13.91C Vancouver
ADS

Jul 9, 2025 1:29 PM - The Canadian Press

ਕੈਲਗਰੀ ਸਟੈਂਪੀਡ ਵਿਚ ਤਿੰਨ ਲੋਕਾਂ 'ਤੇ ਚਾਕੂ ਨਾਲ ਹਮਲਾ

Share On
three-people-seriously-hurt-after-targeted-assault-at-calgary-stampede-police
Police say they responded to reports of an assault just after 11 p.m. Tuesday near the Euroslide on the Stampede's midway.(Photo - The Canadian Press)

ਕੈਲਗਰੀ ਸਟੈਂਪੀਡ ਵਿਚ ਮੰਗਲਵਾਰ ਰਾਤ ਤਿੰਨ ਲੋਕਾਂ 'ਤੇ ਚਾਕੂ ਨਾਲ ਹਮਲਾ ਹੋਇਆ। ਪੁਲਿਸ ਨੇ ਕਿਹਾ ਕਿ ਇਹ ਟਾਰਗੇਟਿਡ ਹਮਲਾ ਸੀ ਅਤੇ ਪੀੜਤ ਗੰਭੀਰ ਰੂਪ ਵਿਚ ਜ਼ਖਮੀ ਸਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਪੁਲਿਸ ਨੂੰ ਪਹਿਲਾਂ ਰਾਤ ਕਰੀਬ 11 ਵਜੇ ਸਟੈਂਪੀਡ ਮਿਡਵੇਅ ਵਿਚ ਲੱਗੇ ਝੂਲਿਆਂ ਵਿਚੋਂ ਇੱਕ ਯੂਰੋਸਲਾਈਡ ਕੋਲ ਵਾਰਦਾਤ ਹੋਣ ਦੀ ਸੂਚਨਾ ਮਿਲੀ, ਜਿੱਥੇ ਅਧਿਕਾਰੀਆਂ ਨੂੰ ਮੌਕੇ 'ਤੇ ਇੱਕ ਵਿਅਕਤੀ ਜ਼ਖਮੀ ਮਿਲਿਆ, ਜਿਸ ਨੂੰ ਜਾਨਲੇਵਾ ਪਰ ਸਥਿਰ ਹਾਲਤ ਵਿਚ ਹਸਪਤਾਲ ਪਹੁੰਚਾਇਆ ਗਿਆ।

ਇਸ ਤੋਂ ਥੋੜ੍ਹੀ ਦੇਰ ਬਾਅਦ ਹੀ ਅਧਿਕਾਰੀਆਂ ਨੂੰ 17 ਐਵੇਨਿਊ ਸਾਊਥ ਈਸਟ ਅਤੇ ਮੈਕਲੋਡ ਟ੍ਰੇਲ ਦੇ ਖੇਤਰ ਵਿਚ ਅਤੇ ਫਿਰ ਅਰਲਟਨ ਸਟ੍ਰੀਟ ਸਾਊਥ ਵੈਸਟ ਤੇ 27 ਐਵੇਨਿਊ ਸਾਊਥ ਵੈਸਟ ਦੇ ਨੇੜੇ ਕੁੱਲ ਦੋ ਵਿਅਕਤੀਆਂ ਦੇ ਜ਼ਖਮੀ ਹਾਲਤ ਵਿਚ ਹੋਣ ਦੀ ਰਿਪੋਰਟ ਮਿਲੀ।

ਪੁਲਿਸ ਮੁਤਾਬਕ, ਇਨ੍ਹਾਂ ਦੋਹਾਂ ਦੀ ਹਾਲਤ ਵੀ ਗੰਭੀਰ ਪਰ ਸਥਿਰ ਸੀ। ਜਾਂਚਕਰਤਾ ਦਾ ਮੰਨਣਾ ਹੈ ਕਿ ਤਿੰਨੋਂ ਹਮਲੇ ਆਪਸ ਵਿਚ ਜੁੜੇ ਹਨ ਅਤੇ ਟਾਰਗੇਟਿਡ ਸਨ। ਹੁਣ ਤੱਕ ਸ਼ੱਕੀਆਂ ਦੀ ਪਛਾਣ ਜਾਂ ਗ੍ਰਿਫ਼ਤਾਰੀ ਨਹੀਂ ਹੋਈ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link