16.78C Vancouver
ADS

Nov 3, 2020 12:28 AM -

ਵੈਨਕੂਵਰ ਆਈਲੈਂਡ 'ਤੇ ਮ੍ਰਿਤ ਅਵਸਥਾ 'ਚ ਮਿਲੇ ਤਿੰਨ ਲੋਕ, ਚੌਥਾ ਗੋਲੀ ਲੱਗਣ ਕਾਰਨ ਜ਼ਖਮੀ, ਜਾਂਚ ਜਾਰੀ

Share On
three-people-were-found-dead-fourth-person-found-shot-on-vancouver-island
File - Police say there is no risk to the public after three people were found dead and a fourth was found shot in a rural area on Vancouver Island.B.C. Government

ਐਤਵਾਰ ਨੂੰ ਵੈਨਕੂਵਰ ਆਈਲੈਂਡ 'ਤੇ ਇੱਕ ਬਜਰੀ ਦੀ ਖੱਡ 'ਚ 3 ਲੋਕਾਂ ਦੇ ਮ੍ਰਿਤ ਸ਼ਰੀਰ ਮਿਲੇ ਹਨ।

ਖਬਰਾਂ ਹਨ ਕਿ ਮੌਕੇ ਤੋਂ ਇੱਕ ਗੋਲੀ ਲੱਗੇ ਹੋਏ ਚੌਥੇ ਵਿਅਕਤੀ ਨੂੰ ਗੰਭੀਰ ਜ਼ਖਮੀ ਹਾਲਤ 'ਚ ਏਅਰਲਿਫਟ ਕਰ ਹਸਪਤਾਲ ਪਹੁੰਚਾਇਆ ਗਿਆ ਹੈ।

ਨਨਾਈਮੋ ਤੋਂ ਕਰੀਬ 50 ਕਿਲੋਮੀਟਰ ਦੀ ਦੂਰੀ 'ਤੇ ਵਿਸਕੀ ਕ੍ਰੀਕ ਅਤੇ ਕੂੰਬਸ ਦੇ ਇਲਾਕੇ 'ਚ ਇਹ ਲਾਸ਼ਾਂ ਮਿਲੀਆਂ ਹਨ।

ਇਸ ਇਲਾਕੇ ਨੂੰ ਬਾਈਕ ਚਲਾਉਣ ਲਈ ਮਸ਼ਹੂਰ ਦੱਸਿਆ ਜਾਂਦਾ ਹੈ।

ਇੱਕ ਆਫਰੋਡ ਬਾਈਕ ਸਵਾਰ ਨੇ ਕਵਾਲੀਕਮ ਬੀਚ ਕੋਲ ਇੱਕ ਵਿਅਕਤੀ ਨੂੰ ਮ੍ਰਿਤ ਅਵਸਥਾ 'ਚ ਵੇਖਿਆ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਗ ਦੇ ਹਵਾਲੇ ਕੀਤੇ ਇੱਕ ਵਾਹਨ ਵਿੱਚੋਂ ਇੱਕ ਜ਼ਖਮੀ ਵਿਅਕਤੀ ਮਿਲਿਆ, ਜਿਸ ਨੂੰ ਹਸਪਤਾਲ ਪਹੁੰਚਾਇਆ ਗਿਆ।

ਇਸ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ।

ਕੌਰਪੋਰਲ ਜੈਸੀ ਫੋਰਮੈਨ ਨੇ ਦੱਸਿਆ ਕਿ ਜਾਂਚ ਅਜੇ ਸ਼ੁਰੂਆਤੀ ਦੌਰ 'ਚ ਹੈ, ਪਰ ਇਹ ਚਾਰੇ ਇੱਕ-ਦੂਜੇ ਨੂੰ ਚੰਗੀ ਤਰ੍ਹਾਂ ਜਾਣਦੇ ਦੱਸੇ ਗਏ ਹਨ।

ਬੀ.ਸੀ. ਕੋਰੋਨਰ ਸਰਵਿਸ ਅਤੇ ਓਸ਼ਨਸਾਈਡ ਆਰ.ਸੀ.ਐਮ.ਪੀ. ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link