14.32C Vancouver
ADS

Dec 15, 2025 5:55 PM - Connect Newsroom - Ramandeep Kaur with files from The Canadian Press

ਕੈਨੇਡਾ ਵਿਚ ਫਲੂ ਦੇ ਮਾਮਲਿਆਂ ਵਿਚ ਵਾਧਾ, 3 ਬੱਚਿਆਂ ਦੀ ਹੋਈ ਮੌਤ

Share On
three-children-die-from-flu-related-complications-in-ottawa-eastern-ontario-as-cases-surge
A sign at a public health clinic encourages seasonal flu vaccination amid rising influenza cases in eastern Ontario. (Photo: The Canadian Press)

ਕੈਨੇਡਾ ਵਿਚ ਫਲੂ ਨਾਲ ਸਬੰਧਤ ਮਾਮਲੇ ਵੱਧ ਰਹੇ ਹਨ। ਪਬਲਿਕ ਹੈਲਥ ਮੁਤਾਬਕ, ਔਟਵਾ ਅਤੇ ਈਸਟਰਨ ਓਨਟਾਰੀਓ ਵਿਚ ਇਨਫਲੂਐਨਜ਼ਾ ਨਾਲ ਸਬੰਧਤ ਪੇਚੀਦਗੀਆਂ ਕਾਰਨ ਪਿਛਲੇ ਦੋ ਹਫ਼ਤਿਆਂ ਵਿਚ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ। ਔਟਵਾ ਅਤੇ ਈਸਟਰਨ ਓਨਟਾਰੀਓ ਹੈਲਥ ਯੂਨਿਟ ਦੇ ਮੈਡੀਕਲ ਔਫੀਸਰ ਮੁਤਾਬਕ, ਮ੍ਰਿਤਕ ਬੱਚਿਆਂ ਦੀ ਉਮਰ ਪੰਜ ਤੋਂ ਨੌਂ ਸਾਲ ਵਿਚਕਾਰ ਸੀ।

ਪਬਲਿਕ ਹੈਲਥ ਯੂਨਿਟ ਨੇ ਕਿਹਾ ਕਿ ਓਨਟਾਰੀਓ ਭਰ ਵਿਚ ਇਨਫਲੂਐਨਜ਼ਾ ਏ ਦੇ ਮਾਮਲਿਆਂ ਵਿਚ ਤੇਜ਼ੀ ਨਾਲ ਅਤੇ ਮਹੱਤਵਪੂਰਨ ਵਾਧਾ ਹੋਇਆ ਹੈ, ਜਦੋਂ ਕਿ ਫਲੂ ਦਾ ਬਹੁਤ ਸਾਰਾ ਸੀਜ਼ਨ ਅਜੇ ਬਾਕੀ ਹੈ।

ਬਿਆਨ ਵਿਚ ਕਿਹਾ ਗਿਆ ਹੈ ਕਿ ਇਹ ਮੌਤਾਂ ਇੱਕ ਸਖ਼ਤ ਸੰਦੇਸ਼ ਹਨ ਕਿ ਫਲੂ ਗੰਭੀਰ ਬਿਮਾਰੀ ਦਾ ਕਾਰਨ ਬਣ ਸਕਦਾ ਹੈ ਅਤੇ ਇਸ ਲਈ ਫਲੂ ਦਾ ਟੀਕਾ ਲਗਵਾਉਣਾ ਬੱਚਿਆਂ, ਮਾਪਿਆਂ ਅਤੇ ਦੇਖਭਾਲ ਕਰਨ ਵਾਲਿਆਂ ਲਈ ਖਾਸ ਤੌਰ 'ਤੇ ਮਹੱਤਵਪੂਰਨ ਹੈ। ਪਬਲਿਕ ਹੈਲਥ ਏਜੰਸੀ ਔਫ ਕੈਨੇਡਾ ਦੀ ਹਫ਼ਤਾਵਾਰੀ ਨਿਗਰਾਨੀ ਰਿਪੋਰਟ ਅਨੁਸਾਰ, ਅਗਸਤ ਤੋਂ ਹੁਣ ਤੱਕ ਇਨਫਲੂਐਨਜ਼ਾ ਕਾਰਨ 37 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਏਜੰਸੀ ਮੁਤਾਬਕ, ਅਗਸਤ ਤੋਂ ਹੁਣ ਤੱਕ ਫਲੂ ਨਾਲ ਸਬੰਧਤ 180 ਬੱਚਿਆਂ ਦੇ ਹਸਪਤਾਲਾਂ ਵਿਚ ਦਾਖਲ ਹੋਣ ਦੇ ਮਾਮਲੇ ਦੇਖੇ ਜਾ ਚੁੱਕੇ ਹਨ ਅਤੇ 24 ਆਈ.ਸੀ.ਯੂ. ਵਿਚ ਭਰਤੀ ਹੋਏ ਹਨ।

Latest news

alberta-to-provide-100-energy-rebate-to-eligible-adults-instead-of-fuel-tax-relief
Punjabi

