14.32C Vancouver
ADS

Jul 8, 2020 9:19 PM -

ਤਿੰਨ ਮਰੀਜ਼ਾਂ ਦੀ ਮੌਤ, ਐਡਮਿੰਟਨ ਦੇ ਹਸਪਤਾਲ 'ਚ ਕੋਵਿਡ-19 ਦੀ ਪੂਰੀ ਆਊਟਬ੍ਰੇਕ ਐਲਾਨੀ

Share On
three-patients-dead-edmonton-hospital-declares-full-covid-19-outbreak
File - An outbreak at the Misericordia Community Hospital was first declared by Alberta's chief medical health officer, Dr. Deena Hinshaw two weeks ago, and restrictions were tightened as case numbers increased. (The Canadian Press)

ਐਡਮਿੰਟਨ ਦੇ ਇੱਕ ਹਸਪਤਾਲ 'ਚ ਮਰੀਜ਼ਾਂ ਦੇ ਦਾਖਿਲੇ ਬੰਦ ਕਰ ਦਿੱਤੇ ਗਏ ਹਨ।

ਅਜਿਹਾ ਕੋਵਿਡ-19 ਆਊਟਬ੍ਰੇਕ ਕਾਰਨ ਕੀਤਾ ਜਾ ਰਿਹਾ ਹੈ।

ਮਾਮਲਾ ਮਿਸੈਰੀਕੌਰਡੀਆ ਕਮਿਊਨਿਟੀ ਹਸਪਤਾਲ ਨਾਲ ਜੁੜਿਆ ਹੈ।

ਕਰੀਬ ਦੋ ਹਫ਼ਤੇ ਪਹਿਲਾਂ ਇਸ ਹਸਪਤਾਲ 'ਚ ਆਊਟਬ੍ਰੇਕ ਬਾਰੇ ਐਲਬਰਟਾ ਦੀ ਚੀਫ਼ ਮੈਡਿਕਲ ਅਫ਼ਸਰ, ਡਾ. ਡੀਨਾ ਹਿੰਸ਼ਾ ਨੇ ਜਾਣਕਾਰੀ ਦਿੱਤੀ ਸੀ।

ਮਾਮਲਿਆਂ ਦੇ ਵਧਣ ਦੇ ਨਾਲ ਪਬੰਦੀਆਂ 'ਚ ਵਾਧਾ ਕੀਤਾ ਗਿਆ ਹੈ।

ਐਲਬਰਟਾ ਹੈਲਥ ਸਰਵਿਸਿਜ਼ ਦਾ ਕਹਿਣਾ ਹੈ ਕਿ 20 ਮਰੀਜ਼ ਅਤੇ 15 ਸਟਾਫ ਮੈਂਬਰ ਪਾਜ਼ਿਟਿਵ ਪਾਏ ਜਾ ਚੁੱਕੇ ਹਨ।

ਇਸ ਦਰਮਿਆਨ 3 ਮਰੀਜ਼ਾਂ ਦੀ ਇਸ ਵਾਇਰਸ ਕਾਰਨ ਜਾਨ ਵੀ ਚਲੀ ਗਈ ਹੈ।

ਹਸਪਤਾਲ 'ਚ ਹੁਣ ਉਸ ਵੇਲੇ ਤੱਕ ਕਿਸੇ ਮਰੀਜ਼ ਨੂੰ ਦਾਖਿਲ ਨਹੀਂ ਕੀਤਾ ਜਾ ਰਿਹਾ, ਜਦੋਂ ਤੱਕ ਕਿ ਕਿਸੇ ਮਰੀਜ਼ ਦੀ ਜਾਨ ਦਾ ਸਵਾਲ ਨਾ ਬਣਿਆ ਹੋਵੇ।

