16.79C Vancouver
ADS

Jan 21, 2020 5:05 PM -

ਕੈਨੇਡਾ ਵਿੱਚ ਕੋਰੋਨਾ ਵਾਇਰਸ ਦਾ ਅਜੇ ਤੱਕ ਕੋਈ ਕੇਸ ਨਹੀਂ

Share On
three-cases-of-coronavirus-ruled-out-in-canada-as-precautions-taken-nationally
Map shows coronavirus outbreak cases in Asia; 2c x 4 1/2 inches; 96.3 mm x 114 mm;

ਕੈਨੇਡਾ ਵਿੱਚ ਨਵੀਂ ਕਿਸਮ ਦੇ ਵਾਇਰਲ ਨਿਮੋਨੀਆ (viral pneumonia) ਦੇ ਤਿੰਨ ਕੇਸਾਂ ਦੀ ਜਾਂਚ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਇਹ ਕਰੋਨਾਵਾਇਰਸ (coronavirus) ਨਹੀਂ ਹੈ।

ਉਧਰ ਚੀਨ ਵਿੱਚ ਇਸ ਬਿਮਾਰੀ ਤੋਂ ਹੋਈਆਂ ਚਾਰ ਮੌਤਾਂ ਤੋਂ ਬਾਅਦ ਵਰਲਡ ਹੈਲਥ ਆਰਗਨਾਈਜੇਸ਼ਨ (World Health Organization) ਵੱਲੋਂ ਇੱਕ ਐਮਰਜੈਂਸੀ ਮੀਟਿੰਗ ਆਯੋਜਿਤ ਕਰਨ ਦਾ ਐਲਾਨ ਕੀਤਾ ਗਿਆ ਹੈ ਤਾਂ ਕੀ ਇਹ ਫ਼ੈਸਲਾ ਕੀਤਾ ਜਾ ਸਕੇ ਕਿ ਇਸ ਨੂੰ ਅੰਤਰਰਾਸ਼ਟਰੀ ਐੱਮਰਜੈਂਸੀ ਕਰਾਰ ਦੇਣਾ ਹੈ ਜਾਂ ਨਹੀਂ।

ਕੈਨੇਡਾ ਦੀ ਚੀਫ ਪਬਲਿਕ ਹੈਲਥ ਔਫੀਸਰ, ਡਾਕਟਰ ਥਰਿਸਾ ਟੈਮ (Dr.Theresa Tam) ਨੇ ਇਹ ਦੱਸਣ ਤੋਂ ਇਨਕਾਰ ਕੀਤਾ ਹੈ ਕਿ ਕੈਨੇਡਾ ਵਿੱਚ ਇਹ ਕੇਸ ਕਿੱਥੇ ਪਾਏ ਗਏ ਹਨ।

ਪਰ ਉਨ੍ਹਾਂ ਇਹ ਗੱਲ ਸਾਂਝੀ ਕੀਤੀ ਕਿ ਇਹ ਸਾਰੇ ਵਿਅਕਤੀ ਚੀਨ ਦੇ ਸੂਬੇ ਵੁਹਾਨ ਗਏ ਸਨ ਜਿੱਥੇ ਇਸ ਕਰੋਨਾਵਾਇਰਸ ਦੇ ਸ਼ੁਰੂ ਹੋਣ ਦਾ ਖਦਸ਼ਾ ਹੈ।

ਇਹ ਨਵਾਂ ਕਰੋਨਾਵਾਇਰਸ ਪਹਿਲਾਂ ਜਾਨਵਰਾਂ ਤੋਂ ਹੁੰਦਾ ਮੰਨਿਆ ਜਾ ਰਿਹਾ ਸੀ ਪਰ ਹੁਣ ਚੀਨੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਇਕ ਵਿਅਕਤੀ ਤੋਂ ਦੂਸਰੇ ਵਿਅਕਤੀ ਨੂੰ ਹੋ ਰਿਹਾ ਹੈ ਅਤੇ ਹੁਣ ਤੱਕ 217 ਕੇਸ ਸਾਹਮਣੇ ਆ ਚੁੱਕੇ ਹਨ।

ਟੈਮ ਨੇ ਕਿਹਾ ਕਿ ਕੈਨੇਡੀਅਨ ਲੋਕਾਂ ਨੂੰ ਇਹ ਬੀਮਾਰੀ ਹੋਣ ਦਾ ਖਤਰਾ ਘੱਟ ਹੈ ਅਤੇ ਬਚਾਅ ਵਾਸਤੇ ਵਾਜਬ ਕਦਮ ਚੁੱਕੇ ਜਾ ਰਹੇ ਹਨ।

ਵੈਨਕੂਵਰ, ਟੋਰਾਂਟੋ ਅਤੇ ਮਾਂਟਰੀਅਲ ਦੇ ਹਵਾਈ ਅੱਡਿਆਂ ਤੇ ਵੁਹਾਨ ਤੋਂ ਆ ਰਹੇ ਯਾਤਰੀਆਂ ਨੂੰ ਫਲੂ ਦੀਆਂ ਨਿਸ਼ਾਨੀਆਂ ਵਾਸਤੇ ਸਕ੍ਰੀਨ ਕੀਤਾ ਜਾ ਰਿਹਾ ਹੈ।


Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link