ਸਾਲਾਨਾ $225,000 ਤੋਂ ਘੱਟ ਆਮਦਨ ਵਾਲੇ ਐਲਬਰਟਾ ਵਾਸੀਆਂ ਨੂੰ ਮਿਲੇਗੀ $100 ਨਕਦ ਐਨਰਜੀ ਰੀਬੇਟ

ਐਲਬਰਟਾ ਸਰਕਾਰ ਨੇ ਇਸ ਵਾਰ ਪੈਟਰੋਲ/ਡੀਜ਼ਲ 'ਤੇ ਮਿਲਣ ਵਾਲੀ ਫਿਊਲ ਟੈਕਸ ਰਿਲੀਫ ਨੂੰ ਬੰਦ ਕਰਕੇ ਸਿੱਧਾ ਨਕਦ ਰਾਹਤ ਦੇਣ ਦਾ ਫੈਸਲਾ ਕੀਤਾ ਹੈ।ਇਸ ਨਵੀਂ ਯੋਜਨਾ ਮੁਤਾਬਕ, ਜਿਨ੍ਹਾਂ ਪਰਿਵਾਰਾਂ ਦੀ ਸਾਲਾਨਾ ਆਮਦਨ $225,000 ਤੋਂ ਘੱਟ ਹੈ, ਉਨ੍ਹਾਂ ਦੇ ਹਰ ਇੱਕ Adult ਮੈਂਬਰ ਨੂੰ $100 ਦੀ ਨਕਦ ਰਾਹਤ ਦਿੱਤੀ ਜਾਵੇਗੀ।
burnaby-rcmp-seek-publics-help-identifying-suspect-in-alleged-road-rage-knife-incident
Punjabi

ਬਰਨਬੀ ਪੁਲਿਸ ਨੇ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਦੀ ਤਸਵੀਰ ਕੀਤੀ ਜਾਰੀ

ਬਰਨਬੀ ਪੁਲਿਸ ਨੇ ਸੜਕ 'ਤੇ ਝਗੜੇ ਦੌਰਾਨ ਇੱਕ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਡਰਾਈਵਰ ਦੀ ਤਸਵੀਰ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 19 ਅਪ੍ਰੈਲ ਨੂੰ ਗ੍ਰੈਂਡਵਿਊ ਹਾਈਵੇ ਦੇ ਨੇੜੇ ਬਾਊਂਡਰੀ ਰੋਡ 'ਤੇ ਵਾਪਰੀ ਸੀ। ਘਟਨਾ ਸਮੇਂ ਪੀੜਤ ਦੀ ਕਾਰ ਵਿਚ ਦੋ ਹੋਰ ਸਵਾਰੀਆਂ ਵੀ ਮੌਜੂਦ ਸਨ।
man-charged-after-alleged-attempted-child-abduction-in-surrey
Punjabi

ਸਰੀ 'ਚ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿਚ 22 ਸਾਲਾ ਨੌਜਵਾਨ 'ਤੇ ਦਰਜ ਕੀਤਾ ਗਿਆ ਕੇਸ

ਸਰੀ ਵਿਚ ਇੱਕ ਘਰ ਦੇ ਡਰਾਈਵ ਵੇਅ ਤੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਇੱਕ 22 ਸਾਲਾ ਨੌਜਵਾਨ 'ਤੇ ਕੇਸ ਦਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਵੱਲੋਂ ਬੁੱਧਵਾਰ ਨੂੰ ਜਾਰੀ ਪ੍ਰੈ੍ੱਸ ਨੋਟ ਮੁਤਾਬਕ, ਮੁਲਜ਼ਮ ਦੀ ਪਛਾਣ Liam Robert Dobbs-Morency ਵਜੋਂ ਹੋਈ ਹੈ। ਉਸ 'ਤੇ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਅਗਵਾ ਕਰਨ ਅਤੇ ਪਾਬੰਦੀਸ਼ੁਦਾ ਹਥਿਆਰ ਰੱਖਣ ਦੇ ਚਾਰਜਿਜ਼ ਲਗਾਏ ਗਏ ਹਨ।
parm-jawanda-assumes-chair-of-surrey-police-board
Punjabi

ਪਰਮ ਜਵਾਂਡਾ ਨੇ ਸਰੀ ਪੁਲਿਸ ਬੋਰਡ ਦੀ ਸੰਭਾਲੀ ਕਮਾਨ

ਸਰੀ ਪੁਲਿਸ ਬੋਰਡ ਦੀ ਮੁਖੀ ਵਜੋਂ ਪਰਮ ਜਵਾਂਡਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਵਿਚ ਬੋਰਡ ਨੇ ਸਰੀ ਪੁਲਿਸ ਸਰਵਿਸ ਦੀ ਵਿੱਤੀ ਸਮੀਖਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅਹਿਮ ਰਿਵਿਊ ਨੂੰ ਨੇਪਰੇ ਚਾੜ੍ਹਨ ਲਈ ਬੋਰਡ ਵੱਲੋਂ ਇੱਕ independent accounting firm ਦੀਆਂ ਸੇਵਾਵਾਂ ਲਏ ਜਾਣ ਦਾ ਫੈਸਲਾ ਕੀਤਾ ਗਿਆ ਹੈ।
trump-says-talks-with-modi-at-g7-summit-were-productive-highlights-india-u-s-partnership
Punjabi

ਫਰਾਂਸ 'ਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਪੀ.ਐਮ.ਮੋਦੀ ਨਾਲ ਬਹੁਤ ਹੀ ਵਧੀਆ ਅਤੇ ਸਾਰਥਕ ਚਰਚਾ ਹੋਈ:ਟਰੰਪ

ਫਰਾਂਸ ਵਿੱਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਦੀ ਖੁੱਲ੍ਹ ਕੇ ਹਮਾਇਤ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਭਾਰਤ ‘ਤੇ ਕੋਈ ਹਮਲਾ ਹੁੰਦਾ ਹੈ ਤਾਂ ਅਮਰੀਕਾ ਉਸ ਦੀ ਮਦਦ ਲਈ ਅੱਗੇ ਆਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link