14.89C Vancouver
ADS

Mar 25, 2026 4:58 PM - Connect Newsroom - Jasmine Singh

ਐਬਟਸਫੋਰਡ ਪੁਲਿਸ ਨੇ ਸ਼ਹਿਰ ਵਿਚ ਨਸ਼ਾ ਵੇਚਣ ਆਏ ਤਿੰਨ ਬਾਹਰੀ ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ

Share On
three-arrested-in-abbotsford-drug-trafficking-investigation-police-seize-cocaine-and-cash
Abbotsford Police patrol vehicle near the area of Gillis Avenue and McCallum Road, where three people were arrested in a drug trafficking investigation Monday night.(Photo: X Abbotsford Police Department)

ਐਬਟਸਫੋਰਡ ਪੁਲਿਸ ਨੇ ਸ਼ਹਿਰ ਵਿਚ ਨਸ਼ਾ ਵੇਚਣ ਆਏ ਤਿੰਨ ਬਾਹਰੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਮੁਤਾਬਕ, ਸੋਮਵਾਰ ਰਾਤ ਲਗਭਗ 9 ਵਜੇ ਉਨ੍ਹਾਂ ਨੂੰ ਸ਼ੱਕੀ ਗਤੀਵਧੀ ਦਾ ਪਤਾ ਲੱਗਾ, ਜਿਸ ਦੌਰਾਨ ਔਫੀਸਰ ਨੇ ਕਾਰਵਾਈ ਕਰਦੇ ਹੋਏ ਦੋ ਨੌਜਵਾਨਾਂ ਅਤੇ ਇੱਕ ਲੜਕੀ ਨੂੰ ਗ੍ਰਿਫ਼ਤਾਰ ਕੀਤਾ। ਗਸ਼ਤ ਅਧਿਕਾਰੀ ਨੇ ਇਨ੍ਹਾਂ ਤਿੰਨਾਂ ਨੂੰ ਗਿਲਿਸ ਐਵੇਨਿਊ ਅਤੇ ਮੈਕੈਲਮ ਰੋਡ ਦੇ ਇਲਾਕੇ ਵਿਚੋਂ ਕਾਬੂ ਕੀਤਾ।

ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ ਲਗਭਗ 73 ਗ੍ਰਾਮ ਸ਼ੱਕੀ ਕੋਕੀਨ ਅਤੇ $4,500 ਤੋਂ ਵੱਧ ਦੀ ਰਕਮ ਬਰਾਮਦ ਕੀਤੀ ਗਈ। ਪੁਲਿਸ ਨੇ ਉਨ੍ਹਾਂ ਦੀ ਹੌਂਡਾ ਸਿਵਿਕ ਨੂੰ ਵੀ ਜ਼ਬਤ ਕਰ ਲਿਆ ਅਤੇ ਇਸ ਨੂੰ ਹਮੇਸ਼ਾ ਲਈ ਕੁਰਕ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮਾਂ ਦੀ ਉਮਰ 20 ਸਾਲ ਦੇ ਕਰੀਬ ਹੈ ਅਤੇ ਉਹ ਐਬਟਸਫੋਰਡ ਦੇ ਰਹਿਣ ਵਾਲੇ ਨਹੀਂ ਸਨ। ਮੁਲਜ਼ਮਾਂ ਵਿਰੁੱਧ ਕ੍ਰਿਮੀਨਲ ਜਾਂਚ ਜਾਰੀ ਹੈ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਚਾਰਜਿਜ਼ ਲਗਾਏ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਕਿਸੇ ਦਾ ਵੀ ਨਾਮ ਜਨਤਕ ਨਹੀਂ ਕੀਤਾ ਹੈ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link