰੀ ਸੇਵਾਵਾਂ ਰੱਦ ਕਰਨੀਆਂ ਪਈਆਂ ਸਨ ਉਥੇ ਹੀ ਮੰਗਲਵਾਰ ਨੂੰ ਹਾਲਾਤ ਬਿਹਤਰ ਜਾਪ ਰਹੇ ਹਨ।

ਇਨਵਾਇਰਮੈਂਟ ਕੈਨੇਡਾ ਨੇ ਜਿਥੇ ਪੂਰਬੀ ਵੈਨਕੂਵਰ ਆਇਲੈਂਡ, ਗਲਫ ਆਇਲੈਂਡ ਅਤੇ ਕੈਮਲੂਪਸ ਦੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਨਾਲ ਸੰਬੰਧੀ ਚਿਤਾਵਨੀਆਂ ਹਟਾ ਦਿੱਤੀਆਂ ਹਨ ਓਥੇ ਹੀ ਸੂਬੇ ਦੇ ਦੱਖਣ ਪੂਰਬੀ ਹਿੱਸੇ ਵਿੱਚ 10 ਤੋਂ 25 ਸੈਂਟੀਮੀਟਰ ਬਰਫਬਾਰੀ ਹੋਣ ਦਾ ਅਨੁਮਾਨ ਹੈ।

Latest news

eu-opens-talks-for-canada-to-become-its-first-associate-member
Punjabi

EU ਨੇ ਕੈਨੇਡਾ ਨੂੰ ਪਹਿਲਾ ਸਹਿਯੋਗੀ ਮੈਂਬਰ ਬਣਾਉਣ ਲਈ ਗੱਲਬਾਤ ਦਾ ਖੋਲ੍ਹਿਆ ਰਾਹ

ਕੈਨੇਡਾ ਜਲਦ ਹੀ ਯੂਰਪੀ ਯੂਨੀਅਨ ਦਾ ਪਹਿਲਾ ਸਹਿਯੋਗੀ ਮੈਂਬਰ ਹੋਵੇਗਾ। ਈ.ਯੂ. ਦੀ ਪ੍ਰੈਜ਼ੀਡੈਂਟ ਨੇ ਬੁੱਧਵਾਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀ ਸੰਸਦ ਨੂੰ ਆਪਣੇ ਸਾਲਾਨਾ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਮੌਜੂਦਗੀ ਵਿਚ ਇਹ ਪ੍ਰਸਤਾਵ ਰੱਖਿਆ। Ursula von der Leyen ਨੇ ਕਿਹਾ ਕਿ ਅਸੀਂ ਕੈਨੇਡਾ ਨਾਲ ਆਪਣੇ ਰਿਸ਼ਤਿਆਂ ਨੂੰ ਯਕੀਨੀ ਤੌਰ 'ਤੇ ਸਭ ਤੋਂ ਉੱਚੇ ਪੱਧਰ 'ਤੇ ਲਿਜਾਣਾ ਚਾਹੁੰਦੇ ਹਾਂ।
carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link