14.1C Vancouver
ADS

Aug 5, 2025 12:51 PM - The Canadian Press

ਕੈਨੇਡਾ ਅਮਰੀਕਾ ਬਾਰਡਰ ਨੇੜੇ 44 ਵਿਦੇਸ਼ੀ ਨਾਗਰਿਕਾਂ ਨੂੰ ਲਿਜਾ ਰਹੀ ਫੜ੍ਹੀ ਗਈ ਕਿਊਬ ਵੈਨ,ਤਿੰਨ ਤਸਕਰ ਗ੍ਰਿਫਤਾਰ

Share On
three-facing-smuggling-related-charges-after-44-migrants-intercepted-in-quebec-cbsa
CBSA says RCMP and Quebec provincial police intercepted the vehicle with dozens of people aboard near Stanstead, Que. overnight between Saturday to Sunday.(Photo - The Canadian Press)

ਕੈਨੇਡਾ ਅਮਰੀਕਾ ਬਾਰਡਰ ਨੇੜੇ 44 ਵਿਦੇਸ਼ੀ ਨਾਗਰਿਕਾਂ ਨੂੰ ਲਿਜਾ ਰਹੀ ਇੱਕ ਕਿਊਬ ਵੈਨ ਫੜ੍ਹੀ ਗਈ ਹੈ,ਜਿਸ ਦੇ ਸਬੰਧ ਵਿਚ ਕੈਨੇਡਾ ਬਾਰਡਰ ਸਰਵਿਸਸ ਏਜੰਸੀ ਨੇ ਤਿੰਨ ਕਥਿਤ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ 'ਤੇ ਦੋਸ਼ ਲਗਾਏ ਹਨ। ਏਜੰਸੀ ਨੇ ਕਿਹਾ ਕਿ ਇਹ ਕਰਾਵਾਈ ਦੱਖਣੀ ਕਿਊਬੈਕ ਵਿਚ ਅਮਰੀਕਾ ਦੀ ਸਰਹੱਦ ਨਾਲ ਲੱਗਦੇ ਟਾਊਨ ਸਟੈਨਸਟੇਡ ਵਿਚ ਸ਼ਨੀਵਾਰ ਅਤੇ ਐਤਵਾਰ ਦੀ ਦਰਿਮਆਨੀ ਰਾਤ ਕਰੀਬ 2.20 ਵਜੇ ਆਰ.ਸੀ.ਐਮ.ਪੀ. ਅਧਿਕਾਰੀ ਨੇ ਕੀਤੀ।

ਆਰਸੀਐਮਪੀ ਦੇ ਬੁਲਾਰੇ ਚਾਰਲਸ ਪੋਇਰੀਅਰ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਗਰੁੱਪ ਵਲੋਂ ਅਮਰੀਕਾ ਦੀ ਸਰਹੱਦ ਪਾਰ ਕਰਨ ਦੀ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਪ੍ਰਵਾਸੀਆਂ ਵਿਚ ਇੱਕ ਗਰਭਵਤੀ ਔਰਤ ਅਤੇ 4 ਸਾਲ ਤੱਕ ਦੇ ਬੱਚੇ ਵੀ ਸ਼ਾਮਲ ਸਨ,ਜੋ ਡੀਹਾਈਡਰੇਸ਼ਨ ਦਾ ਸਾਹਮਣਾ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਗੱਡੀ ਵਿਚ ਇਹ ਸਾਰੇ ਪ੍ਰਵਾਸੀ ਤੰਗ ਹਾਲਤ ਵਿਚ ਸਨ ਅਤੇ ਸਾਹ ਲੈਣ ਲਈ ਵੀ ਜਗ੍ਹਾ ਨਹੀਂ ਸੀ। ਇਨ੍ਹਾਂ ਵਿਚ ਜ਼ਿਆਦਾਤਰ ਹੈਤੀਅਨ ਨਾਗਰਿਕ ਸਨ। ਹੋਰ ਵਿਦੇਸ਼ੀ ਨਾਗਰਿਕਾਂ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ। ਏਜੰਸੀ ਨੇ ਕਿਹਾ ਕਿ ਤਿੰਨੋਂ ਤਸਕਰਾਂ ਦੀ ਬੁੱਧਵਾਰ ਨੂੰ ਅਦਾਲਤ ਵਿਚ ਪੇਸ਼ੀ ਹੋਵੇਗੀ ਅਤੇ ਉਹ ਹਿਰਾਸਤ ਵਿਚ ਹਨ।

