17.21C Vancouver
ADS

Dec 4, 2024 6:18 PM - The Canadian Press

ਟਰਾਂਸਜੈਂਡਰ ਐਲਬਰਟਨ ਨੂੰ ਪ੍ਰਭਾਵਿਤ ਕਰਨ ਵਾਲੇ ਤਿੰਨ ਬਿੱਲਾਂ ’ਤੇ ਬਹਿਸ ਪਾਸ, ਕਾਨੂੰਨ ਬਣਨ ਲਈ ਤਿਆਰ

Share On
three-bills-affecting-transgender-albertans-pass-debate-set-to-become-law
Alberta Premier Danielle Smith says the bills are necessary to protect children and female athletes, but the Opposition NDP says they will put already vulnerable people at further risk.

ਐਲਬਰਟਾ ਦੀ ਵਿਧਾਨਸਭਾ ਵਿਚ ਟਰਾਂਸਜੈਂਡਰਜ਼ ਨੂੰ ਪ੍ਰਭਾਵਿਤ ਕਰਨ ਵਾਲੇ 3 ਬਿੱਲਾਂ ਨੂੰ ਡਿਬੇਟ ਵਿਚ ਪਾਸ ਕਰ ਦਿੱਤਾ ਗਿਆ ਅਤੇ ਇਹ ਕਾਨੂੰਨ ਬਣਨ ਲਈ ਤਿਆਰ ਹਨ। LGBTQ+ ਨਾਲ ਜੁੜੇ ਗਰੁੱਪਸ ਨੇ ਪਹਿਲਾਂ ਹੀ ਸਰਕਾਰ ਨੂੰ ਇਸ ਖਿਲਾਫ ਅਦਾਲਤ ਵਿਚ ਲੈ ਜਾਣ ਦਾ ਫੈਸਲਾ ਲਿਆ ਹੈ।

ਸੂਬੇ ਦੀ ਪ੍ਰੀਮੀਅਰ ਡੈਨੀਅਲ ਸਮਿਥ ਦਾ ਕਹਿਣਾ ਹੈ ਕਿ ਇਹ ਬਿੱਲ ਬੱਚਿਆਂ ਅਤੇ ਮਹਿਲਾ ਐਥਲੀਟ ਦੀ ਸੁਰੱਖਿਆ ਲਈ ਬਹੁਤ ਜ਼ਰੂਰੀ ਹਨ ਪਰ ਵਿਰੋਧੀ ਧਿਰ ਐੱਨ.ਡੀ.ਪੀ. ਦਾ ਕਹਿਣਾ ਹੈ ਕਿ ਉਹ ਕਮਜ਼ੋਰ ਲੋਕਾਂ ਲਈ ਚਿੰਤਤ ਹਨ। ਇਕ ਬਿੱਲ ਮੁਤਾਬਕ 16 ਸਾਲ ਤੋਂ ਘੱਟ ਉਮਰ ਵਾਲਿਆਂ ਨੂੰ ਸਕੂਲ ਵਿਚ ਆਪਣਾ ਨਾਂ ਜਾਂ ਪੜਨਾਵ ਬਦਲਣ ਲਈ ਮਾਪਿਆਂ ਨੂੰ ਦੱਸਣਾ ਪਵੇਗਾ।

ਦੂਜਾ, ਡਾਕਟਰਾਂ ਨੂੰ 16 ਸਾਲ ਤੋਂ ਘੱਟ ਉਮਰ ਵਾਲਿਆਂ ਨੂੰ ਲਿੰਗ ਬਦਲਣ ਜਾਂ ਹਾਰਮੋਨ ਥੈਰੇਪੀ ਵਰਗੇ ਟਰਾਂਸਜੈਂਡਰ ਇਲਾਜ ਦੇਣ ਤੋਂ ਰੋਕਣ ਵਾਲਾ ਹੈ। ਤੀਜਾ ਬਿੱਲ ਟਰਾਂਸਜੈਂਡਰ ਐਥਲੀਟ ਨੂੰ ਔਰਤਾਂ ਨਾਲ ਖੇਡਾਂ ਵਿਚ ਹਿੱਸਾ ਲੈਣ ਤੋਂ ਰੋਕੇਗਾ। ਸੂਬਾ ਸਰਕਾਰ ਚਾਹੁੰਦੀ ਹੈ ਕਿ ਯੂਥ ਘੱਟ ਉਮਰ ਵਿਚ ਆਪਣੀ ਜ਼ਿੰਦਗੀ ਦਾ ਇੰਨਾ ਮਹੱਤਵਪੂਰਣ ਫੈਸਲਾ ਨਾ ਲਵੇ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link