ਹੈਲਥ ਅਜੈਂਸੀ ਦਾ ਕਹਿਣਾ ਹੈ ਕਿ ਸੇਵਾਵਾਂ ਹਾਸਿਲ ਕਰਨ ਲਈ ਆਉਣ ਵਾਲੇ ਮਰੀਜ਼ਾਂ ਨਾਲ ਸੰਪਰਕ ਬਣਾ ਕੇ ਉਨ੍ਹਾਂ ਲਈ ਹੋਰ ਹਸਪਤਾਲਾਂ 'ਚ ਸੇਵਾਵਾਂ ਪ੍ਰਦਾਨ ਕਰਨ ਦਾ ਇੰਤਜ਼ਾਮ ਕੀਤਾ ਜਾ ਰਿਹਾ ਹੈ।

Latest news

carney-government-preparing-to-open-four-major-airports-to-private-and-foreign-investment
Punjabi

ਕਾਰਨੀ ਸਰਕਾਰ 4 ਵੱਡੇ ਹਵਾਈ ਅੱਡਿਆਂ ’ਚ ਨਿੱਜੀ ਤੇ ਵਿਦੇਸ਼ੀ ਨਿਵੇਸ਼ ਦਾ ਰਾਹ ਖੋਲ੍ਹਣ ਦੀ ਤਿਆਰੀ ’ਚ

ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਦੇਸ਼ ਦੇ 4 ਹਵਾਈ ਅੱਡਿਆਂ ਵਿਚ ਨਿੱਜੀ ਅਤੇ ਵਿਦੇਸ਼ੀ ਨਿਵੇਸ਼ ਦੇ ਰਾਹ ਖੋਲ੍ਹਣ ਲਈ ਮੰਗਲਵਾਰ ਨੂੰ ਅਗਲੇ ਕਦਮਾਂ ਦਾ ਰਸਮੀ ਐਲਾਨ ਕਰ ਸਕਦੀ ਹੈ। ਰਿਪੋਰਟਸ ਮੁਤਾਬਕ, ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਬਾਰੇ ਚਰਚਾ ਕਰਨ ਲਈ ਕੱਲ੍ਹ ਰਾਤ ਲਿਬਰਲ ਪਾਰਟੀ ਦੀ ਇੱਕ ਵਿਸ਼ੇਸ਼ ਕਾਕਸ ਮੀਟਿੰਗ ਹੋਈ ਹੈ।
trump-administrations-new-50-per-cent-tariffs-on-110-canadian-products-take-effect
Punjabi

ਕੈਨੇਡੀਅਨ ਉਤਪਾਦਾਂ ’ਤੇ ਟਰੰਪ ਦੇ ਨਵੇਂ 50 ਫੀਸਦੀ ਟੈਰਿਫ ਲਾਗੂ

ਕੈਨੇਡੀਅਨ ਐਕਸਪੋਰਟ 'ਤੇ ਰਾਸ਼ਟਰਪਤੀ ਡੌਨਲਡ ਟਰੰਪ ਵਲੋਂ ਐਲਾਨੇ ਗਏ ਨਵੇਂ ਟੈਰਿਫ ਮੰਗਲਵਾਰ ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਵਿਚ ਪਨੀਰ ਤੋਂ ਲੈ ਕੇ ਮੋਟਰਬੋਟ, ATV, ਧਾਤ ਅਤੇ ਕਾਗਜ਼ ਦੇ ਉਤਪਾਦ ਵਰਗੀਆਂ 110 ਵਸਤਾਂ 'ਤੇ 50 ਫੀਸਦੀ ਟੈਰਿਫ ਲਗਾਇਆ ਗਿਆ ਹੈ। ​ਇਸ ਦੇ ਨਾਲ ਹੀ, ਵ੍ਹਾਈਟ ਹਾਊਸ ਨੇ ਨਮਕ, ਸੀਮੈਂਟ, ਖੰਡ, ਟਾਇਲਟ ਪੇਪਰ ਅਤੇ ਮੱਛੀ ਫੜਨ ਵਾਲੀਆਂ ਡੰਡੀਆਂ ਵਰਗੀਆਂ 10 ਵਸਤੂਆਂ ਤੋਂ 50 ਫ਼ੀਸਦੀ ਟੈਰਿਫ ਹਟਾਉਣ ਦਾ ਐਲਾਨ ਵੀ ਕੀਤਾ ਹੈ।
european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link