Latest news

canada-india-fta-talks-gain-momentum-as-maninder-sidhu-meets-piyush-goyal
Punjabi

ਭਾਰਤ-ਕੈਨੇਡਾ FTA ਗੱਲਬਾਤ ਤੇਜ਼, ਮਨਿੰਦਰ ਸਿੱਧੂ ਨੇ ਪਿਊਸ਼ ਗੋਇਲ ਨਾਲ ਕੀਤੀ ਮੁਲਾਕਾਤ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਸ਼ੁੱਕਰਵਾਰ ਨੂੰ ਮੁੰਬਈ ਵਿਖੇ ਭਾਰਤੀ ਵਪਾਰ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕੀਤੀ, ਜਿੱਥੇ ਦੋਵਾਂ ਆਗੂਆਂ ਨੇ ਪ੍ਰਸਤਾਵਿਤ ਫ੍ਰੀ ਟ੍ਰੇਡ ਐਗਰੀਮੈਂਟ ਲਈ ਚੱਲ ਰਹੀ ਗੱਲਬਾਤ 'ਤੇ ਵਿਸਥਾਰਪੂਰਵਕ ਚਰਚਾ ਕੀਤੀ। ਇਹ ਬੈਠਕ ਦੋਵਾਂ ਦੇਸ਼ਾਂ ਲਈ ਬੇਹੱਦ ਅਹਿਮ ਹੈ ਕਿਉਂਕਿ ਭਾਰਤ ਅਤੇ ਕੈਨੇਡਾ ਇਸ ਸਾਲ ਦੇ ਅੰਤ ਤੱਕ ਇਸ ਵਪਾਰਕ ਸਮਝੌਤੇ ਨੂੰ ਮੁਕੰਮਲ ਕਰਨ ਦਾ ਟੀਚਾ ਰੱਖ ਰਹੇ ਹਨ।
jaggi-johal-granted-bail-by-delhi-high-court
Punjabi

ਜੱਗੀ ਜੌਹਲ ਦੀ ਦਿੱਲੀ ਹਾਈ ਕੋਰਟ ਨੇ ਮਨਜ਼ੂਰ ਕੀਤੀ ਜ਼ਮਾਨਤ

ਪੰਜਾਬ ਦੇ ਜਲੰਧਰ ਅਤੇ ਲੁਧਿਆਣਾ ਜ਼ਿਲ੍ਹਿਆਂ ਵਿਚ ਹੋਈਆਂ ਟਾਰਗੇਟ ਕਿਲਿੰਗਜ਼ ਅਤੇ UAPA ਦੇ 7 ਵੱਖ-ਵੱਖ ਮਾਮਲਿਆਂ ਵਿਚ ਨਾਮਜ਼ਦ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਦੀ ਦਿੱਲੀ ਹਾਈ ਕੋਰਟ ਨੇ ਜ਼ਮਾਨਤ ਮਨਜ਼ੂਰ ਕਰ ਦਿੱਤੀ ਹੈ। ਜਸਟਿਸ ਨਵੀਨ ਚਾਵਲਾ ਅਤੇ ਜਸਟਿਸ ਰਵਿੰਦਰ ਡੁਡੇਜਾ ਦੀ ਬੈਂਚ ਨੇ ਇਹ ਫ਼ੈਸਲਾ ਸੁਣਾਇਆ।
poilievre-avoids-media-questions-after-conservative-caucus-meeting
Punjabi

