14.89C Vancouver
ADS

Sep 3, 2024 7:26 PM - Connect Newsroom

ਫਿਰੋਜ਼ਪੁਰ ’ਚ ਨੌਜਵਾਨ ਕੁੜੀ ਸਣੇ ਤਿੰਨ ਜਣਿਆਂ ਦਾ ਕਤਲ, ਇਕ ਮਹੀਨੇ ਬਾਅਦ ਸੀ ਵਿਆਹ

Share On
three-people-including-a-young-girl-were-killed-in-firozpur-after-a-month-of-marriage
According to the information received, the motorcycle-riding attackers fired more than 20 rounds at a car. In which a girl and two youths died, they were siblings.

ਪੰਜਾਬ ਦੀ ਕਾਨੂੰਨ ਵਿਵਸਥਾ ਫਿਰ ਸਵਾਲਾਂ ਦੇ ਘੇਰੇ ਵਿਚ ਹੈ। ਫਿਰੋਜ਼ਪੁਰ ਸ਼ਹਿਰ ਦੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਦੇ ਬਾਹਰ ਖੂਨੀ ਵਾਰਦਾਤ ਵਾਪਰੀ ਹੈ। ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇੱਕ ਕਾਰ ’ਤੇ 20 ਤੋਂ ਜ਼ਿਆਦਾ ਰਾਊਂਡ ਫਾਇਰਿੰਗ ਕੀਤੀ। ਜਿਸ ਵਿਚ ਇੱਕ ਕੁੜੀ ਅਤੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਇਹ ਭੈਣ-ਭਰਾ ਸਨ।

ਮ੍ਰਿਤਕਾਂ ਦੀ ਪਛਾਣ ਕੰਬੋਜ ਨਗਰ ਦੇ ਦਿਲਪ੍ਰੀਤ ਸਿੰਘ, ਅਕਾਸ਼ਦੀਪ ਸਿੰਘ ਅਤੇ ਜਸਪ੍ਰੀਤ ਕੌਰ ਵਜੋਂ ਹੋਈ ਹੈ। ਇਸ ਵਾਰਦਾਤ ਵਿਚ ਕਾਰ ਸਵਾਰ ਦੋ ਹੋਰ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਵਾਰਦਾਤ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ। ਹਾਲਾਂਕਿ, ਮ੍ਰਿਤਕ ਲੜਕੀ ਜਸਪ੍ਰੀਤ ਕੌਰ ਦਾ ਇੱਕ ਮਹੀਨੇ ਬਾਅਦ ਵਿਆਹ ਸੀ, ਜਿਸ ਦੇ ਚੱਲਦੇ ਪਰਿਵਾਰ ਵਲੋਂ ਖਰੀਦਦਾਰੀ ਕੀਤੀ ਜਾ ਰਹੀ ਸੀ।

ਕਾਤਲਾਂ ਦੀ ਪਛਾਣ ਲਈ ਪੁਲਿਸ ਵਲੋਂ ਨੇੜੇ ਲੱਗੇ ਸੀਸੀਟੀਵੀ. ਖੰਘਾਲੇ ਜਾ ਰਹੇ ਹਨ। ਕਿਹਾ ਜਾਂਦਾ ਹੈ ਕਿ ਹਮਲਾਵਰ ਇੱਕ ਨੌਜਵਾਨ ਨੂੰ ਮਾਰਨ ਆਏ ਸਨ, ਜੋ ਇੱਕ ਦੂਜੀ ਗੈਂਗ ਦੇ ਨਿਸ਼ਾਨੇ ’ਤੇ ਸੀ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link