ਕਾਕਸ ਮੀਟਿੰਗ ਦੀ ਸਮਾਪਤੀ ਮੌਕੇ ਪੌਲੀਐਵ ਨੇ ਮੀਡੀਆ ਦੇ ਸਵਾਲਾਂ ਤੋਂ ਬਣਾਈ ਦੂਰੀ

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਬ੍ਰਿਟਿਸ਼ ਕੋਲੰਬੀਆ ਵਿਖੇ ਹੋਈ ਦੋ-ਰੋਜ਼ਾ ਕਾਕਸ ਮੀਟਿੰਗ ਦੀ ਸਮਾਪਤੀ ਮੌਕੇ ਬੀਤੇ ਕੱਲ੍ਹ ਮੀਡੀਆ ਦੇ ਕੈਮਰਿਆਂ ਅਤੇ ਸਵਾਲਾਂ ਤੋਂ ਬਚਦੇ ਨਜ਼ਰ ਆਏ। ਪਾਰਲੀਮੈਂਟ ਦੇ ਫਾਲ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਪਾਰਟੀ ਦੀਆਂ ਤਰਜੀਹਾਂ ਤੈਅ ਕਰਨ ਲਈ ਫੈਡਰਲ ਕੰਜ਼ਰਵੇਟਿਵ ਐਮ.ਪੀ.ਪੈਂਟਿਕਟਨ ਵਿਖੇ ਇਕੱਠੇ ਹੋਏ ਸਨ।
canada-must-focus-on-value-added-products-instead-of-raw-materials-edc
Punjabi

ਕੈਨੇਡਾ ਕੱਚੇ ਮਾਲ ਦੀ ਥਾਂ ਵੈਲਿਊ-ਐਡਿਡ ਉਤਪਾਦਾਂ ’ਤੇ ਦੇਵੇ ਧਿਆਨ: ਈ.ਡੀ.ਸੀ.

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਫੈਡਰਲ ਸਰਕਾਰ ਵਲੋਂ ਨਵੇਂ ਬਾਜ਼ਾਰਾਂ ਨੂੰ ਜੋੜਨ ਦੇ ਕੀਤੇ ਜਾ ਰਹੇ ਯਤਨਾਂ ਵਿਚਕਾਰ ਈ.ਡੀ.ਸੀ. ਯਾਨੀ Export Development Canada ਨੇ ਵੀਰਵਾਰ ਨੂੰ ਜਾਰੀ ਇੱਕ ਰਿਪੋਰਟ ਵਿਚ ਕਿਹਾ ਹੈ ਕਿ ਜੇਕਰ ਔਟਵਾ ਵਪਾਰ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਤਾਂ ਕੱਚੇ ਮਾਲ ਨੂੰ ਸਿੱਧਾ ਬਾਹਰ ਭੇਜਣ ਦੀ ਬਜਾਏ ਸਾਨੂੰ ਦੇਸ਼ ਵਿਚ ਹੀ ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਉੱਚ-ਮੁੱਲ ਵਾਲੇ ਉਤਪਾਦ ਵਿਚ ਬਦਲਣ ਲਈ ਨਿਵੇਸ਼ ਕਰਨਾ ਹੋਵੇਗਾ।
16-arrested-in-abbotsford-retail-theft-operation-project-pumpkin-spice
Punjabi

ਐਬਟਸਫੋਰਡ ’ਚ ‘ਪ੍ਰੋਜੈਕਟ ਪੰਪਕਿਨ ਸਪਾਈਸ’ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਗ੍ਰਿਫਤਾਰ

ਐਬਟਸਫੋਰਡ ਪੁਲਿਸ ਨੇ ਪ੍ਰੋਜੈਕਟ ਪੰਪਕਿਨ ਸਪਾਈਸ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਕਾਰਵਾਈ 11 ਸਤੰਬਰ ਨੂੰ ਦੇਸ਼ ਪੱਧਰੀ ਰਿਟੇਲ ਕ੍ਰਾਈਮ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਸਾਰਜੈਂਟ ਪਾਲ ਵਾਕਰ ਮੁਤਾਬਕ, ਐਬਟਸਫੋਰਡ ਪੁਲਿਸ ਦੀ ਸਟ੍ਰੀਟ ਆਊਟਰੀਚ ਰਿਸਪਾਂਸ ਟੀਮ ਦੇ 11 ਔਫੀਸਰ ਨੇ 10 ਘੰਟੇ ਲੰਮੀ ਕਾਰਵਾਈ ਦੌਰਾਨ 20 ਵੱਖ-ਵੱਖ ਵਪਾਰਕ ਅਦਾਰਿਆਂ ਦੇ ਸਹਿਯੋਗ ਨਾਲ ਇਹ ਗ੍ਰਿਫਤਾਰੀਆਂ ਕੀਤੀਆਂ, ਜਿਨ੍ਹਾਂ ਵਿਚੋਂ ਕਈ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਪਿਛੋਕੜ ਵਾਲੇ ਸਨ ਅਤੇ ਉਨ੍ਹਾਂ ਵਿਰੁੱਧ ਕਈ ਵਾਰੰਟ ਪੈਂਡਿੰਗ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link